Dailyhunt Logo
  • Light mode
    Follow system
    Dark mode
    • Play Story
    • App Story
ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀ ਮਸ਼ੀਨਾਂ ਲਈ ਬਿਨੈਕਾਰਾਂ ਦੀ ਚੋਣ 3 ਜੂਨ ਨੂੰ : ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀ ਮਸ਼ੀਨਾਂ ਲਈ ਬਿਨੈਕਾਰਾਂ ਦੀ ਚੋਣ 3 ਜੂਨ ਨੂੰ : ਡਿਪਟੀ ਕਮਿਸ਼ਨਰ

ਵਾਂ ਸ਼ਹਿਰ, 02 ਜੂਨ (ਹਿੰ.ਸ.)| ਪੰਜਾਬ ਸਰਕਾਰ ਵਲੋਂ ਸਾਲ 2026 ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮੁੱਹਿਮ ਤੇਜੀ ਨਾਲ ਚਲ ਰਹੀ ਹੈ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਗੁੱਲਪ੍ਰੀਤ ਸਿੰਘ ਔਲੱਖ (ਆਈ.ਏ.ਐਸ) ਵਲੋਂ ਜਾਣਕਾਰੀ ਦਿੱਤੀ ਗਈ ਕਿ ਕਰਾਪ ਰੈਜ਼ਿਿਡਊ ਮੈਨੇਜਮੈਂਟ ਸਕੀਮ ਸਾਲ 2026 ਲਈ ਝੋਨੇ ਦੀ ਪਰਾਲੀ ਦੀਆਂ ਸਾਭ-ਸੰਭਾਲ ਵਾਲੀਆਂ ਮਸ਼ੀਨਾਂ ਤੇ ਸਬਸਿਡੀ ਦੇਣ ਲਈ ਬਿਨੈਕਾਰਾਂ ਦੀ ਚੋਣ ਮਿਤੀ 03-06-2026 ਨੂੰ ਸਵੇਰੇ 11:00 ਵਜੇ ਡੀ.

ਸੀ ਦਫਤਰ ਵਿੱਖੇ ਕੀਤੀ ਜਾਣੀ ਹੈ। ਉਨ੍ਹਾਂ ਵਲੋਂ ਇਸ ਸਕੀਮ ਵਿੱਚ ਅਪਲਾਈ ਕੀਤੇ ਗਏ ਕਿਸਾਨਾਂ ਨੂੰ ਇਸ ਚੋਣ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਵੇ ਜਿਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।ਇਸ ਸਬੰਧ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ ਵਲੋਂ ਜਾਣਕਾਰੀ ਦਿੱਤੀ ਗਈ ਕਿ ਇੱਸ ਸਕੀਮ ਅਧੀਨ ਹਲੇ ਤੱਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਝੋਨੇ ਦੀ ਪਰਾਲੀ ਦੀ ਸਾਭ-ਸੰਭਾਲ ਵਾਲੀਆਂ ਕੁੱਲ 2126 ਮਸ਼ੀਨਾਂ ਉਪਲੱਬਧ ਹਨ।ਜਿਸ ਵਿੱਚ ਇੰਨ-ਸੀਟੂ ਵਾਲੀਆਂ ਮਸ਼ਨਿਾਂ ਜਿਵੇਂ ਕਿ ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿਲ ਆਦਿ ਅਤੇ ਐਕਸ ਸੀਟੂ ਵਾਲੀਆ ਮਸ਼ੀਨਾਂ ਬੇਲਰ, ਰੇਕ ਅਤੇ ਕਰਾਪ ਰੀਪਰ ਅਦਿ ਉਪਲੱਬਧ ਹਨ।ਉਨ੍ਹਾ ਵਲੋਂ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi