Dailyhunt
ਕੋਟਕਪੂਰਾ ਦੀਆਂ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਸਪੀਕਰ ਸੰਧਵਾਂ ਵੱਲੋਂ ਕੀਤੀ ਮੀਟਿੰਗ

ਕੋਟਕਪੂਰਾ ਦੀਆਂ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਸਪੀਕਰ ਸੰਧਵਾਂ ਵੱਲੋਂ ਕੀਤੀ ਮੀਟਿੰਗ

ਕੋਟਕਪੂਰਾ, 04 ਮਈ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆ, ਮਾਰਕੀਟ ਕਮੇਟੀ ਦੇ ਨੁਮਾਇੰਦਿਆ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਹਰ ਸਹੂਲਤ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਛਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪੂਰਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਕਿਸਾਨ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਮੰਡੀਆਂ ਵਿੱਚ ਆ ਰਹੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਵਿੱਚ ਮਾਰਕੀਟ ਕਮੇਟੀ, ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਾਗ ਲਿਆ ਅਤੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਐਸ.ਡੀ.ਐਮ. ਸੁਖਰਾਜ ਸਿੰਘ ਢਿੱਲੋਂ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਾਰਕੀਟ ਕਮੇਟੀ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਡੀ.ਐਫ.ਐੱਸ.ਸੀ ਗੁਰਜੀਤ ਸਿੰਘ ਦਿਓਲ, ਡੀ.ਐਸ.ਪੀ. ਸੰਜੀਵ ਕੁਮਾਰ, ਮਾਰਕੀਟ ਕਮੇਟੀ ਦੇ ਸਕੱਤਰ ਜਗਵੀਰ ਕੁਮਾਰ,ਐਸ.ਐਚ.ਓ. ਚਮਕੌਰ ਸਿੰਘ, ਓਮੇਸ਼ ਗਰਗ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ , ਕੁਲਵੰਤ ਸਿੰਘ, ਪ੍ਰੇਮ ਠੇਕੇਦਾਰ, ਰੋਮਾ ਮਹਿਤਾ ਅਤੇ ਹੋਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi