Dailyhunt Logo
  • Light mode
    Follow system
    Dark mode
    • Play Story
    • App Story
ਜਲੰਧਰ ’ਚ ‘ਹਮਾਰੇ ਰਾਮ’ ਨਾਟਕ ਦੇ ਦੋ ਸ਼ੋਅ, ਮੰਤਰੀ ਮੋਹਿੰਦਰ ਭਗਤ ਤੇ ਦੀਪਕ ਬਾਲੀ ਨੇ ਕੀਤੀ ਸ਼ਿਰਕਤ

ਜਲੰਧਰ ’ਚ ‘ਹਮਾਰੇ ਰਾਮ’ ਨਾਟਕ ਦੇ ਦੋ ਸ਼ੋਅ, ਮੰਤਰੀ ਮੋਹਿੰਦਰ ਭਗਤ ਤੇ ਦੀਪਕ ਬਾਲੀ ਨੇ ਕੀਤੀ ਸ਼ਿਰਕਤ

ਲੰਧਰ, 29 ਅਗਸਤ (ਹਿੰ.ਸ.)| ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਸ਼ੁੱਕਰਵਾਰ ਦੇਰ ਸ਼ਾਮ ਨੂੰ ਜਲੰਧਰ ਵਿੱਚ ਵਿਸ਼ਵ ਪ੍ਰਸਿੱਧ ਨਾਟਕ &dhapos;ਹਮਾਰੇ ਰਾਮ&dhapos; ਦੇ ਪਹਿਲੇ ਦਿਨ ਦੋ ਸ਼ੋਅ ਕਰਵਾਏ ਗਏ। ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਕੈਂਪਸ ਸਥਿਤ ਆਡੀਟੋਰੀਅਮ ਵਿੱਚ ਕਰਵਾਏ ਗਏ ਇਨ੍ਹਾਂ ਸ਼ੋਅਜ਼ ਵਿੱਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਵਿਸ਼ੇਸ਼ ਤੌਰ &dhapos;ਤੇ ਸ਼ਿਰਕਤ ਕੀਤੀ।

ਪਹਿਲੇ ਸ਼ੋਅ ਦੀ ਸ਼ੁਰੂਆਤ ਕਰਵਾਉਂਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਗਵਾਨ ਸ਼੍ਰੀ ਰਾਮ ਜੀ ਦੇ ਸਦੀਵੀ ਉਪਦੇਸ਼ਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ।ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਥੀਏਟਰ ਵਰਗੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਭਗਵਾਨ ਸ਼੍ਰੀ ਰਾਮ ਜੀ ਦੇ ਸੱਚ, ਧਰਮ, ਦਇਆ ਅਤੇ ਏਕਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ।ਦੂਜੇ ਸ਼ੋਅ ਦੌਰਾਨ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸ਼ੋਅ ਬਿਲਕੁਲ ਮੁਫ਼ਤ ਕਰਵਾਏ ਜਾ ਰਹੇ ਹਨ, ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਸਕਣ।ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਸਮਾਜ ਵਿੱਚ ਸੱਚ, ਧਰਮ, ਏਕਤਾ ਅਤੇ ਦਇਆ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਹੋਵੇਗਾ।ਦੀਪਕ ਬਾਲੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਵੀ ਸੀ.ਟੀ. ਇੰਸਟੀਚਿਊਟ ਸ਼ਾਹਪੁਰ ਵਿਖੇ &dhapos;ਹਮਾਰੇ ਰਾਮ&dhapos; ਦੇ ਦੋ ਸ਼ੋਅ ਕਰਵਾਏ ਜਾਣਗੇ। ਇਹ ਸ਼ੋਅ ਦੁਪਹਿਰ 2 ਵਜੇ ਅਤੇ ਸ਼ਾਮ 6:30 ਵਜੇ ਹੋਣਗੇ।ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ ਅਤੇ ਉਪਦੇਸ਼ਾਂ &dhapos;ਤੇ ਆਧਾਰਿਤ ਇਹ ਨਾਟਕ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ, ਰਾਹੁਲ ਆਰ. ਭੁੱਚਰ, ਤੁਰਣ ਖੰਨਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi