Dailyhunt

ਮਕਾਨ ਮਾਲਕ ਕਿਰਾਏਦਾਰ ਅਤੇ ਘਰੇਲੂ ਨੌਕਰਾ ਦੀ ਸ਼ਨਾਖਤੀ ਜ਼ਰੂਰ ਰੱਖਣ - ਡੀ.ਐੱਮ. ਫਾਜ਼ਿਲਕਾ

ਫਾਜ਼ਿਲਕਾ, 04 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ 1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖਤੀ ਸਬੂਤ ਰੱਖਣਾ ਲਾਜ਼ਮੀ ਹੈ। ਉਨ੍ਹਾਂ ਬਿਨਾਂ ਪੂਰਾ ਪਤਾ ਅਤੇ ਸ਼ਨਾਖਤੀ ਸਬੂਤ ਦੇ ਕਿਸੇ ਵੀ ਵਿਅਕਤੀ ਨੂੰ ਕੰਮ ਉੱਪਰ/ਕਿਰਾਏਦਾਰ ਰੱਖਣ ਤੇ ਪੂਰਨ ਪਾਬੰਦੀ ਲਗਾਈ ਹੈ।ਇਹ ਹੁਕਮ ਮਿਤੀ 30 ਜੂਨ 2026 ਤੱਕ ਲਾਗੂ ਰਹੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਮਜਦੂਰਾਂ ਨੂੰ ਲੇਬਰ ਵਜੋਂ ਰੱਖਿਆ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਲੋਕ ਬਾਹਰਲੇ ਸੂਬਿਆਂ ਤੋਂ ਆ ਕੇ ਵੱਖ-ਵੱਖ ਏਰੀਏ ਵਿੱਚ ਕਿਰਾਏ ਦੇ ਮਾਕਨਾਂ ਵਿੱਚ ਰਹਿਣ ਲੱਗ ਜਾਂਦੇ ਹਨ। ਅਜਿਹੀ ਲੇਬਰ ਅਤੇ ਕਿਰਾਏਦਾਰਾਂ ਦਾ ਕੋਈ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਜੁਰਮ ਹੋਣ ਤੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਕਿਰਾਏਦਾਰਾਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਅਤੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਐਡਰੈੱਸ ਰੱਖਣ ਅਤੇ ਨੌਕਰ ਦੀ ਤਨਖਾਹ ਵਿੱਚੋਂ 100/200 ਰੁਪਏ ਦਾ ਮਨੀਆਰਡਰ ਉਸਦੇ ਨਜਦੀਕੀ ਰਿਸ਼ਤੇਦਾਰ ਦੇ ਐਡਰੈੱਸ ਤੇ ਭੇਜਣ ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜੇ ਵਿੱਚ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਦਰਜ ਕਰਵਾਉਣ। ਇਸੇ ਪ੍ਰਕਾਰ ਮਕਾਨ ਮਾਲਕ ਆਪਣੇ ਮਕਾਨ ਵਿੱਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਿਤ ਥਾਣੇ/ਪੁਲਿਸ ਚੌਂਕੀ ਵਿੱਚ ਦਰਜ ਕਰਵਾਉਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi