Dailyhunt
ਕੈਬਨਿਟ ਮੰਤਰੀਆਂ ਨੇ ਲਹਿਰਾਗਾਗਾ ’ਚ ਨਵੀਂ ਸਿਹਤ ਸੇਵਾਵਾਂ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀਆਂ ਨੇ ਲਹਿਰਾਗਾਗਾ ’ਚ ਨਵੀਂ ਸਿਹਤ ਸੇਵਾਵਾਂ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)| ਪੰਜਾਬ ਦੇ ਕੈਬਨਿਟ

ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ

ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ

ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ।

ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ

ਲਾਭ ਹੋਵੇਗਾ।

ਸੀ.ਐਚ.ਸੀ.

ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ

ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ

ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆਂ। ਇਸ ਉਪਰਾਲੇ ਨਾਲ ਲਹਿਰਾਗਾਗਾ ਦੀ ਪਛਾਣ ਹੁਣ

ਸੰਗਰੂਰ ਤਕ ਨਹੀਂ, ਸਗੋਂ ਪੂਰੀ ਦੁਨੀਆਂ

ਵਿੱਚ ਸਥਾਪਤ ਹੋਵੇਗੀ।

ਇਸ ਮੌਕੇ ਸਿਹਤ

ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਦੱਸਿਆ ਕਿ ਇਸ ਸਿਹਤ ਸੰਸਥਾ ਨੂੰ ਕਿਸੇ ਵੀ ਰੂਪ ਵਿੱਚ

ਨਿੱਜੀ ਹੱਥਾਂ ਵਿੱਚ ਨਹੀਂ ਦਿੱਤਾ ਜਾ ਰਿਹਾ। ਸਰਕਾਰ ਦਾ ਫ਼ਰਜ਼ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ

ਸਹੂਲਤਾਂ ਦਿੱਤੀਆਂ ਜਾਣ, ਇਸੇ ਤਹਿਤ ਜਨਹਿਤ

ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ

ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਨੂੰ ਸੌਂਪੀਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਸਿਰਫ ਮਨੁੱਖਤਾ ਦੀ ਸੇਵਾ ਕਰਨਾ ਹੈ

ਨਾਕਿ ਮੁਨਾਫ਼ਾ ਕਮਾਉਣਾ। ਬੰਦ ਪਏ ਬਾਬਾ ਹੀਰਾ

ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੌਜੀ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਦੇ

ਰੂਪ ਵਿੱਚ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਮੈਡੀਕਲ ਕਾਲਜ ਮੂਨਕ ਤੇ ਖਨੌਰੀ ਦੋਵਾਂ ਖੇਤਰਾਂ

ਨੂੰ ਕਵਰ ਕਰੇਗਾ ਅਤੇ ਉੱਥੋਂ ਦੇ ਹਸਪਤਾਲ ਵੀ ਇਸ ਕਾਲਜ ਜ਼ਰੀਏ ਚੱਲਣਗੇ।

ਸਿਹਤ ਮੰਤਰੀ ਨੇ

ਕਿਹਾ ਕਿ ਕਦੇ ਇਸ ਖੇਤਰ ਵਿੱਚ ਮਾਹਰ ਡਾਕਟਰਾਂ ਅਤੇ ਸਿਹਤ ਸਹੂਲਤਾਂ ਦੀ ਵੱਡੀ ਕਮੀ ਸੀ ਪਰ ਹੁਣ ਇਸ ਖੇਤਰ ਨੂੰ ਨਾ ਸਿਰਫ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ,

ਸਗੋਂ ਇਸ ਸਮੁੱਚੇ ਹਲਕੇ ਦਾ

ਵੱਡੇ ਪੱਧਰ ਉੱਤੇ ਆਰਥਿਕ ਵਿਕਾਸ ਹੋਵੇਗਾ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਦੇ ਮੌਕੇ ਪੈਦਾ

ਹੋਣਗੇ। ਸਿਹਤ ਮੰਤਰੀ ਵੱਲੋਂ ਇਸ ਕਮਿਊਨਿਟੀ ਹੈਲਥ ਸੈਂਟਰ ਵਿਖੇ ਸੇਵਾਵਾਂ ਨਿਭਾਉਣ ਵਾਲੇ

ਸਪੈਸ਼ਲਿਸਟ ਡਾਕਟਰਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਕੈਬਨਿਟ

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅਗਲੇ ਸਾਲ ਮੈਡੀਕਲ ਕਾਲਜ ਵਿਖੇ ਨਰਸਿੰਗ ਦੀਆਂ

ਕਲਾਸਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ-ਨਾਲ ਐਮ.ਡੀ. ਅਤੇ ਐਮ.ਐਸ. ਦੀਆਂ ਕਲਾਸਾਂ ਵੀ ਸ਼ੁਰੂ

ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ

ਕਿਹਾ ਕਿ ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ

ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ-

ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ। ਸਾਰੀਆਂ ਸ਼੍ਰੇਣੀਆਂ ਦੀਆਂ

ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ

ਲਿਆ ਜਾਵੇਗਾ। ਇਸ ਮੌਕੇ ਜਨਹਿਤ

ਟਰੱਸਟ ਦੇ ਚੇਅਰਮੈਨ ਡਾ. ਧਰਮਪਾਲ ਜੈਨ, ਟਰੱਸਟ ਮੈਂਬਰ ਡਾ.

ਰਜਨੀਸ਼ ਜੈਨ, ਐੱਸ.ਡੀ.ਐਮ.

ਰਾਕੇਸ਼ ਪ੍ਰਕਾਸ਼ ਗਰਗ, ਸਿਵਲ ਸਰਜਨ ਡਾ.

ਅਮਰਜੀਤ ਕੌਰ, ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ, ਗੌਰਵ ਗੋਇਲ

ਸਮੇਤ ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ

ਗਿਣਤੀ ਸ਼ਹਿਰ ਤੇ ਪਿੰਡਾਂ ਦੇ ਲੋਕ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi