Dailyhunt Logo
  • Light mode
    Follow system
    Dark mode
    • Play Story
    • App Story

‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 10 ਸਤੰਬਰ ਤੋਂ

ਫਾਜ਼ਿਲਕਾ, 29 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਖੇਡਾਂ ਦਾ ਪੱਧਰ ਉੱਚਾ ਚੁੱਕਣ, ਖੇਡ ਪ੍ਰਤਿਭਾ ਦੀ ਪਛਾਣ ਕਰਨ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਫਾਜ਼ਿਲਕਾ ਰੁਪਿੰਦਰ ਸਿੰਘ ਬਰਾੜ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ &dhapos;ਖੇਡਾਂ ਵਤਨ ਪੰਜਾਬ ਦੀਆਂ-2026&dhapos; ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ 10 ਸਤੰਬਰ ਤੋਂ ਹੋਵੇਗੀ।ਉਨ੍ਹਾਂ ਦੱਸਿਆ ਕਿ ਫਾਜ਼ਿਲਕਾ, ਅਬੋਹਰ ਅਤੇ ਖੂਈਆਂ ਸਰਵਰ ਬਲਾਕਾਂ ਦੇ ਖੇਡ ਮੁਕਾਬਲੇ 10 ਤੋਂ 13 ਸਤੰਬਰ 2026 ਤੱਕ ਕਰਵਾਏ ਜਾਣਗੇ, ਜਦਕਿ ਜਲਾਲਾਬਾਦ ਅਤੇ ਅਰਨੀਵਾਲਾ ਸ਼ੇਖ ਸੁਭਾਨ ਬਲਾਕਾਂ ਦੇ ਮੁਕਾਬਲੇ 14 ਤੋਂ 17 ਸਤੰਬਰ 2026 ਤੱਕ ਹੋਣਗੇ।ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14 ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ ਅਤੇ ਮਹਿਲਾ-ਪੁਰਸ਼ ਖਿਡਾਰੀ ਭਾਗ ਲੈ ਸਕਣਗੇ। ਮੁਕਾਬਲੇ ਐਥਲੈਟਿਕਸ, ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਵਿੱਚ ਕਰਵਾਏ ਜਾਣਗੇ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਇਸ ਦੇ ਸਬੂਤ ਵਜੋਂ ਰਿਹਾਇਸ਼ੀ ਸਰਟੀਫਿਕੇਟ, ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ. ਕਾਰਡ ਹੋਣਾ ਲਾਜ਼ਮੀ ਹੈ।ਖਿਡਾਰੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ sports.punjab.gov.in &dhapos;ਤੇ ਕਰਵਾਉਣਾ ਲਾਜ਼ਮੀ ਹੋਵੇਗਾ। ਉਮਰ ਦੇ ਸਬੂਤ ਵਜੋਂ ਖਿਡਾਰੀ ਨੂੰ ਆਪਣਾ ਆਧਾਰ ਕਾਰਡ ਨਾਲ ਲਿਆਉਣਾ ਹੋਵੇਗਾ ਅਤੇ ਆਫਲਾਈਨ ਐਂਟਰੀ ਸ਼ੀਟ ਟੂਰਨਾਮੈਂਟ ਸਥਾਨ &dhapos;ਤੇ ਜਮ੍ਹਾਂ ਕਰਵਾਉਣੀ ਹੋਵੇਗੀ।ਉਨ੍ਹਾਂ ਸਪੱਸ਼ਟ ਕੀਤਾ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਕਿਸੇ ਵੀ ਖਿਡਾਰੀ ਨੂੰ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਸਬੰਧੀ ਹੋਰ ਜਾਣਕਾਰੀ ਲਈ ਖੇਡ ਵਿਭਾਗ ਦੇ ਕਰਮਚਾਰੀ ਅਰੁਣ ਕੁਮਾਰ ਨਾਲ ਮੋਬਾਈਲ ਨੰਬਰ 96466-06690 &dhapos;ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi