Dailyhunt Logo
  • Light mode
    Follow system
    Dark mode
    • Play Story
    • App Story
ਕੋਟਕਪੂਰਾ ਬਾਈਪਾਸ ‘ਤੇ ਸੜਕ ਹਾਦਸੇ ’ਚ ਮਾਂ ਤੇ 6 ਮਹੀਨੇ ਦੇ ਮਾਸੂਮ ਦੀ ਮੌਤ

ਕੋਟਕਪੂਰਾ ਬਾਈਪਾਸ ‘ਤੇ ਸੜਕ ਹਾਦਸੇ ’ਚ ਮਾਂ ਤੇ 6 ਮਹੀਨੇ ਦੇ ਮਾਸੂਮ ਦੀ ਮੌਤ

ਮੋਗਾ, 31 ਮਈ (ਹਿੰ.ਸ.)| ਮੋਗਾ ਦੇ ਕੋਟਕਪੂਰਾ ਬਾਈਪਾਸ &dhapos;ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ 6 ਮਹੀਨੇ ਦੇ ਮਾਸੂਮ ਪੁੱਤਰ ਦੀ ਮੌਤ ਹੋ ਗਈ। ਹਾਦਸੇ ਦਾ ਕਾਰਨ ਸੜਕ ਦੇ ਵਿਚਕਾਰ ਬਣਿਆ ਉੱਚਾ ਸੀਵਰੇਜ ਮੈਨਹੋਲ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਮੋਟਰਸਾਈਕਲ ਬੇਕਾਬੂ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਚੰਦ ਨਵਾਂ ਦਾ ਰਹਿਣ ਵਾਲਾ ਲਖਬੀਰ ਸਿੰਘ ਆਪਣੀ ਪਤਨੀ ਜੋਤੀ ਅਤੇ 6 ਮਹੀਨੇ ਦੇ ਪੁੱਤਰ ਮਨਵੀਰ ਸਿੰਘ ਨਾਲ ਮੋਟਰਸਾਈਕਲ &dhapos;ਤੇ ਮੋਗਾ ਆ ਰਿਹਾ ਸੀ।

ਜਿਵੇਂ ਹੀ ਉਹ ਵਿਸ਼ਵਕਰਮਾ ਚੌਂਕ ਨੇੜੇ ਪਹੁੰਚੇ ਤਾਂ ਸੜਕ &dhapos;ਤੇ ਉੱਚੇ ਉੱਠੇ ਸੀਵਰੇਜ ਮੈਨਹੋਲ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਇਸ ਦੌਰਾਨ ਪਿੱਛੇ ਬੈਠੀ ਜੋਤੀ ਅਤੇ ਉਸ ਦੀ ਗੋਦ ਵਿੱਚ ਬੈਠਾ ਮਾਸੂਮ ਮਨਵੀਰ ਸੜਕ &dhapos;ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ।

ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮਨਵੀਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਹਾਲਤ ਵਿੱਚ ਜੋਤੀ ਨੂੰ ਇੱਕ ਨਿੱਜੀ ਹਸਪਤਾਲ ਰੈਫਰ ਕੀਤਾ ਗਿਆ, ਪਰ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।

ਇਸ ਦੁਖਦਾਈ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਪ੍ਰਸ਼ਾਸਨ &dhapos;ਤੇ ਲਾਪਰਵਾਹੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਉੱਚੇ ਮੈਨਹੋਲ ਬਾਰੇ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।

ਪੀੜਤ ਪਰਿਵਾਰ ਨੇ ਕਿਸੇ ਕਾਨੂੰਨੀ ਕਾਰਵਾਈ ਦੀ ਮੰਗ ਨਹੀਂ ਕੀਤੀ, ਪਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਖਤਰਨਾਕ ਸੜਕ ਅਤੇ ਮੈਨਹੋਲ ਨੂੰ ਤੁਰੰਤ ਠੀਕ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਨੂੰ ਅਜਿਹਾ ਦੁੱਖ ਨਾ ਸਹਿਣਾ ਪਵੇ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi