Dailyhunt Logo
  • Light mode
    Follow system
    Dark mode
    • Play Story
    • App Story

ਕਾਮਨਵੈਲਥ ਖੇਡਾਂ ’ਚ ਹਰਿਆਣਾ ਦੇ ਖਿਡਾਰੀਆਂ ਦਾ ਦਬਦਬਾ, 11 ਤਗ਼ਮਿਆਂ ਨਾਲ ਸੂਬੇ ਦਾ ਨਾਂ ਕੀਤਾ ਰੌਸ਼ਨ: ਡਾ. ਅਰਵਿੰਦ ਸ਼ਰਮਾ

ਚੰਡੀਗੜ੍ਹ, 03 ਅਗਸਤ (ਹਿੰ.ਸ.)|ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਾਮਨਵੈਲਥ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹਰਿਆਣਾ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ 7 ਸੋਨੇ, 2 ਚਾਂਦੀ ਅਤੇ 2 ਕਾਂਸੀ ਸਮੇਤ ਕੁੱਲ 11 ਤਗ਼ਮੇ ਜਿੱਤ ਕੇ ਨਾ ਸਿਰਫ਼ ਹਰਿਆਣਾ, ਸਗੋਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।

ਉਨ੍ਹਾਂ ਨੇ ਇਸ ਉਪਲਬਧੀ ਲਈ ਖਿਡਾਰੀਆਂ, ਉਨ੍ਹਾਂ ਦੇ ਕੋਚਾਂ ਅਤੇ ਪਰਿਵਾਰਾਂ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ।ਡਾ. ਸ਼ਰਮਾ ਨੇ ਕਿਹਾ ਕਿ ਹਰਿਆਣਾ ਦੇ ਖਿਡਾਰੀਆਂ ਨੇ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੇ ਬਲਬੂਤੇ ਅੰਤਰਰਾਸ਼ਟਰੀ ਮੰਚ 'ਤੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਤ ਸੋਨ ਤਗ਼ਮਿਆਂ ਸਮੇਤ ਕੁੱਲ 11 ਤਗ਼ਮੇ ਜਿੱਤਣਾ ਸੂਬੇ ਲਈ ਬੇਹੱਦ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਇੱਕ ਵਾਰ ਫਿਰ ਸਾਬਤ ਹੋ ਗਿਆ ਹੈ ਕਿ ਹਰਿਆਣਾ ਵਿੱਚ ਖੇਡ ਪ੍ਰਤਿਭਾਵਾਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਨੇ ਕਿਹਾ ਕਿ ਇਸ ਸਫਲਤਾ ਵਿੱਚ ਹਰਿਆਣਾ ਦੀਆਂ ਧੀਆਂ ਦਾ ਯੋਗਦਾਨ ਵੀ ਬਹੁਤ ਅਹਿਮ ਰਿਹਾ ਹੈ। ਮਹਿਲਾ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਾ ਸਿਰਫ਼ ਤਗ਼ਮੇ ਜਿੱਤੇ, ਸਗੋਂ ਦੇਸ਼ ਭਰ ਦੀਆਂ ਨੌਜਵਾਨ ਕੁੜੀਆਂ ਲਈ ਪ੍ਰੇਰਣਾ ਬਣੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਧੀਆਂ ਨੂੰ ਉਚਿਤ ਮੌਕੇ ਅਤੇ ਸਹੀ ਮੰਚ ਮਿਲੇ ਤਾਂ ਉਹ ਹਰ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰ ਸਕਦੀਆਂ ਹਨ।ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਕਾਰਾਤਮਕ ਮਾਹੌਲ ਬਣਿਆ ਹੈ। &dhapos;ਖੇਲੋ ਇੰਡੀਆ&dhapos; ਵਰਗੀਆਂ ਪਹਿਲਕਦਮੀਆਂ ਨਾਲ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਵੀ ਖਿਡਾਰੀਆਂ ਨੂੰ ਬਿਹਤਰ ਸਿਖਲਾਈ, ਆਧੁਨਿਕ ਸਹੂਲਤਾਂ ਅਤੇ ਪ੍ਰੋਤਸਾਹਨ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ।ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਹਰਿਆਣਾ ਦੇ ਪਿੰਡਾਂ ਅਤੇ ਛੋਟੇ ਸ਼ਹਿਰਾਂ ਤੋਂ ਨਿਕਲੇ ਖਿਡਾਰੀ ਅੱਜ ਵਿਸ਼ਵ ਪੱਧਰ 'ਤੇ ਤਿਰੰਗੇ ਦੀ ਸ਼ਾਨ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸਿਰਫ਼ ਤਗ਼ਮਿਆਂ ਦੀ ਗਿਣਤੀ ਨਹੀਂ, ਸਗੋਂ ਹਰਿਆਣਾ ਦੀ ਖੇਡ ਸੰਸਕ੍ਰਿਤੀ, ਮਿਹਨਤ ਅਤੇ ਮਜ਼ਬੂਤ ਇੱਛਾ ਸ਼ਕਤੀ ਦਾ ਪ੍ਰਤੀਕ ਹੈ।ਉਨ੍ਹਾਂ ਭਰੋਸਾ ਜਤਾਇਆ ਕਿ ਸਰਕਾਰ ਹਰ ਪ੍ਰਤਿਭਾਸ਼ਾਲੀ ਨੌਜਵਾਨ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਹਰਿਆਣਾ ਦੇ ਖਿਡਾਰੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਂ ਅੰਤਰਰਾਸ਼ਟਰੀ ਮੰਚਾਂ 'ਤੇ ਰੌਸ਼ਨ ਕਰਦੇ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi