Dailyhunt Logo
  • Light mode
    Follow system
    Dark mode
    • Play Story
    • App Story
ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ : ਡਿਪਟੀ ਕਮਿਸ਼ਨਰ

Hindusthan Samachar 4 months ago

ਫਾਜ਼ਿਲਕਾ, 01 ਜੂਨ (ਹਿੰ.ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵਪਾਰੀ ਵਰਗ ਨਾਲ ਸੰਬੰਧਿਤ ਹਰ ਸ਼ਿਕਾਇਤ ਨੂੰ ਪਹਿਲ ਦੇ ਆਧਾਰ &dhapos;ਤੇ ਅਤੇ ਨਿਰਧਾਰਤ ਸਮੇਂ ਅੰਦਰ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰਕ ਸੰਸਥਾਵਾਂ ਦੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਮਨਦੀਪ ਕੌਰ, ਐੱਸ.

ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਚੀਫ ਮਨਿਸਟਰ ਫੀਲਡ ਅਫਸਰ ਬਬਨਦੀਪ ਸਿੰਘ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ www.punjabdisewa.com ਪੋਰਟਲ &dhapos;ਤੇ ਪ੍ਰਾਪਤ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਬੰਧਿਤ ਸ਼ਿਕਾਇਤਾਂ ਜਿਵੇਂ ਕਿ ਮੰਡੀਆਂ ਦੀਆਂ ਤਕਮੀਨਾਂ, ਸੜਕਾਂ ਤੇ ਟੁਆਇਲਿਟ ਵਾਸਤੇ ਅਸਟੀਮੇਟ ਤੇ ਸਾਫ ਸਫਾਈ ਅਤੇ ਬੱਲੂਆਣਾ ਬੀਡੀਪੀਓ ਨੂੰ ਸੜਕਾਂ, ਬੱਸ ਸਟੈਂਡ, ਸੀ.ਸੀ.ਟੀ.ਵੀ. ਕੈਮਰੇ, ਪਬਲਿਕ ਟੁਆਇਲਿਟ ਆਦਿ ਦੀ ਰਿਪੇਅਰ ਤੇ ਸਾਫ ਸਫਾਈ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਇਲਾਵਾ ਫਾਜ਼ਿਲਕਾ ਦੀਆਂ ਸ਼ਿਕਾਇਤਾਂ ਜਿਵੇਂ ਕਿ ਬਿਜਲੀ ਬੋਰਡ ਦੀਆਂ ਢਿੱਲੀਆਂ ਤਾਰਾਂ ਸਬੰਧੀ ਐਕਸੀਅਨ ਬਿਜਲੀ ਬੋਰਡ ਅਤੇ ਚੋਰੀਆਂ ਦੀਆਂ ਵਾਰਦਾਤਾਂ ਬਾਰੇ ਪੁਲਿਸ ਵਿਭਾਗ ਦੇ ਅਧਕਾਰੀਆਂ ਨੂੰ ਹੱਲ ਕਰਨ ਲਈ ਕਿਹਾ। ਇਸੇ ਤਰ੍ਹਾਂ ਜਲਾਲਾਬਾਦ ਦੀਆਂ ਸਿਕਾਇਤਾਂ ਜਿਵੇਂ ਕਿ ਊਧਮ ਸਿੰਘ ਪਾਰਕ 'ਚ ਵਾਟਰ ਸਪਲਾਈ ਦੇ ਪ੍ਰਬੰਧ, ਜਨਤਾ ਭਵਨ ਨੇੜੇ ਗਊਸ਼ਾਲਾ ਰੋਡ ਤੇ ਪਾਰਕਿੰਗ ਸਮੱਸਿਆ ਦੇ ਹੱਲ ਤੇ ਸਾਫ ਸਫਾਈ ਬਾਰੇ ਕਾਰਜ ਸਾਧਕ ਅਫਸਰ ਜਲਾਲਾਬਾਦ ਨੂੰ ਤੁਰੰਤ ਹੱਲ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਹੋਰ ਕਿਹਾ ਕਿ ਇਸ ਪੋਰਟਲ &dhapos;ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਰਾਜ ਪੱਧਰ &dhapos;ਤੇ ਵੀ ਨਿਰੰਤਰ ਸਮੀਖਿਆ ਹੁੰਦੀ ਹੈ, ਇਸ ਲਈ ਕਿਸੇ ਵੀ ਮਾਮਲੇ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi