Dailyhunt Logo
  • Light mode
    Follow system
    Dark mode
    • Play Story
    • App Story
ਜਲੰਧਰ ਕੈਂਟ ‘ਚ ਫੌਜੀ ਟਰੱਕ ਦੀ ਲਪੇਟ ‘ਚ ਆਉਣ ਨਾਲ ਪੰਜਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

ਜਲੰਧਰ ਕੈਂਟ ‘ਚ ਫੌਜੀ ਟਰੱਕ ਦੀ ਲਪੇਟ ‘ਚ ਆਉਣ ਨਾਲ ਪੰਜਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ

Hindusthan Samachar 3 months ago

ਜਲੰਧਰ, 07 ਜੁਲਾਈ (ਹਿੰ.ਸ.)| ਜਲੰਧਰ ਕੈਂਟ ਵਿੱਚ ਇੱਕ ਦਰਦਨਾਕ ਹਾਦਸੇ ਦੌਰਾਨ 5ਵੀਂ ਜਮਾਤ ਦੀ ਵਿਦਿਆਰਥਣ ਦੀ ਆਰਮੀ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਪਾਇਲ ਵਾਸੀ ਸੋਢਲ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਜਲੰਧਰ ਕੈਂਟ ਸਥਿਤ ਕੇਂਦਰੀ ਵਿਦਿਆਲਿਆ-3 (ਕੇਵੀ-3) ਦੇ ਬਾਹਰ ਦੁਪਹਿਰ ਸਮੇਂ ਵਾਪਰਿਆ। ਛੁੱਟੀ ਤੋਂ ਬਾਅਦ ਕੇਵੀ-4 ਸਕੂਲ ਦੀ ਬੱਸ ਬੱਚਿਆਂ ਨੂੰ ਲੈਣ ਲਈ ਕੇਵੀ-3 ਦੇ ਬਾਹਰ ਪਹੁੰਚੀ ਸੀ।

ਇਸ ਦੌਰਾਨ 5ਵੀਂ ਜਮਾਤ ਦੀ ਵਿਦਿਆਰਥਣ ਪਾਇਲ ਆਪਣੀਆਂ ਸਹੇਲੀਆਂ ਨਾਲ ਬੱਸ ਦਾ ਇੰਤਜ਼ਾਰ ਕਰ ਰਹੀ ਸੀ।

ਇਸੇ ਸਮੇਂ ਇੱਕ ਫੌਜੀ ਟਰੱਕ ਸਕੂਲ ਦੇ ਨੇੜੇ ਪਹੁੰਚਿਆ। ਪ੍ਰਤੱਖਦਰਸ਼ੀਆਂ ਮੁਤਾਬਕ ਟਰੱਕ ਚਾਲਕ ਵੱਲੋਂ ਵਾਹਨ ਨੂੰ ਮੋੜਨ ਲਈ ਯੂ-ਟਰਨ ਲਿਆ ਜਾ ਰਿਹਾ ਸੀ। ਇਸ ਦੌਰਾਨ ਪਾਇਲ ਟਰੱਕ ਦੀ ਲਪੇਟ ਵਿੱਚ ਆ ਗਈ। ਟਰੱਕ ਦਾ ਪਹੀਆ ਵਿਦਿਆਰਥਣ ਦੇ ਸਿਰ ਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ &dhapos;ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਮੌਕੇ &dhapos;ਤੇ ਹੜਕੰਪ ਮਚ ਗਿਆ। ਸਕੂਲ ਬੱਸ ਚਾਲਕ ਨੇ ਤੁਰੰਤ ਸਕੂਲ ਪ੍ਰਬੰਧਨ ਅਤੇ ਵਿਦਿਆਰਥਣ ਦੇ ਪਿਤਾ ਅਸ਼ੋਕ ਕੁਮਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਧੀ ਦੀ ਮੌਤ ਦੀ ਖ਼ਬਰ ਸੁਣ ਕੇ ਪਿਤਾ ਮੌਕੇ &dhapos;ਤੇ ਪਹੁੰਚੇ, ਜਿੱਥੇ ਧੀ ਦੀ ਲਾਸ਼ ਦੇਖ ਕੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਪੁਲਿਸ ਮੌਕੇ &dhapos;ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਵੱਲੋਂ ਮੌਕੇ &dhapos;ਤੇ ਮੌਜੂਦ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ &dhapos;ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi