Dailyhunt Logo
  • Light mode
    Follow system
    Dark mode
    • Play Story
    • App Story

ਖੰਨਾ ਪੁਲਿਸ ਨੇ ਨਸ਼ਿਆਂ ਖਿਲਾਫ਼ 28 ਦਿਨਾਂ ’ਚ 286 ਕੇਸ ਦਰਜ, 353 ਮੁਲਜ਼ਮ ਕੀਤੇ ਗ੍ਰਿਫ਼ਤਾਰ

ਖੰਨਾ, 29 ਅਗਸਤ (ਹਿੰ.ਸ.)| ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਖੰਨਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ 1 ਤੋਂ 28 ਅਗਸਤ ਤੱਕ ਨਸ਼ਾ ਤਸਕਰੀ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ।

ਪੁਲਿਸ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਦੌਰਾਨ ਐਨਡੀਪੀਐਸ ਐਕਟ ਤਹਿਤ 286 ਮਾਮਲੇ ਦਰਜ ਕਰਕੇ 353 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਦਾ ਦਾਅਵਾ ਹੈ ਕਿ ਇਸ ਕਾਰਵਾਈ ਦੇ ਮਾਮਲੇ ਵਿੱਚ ਖੰਨਾ ਪੁਲਿਸ ਪੰਜਾਬ ਵਿੱਚ ਮੋਹਰੀ ਰਹੀ ਹੈ।

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੁਲਿਸ ਨੇ 2 ਕਿਲੋ 241 ਗ੍ਰਾਮ 322 ਮਿਲੀਗ੍ਰਾਮ ਹੈਰੋਇਨ, 1 ਕਿਲੋ ਅਫੀਮ, 4 ਕਿਲੋ ਭੁੱਕੀ, 151 ਗ੍ਰਾਮ 100 ਮਿਲੀਗ੍ਰਾਮ ਨਸ਼ੀਲਾ ਪਾਊਡਰ ਅਤੇ 385 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੀ 34 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਮੁਤਾਬਕ ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿੱਚ ਲਗਾਤਾਰ ਕਾਰਵਾਈ ਕਰਕੇ ਨਸ਼ਾ ਤਸਕਰੀ ਦੀ ਸਪਲਾਈ ਚੇਨ ਨੂੰ ਤੋੜਨ ਲਈ ਯਤਨ ਕੀਤੇ ਗਏ।

ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਇਸ ਸਫਲਤਾ ਦਾ ਸਿਹਰਾ ਪੁਲਿਸ ਜ਼ਿਲ੍ਹਾ ਖੰਨਾ ਦੀ ਪੂਰੀ ਟੀਮ ਨੂੰ ਦਿੰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਾਂਝੇ ਯਤਨਾਂ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕਾਰਵਾਈ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਅਤੇ ਨਸ਼ਾ ਮੁਕਤੀ ਨਾਲ ਸਬੰਧਤ ਯਤਨਾਂ ਨੂੰ ਵੀ ਹੋਰ ਮਜ਼ਬੂਤ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi