Dailyhunt Logo
  • Light mode
    Follow system
    Dark mode
    • Play Story
    • App Story
ਕੈਨੇਡਾ ’ਚ ਵਰਕ ਪਰਮਿਟ ਦੀ ਅਨਿਸ਼ਚਿਤਤਾ ਨੂੰ ਲੈ ਕੇ ਪੰਜਾਬੀ ਵਿਦਿਆਰਥੀਆਂ ਦੇ ਹੱਕ ’ਚ ਨਿੱਤਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਕੈਨੇਡਾ ’ਚ ਵਰਕ ਪਰਮਿਟ ਦੀ ਅਨਿਸ਼ਚਿਤਤਾ ਨੂੰ ਲੈ ਕੇ ਪੰਜਾਬੀ ਵਿਦਿਆਰਥੀਆਂ ਦੇ ਹੱਕ ’ਚ ਨਿੱਤਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 04 ਅਗਸਤ (ਹਿੰ.ਸ.)| ਕੈਨੇਡਾ ਵਿੱਚ ਵਰਕ ਪਰਮਿਟ ਦੀ ਅਨਿਸ਼ਚਿਤਤਾ ਅਤੇ ਨਿਯਮਾਂ ਵਿੱਚ ਹੋ ਰਹੇ ਬਦਲਾਅ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਭਾਰਤ ਦੇ ਸੈਂਕੜੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖੁੱਲ੍ਹ ਕੇ ਸਾਹਮਣੇ ਆਏ ਹਨ।

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸੰਵੇਦਨਸ਼ੀਲ ਮਾਮਲੇ &dhapos;ਤੇ ਡੂੰਘੀ ਚਿੰਤਾ ਅਤੇ ਦੁੱਖ ਪ੍ਰਗਟ ਕਰਦਿਆਂ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਤੋਂ ਤੁਰੰਤ ਕੂਟਨੀਤਕ ਦਖਲ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਪੋਰਟਾਜ ਕਾਲਜ ਸਮੇਤ ਵੱਖ-ਵੱਖ ਸੰਸਥਾਵਾਂ ਤੋਂ ਪੜ੍ਹਾਈ ਪੂਰੀ ਕਰ ਚੁੱਕੇ ਵਿਦਿਆਰਥੀ ਇਸ ਸਮੇਂ ਭਾਰੀ ਮੀਂਹ ਦੇ ਬਾਵਜੂਦ ਸੜਕਾਂ &dhapos;ਤੇ ਟੈਂਟ ਲਗਾ ਕੇ ਸ਼ਾਂਤਮਈ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।

ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਅਤੇ ਧੀਆਂ ਵਿਦੇਸ਼ ਵਿੱਚ ਮਾੜੇ ਮੌਸਮ ਅਤੇ ਪ੍ਰਤੀਕੂਲ ਹਾਲਾਤਾਂ ਦੇ ਵਿਚਕਾਰ ਟੈਂਟਾਂ ਵਿੱਚ ਦਿਨ ਗੁਜ਼ਾਰ ਰਹੇ ਹਨ। ਇਸ ਕਾਰਨ ਉਹ ਆਰਥਿਕ ਸੰਕਟ ਦੇ ਨਾਲ-ਨਾਲ ਭਾਰੀ ਮਾਨਸਿਕ ਤਣਾਅ ਦਾ ਵੀ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਇਸ ਸਥਿਤੀ ਕਾਰਨ ਪੰਜਾਬ ਵਿੱਚ ਬੈਠੇ ਉਨ੍ਹਾਂ ਦੇ ਮਾਪੇ ਅਤੇ ਪਰਿਵਾਰਕ ਮੈਂਬਰ ਵੀ ਬੇਹੱਦ ਚਿੰਤਤ ਅਤੇ ਪਰੇਸ਼ਾਨ ਹਨ। ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਸਰਕਾਰ ਨਾਲ ਤੁਰੰਤ ਗੱਲਬਾਤ ਕਰਕੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਸਥਾਈ ਅਤੇ ਹਮਦਰਦੀਪੂਰਵਕ ਹੱਲ ਕੱਢਣ ਲਈ ਕਦਮ ਚੁੱਕੇ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi