Dailyhunt

ਮਨੀਮਾਜਰਾ ਵਿੱਚ ਨਗਰ ਨਿਗਮ ਕਰਮਚਾਰੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ, 04 ਮਈ (ਹਿੰ.ਸ.)| ਮਨੀਮਾਜਰਾ ਇਲਾਕੇ ਵਿੱਚ ਨਗਰ ਨਿਗਮ ਦੇ 27 ਸਾਲਾ ਕਰਮਚਾਰੀ ਕ੍ਰਿਸ਼ਨ ਕੁਮਾਰ ਦੀ ਹੱਤਿਆ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾਉਂਦੇ ਹੋਏ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਪਿਤਾ-ਪੁੱਤਰ ਅਤੇ ਇਕ ਹੋਰ ਵਿਅਕਤੀ ਸ਼ਾਮਲ ਹਨ। ਉਨ੍ਹਾਂ ਦੀ ਪਛਾਣ ਮਨੁ ਰਜਕ, ਉਸਦਾ ਪੁੱਤਰ ਸਨੀ ਉਰਫ਼ ਦੇਵ ਕੁਮਾਰ ਅਤੇ ਧਨਿਕ ਕੁਮਾਰ ਸ਼ਾਹ ਵਜੋਂ ਹੋਈ ਹੈ।

ਸਾਰੇ ਦੋਸ਼ੀ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਮਨੀਮਾਜਰਾ ਨੇੜੇ ਝੁੱਗੀਆਂ ਵਿੱਚ ਰਹਿ ਰਹੇ ਸਨ।

ਪੁਲਿਸ ਮੁਤਾਬਕ, ਤਿੰਨੇ ਦੋਸ਼ੀ ਪੀਡਬਲਿਊਡੀ ਵਿਭਾਗ ਵਿੱਚ ਮਜ਼ਦੂਰੀ ਕਰਦੇ ਹਨ। ਮਾਮਲੇ ਦੀ ਜਾਂਚ ਦੌਰਾਨ ਮਨੀਮਾਜਰਾ ਥਾਣਾ ਦੇ ਇੰਸਪੈਕਟਰ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ, ਪਰ ਕੋਈ ਸ਼ੱਕੀ ਹਲਚਲ ਸਾਹਮਣੇ ਨਹੀਂ ਆਈ। ਇਸ ਤੋਂ ਬਾਅਦ ਪੁਲਿਸ ਨੇ ਨੇੜਲੇ ਝੁੱਗੀ ਇਲਾਕੇ ਦੇ ਲੋਕਾਂ ਨਾਲ ਪੁੱਛਗਿੱਛ ਸ਼ੁਰੂ ਕੀਤੀ।

ਪੁੱਛਗਿੱਛ ਦੌਰਾਨ ਮਨੁ ਰਜਕ, ਸਨੀ ਅਤੇ ਧਨਿਕ ਕੁਮਾਰ ਦੇ ਬਿਆਨ ਵੱਖ-ਵੱਖ ਹੋਣ ਕਾਰਨ ਪੁਲਿਸ ਦਾ ਸ਼ੱਕ ਵੱਧ ਗਿਆ। ਸਖ਼ਤੀ ਨਾਲ ਪੁੱਛਗਿੱਛ ਕਰਨ &dhapos;ਤੇ ਦੋਸ਼ੀਆਂ ਨੇ ਕਬੂਲਿਆ ਕਿ ਕ੍ਰਿਸ਼ਨ ਕੁਮਾਰ ਉਨ੍ਹਾਂ ਕੋਲ ਆਉਂਦਾ-ਜਾਂਦਾ ਸੀ ਅਤੇ ਉਨ੍ਹਾਂ ਦੇ ਦੋ ਮੋਬਾਈਲ ਫੋਨ ਗੁੰਮ ਹੋ ਗਏ ਸਨ। ਉਨ੍ਹਾਂ ਨੂੰ ਸ਼ੱਕ ਸੀ ਕਿ ਇਹ ਚੋਰੀ ਕ੍ਰਿਸ਼ਨ ਕੁਮਾਰ ਨੇ ਕੀਤੀ ਹੈ।

ਦੋਸ਼ੀਆਂ ਨੇ ਕ੍ਰਿਸ਼ਨ ਕੁਮਾਰ ਨੂੰ ਬੁਲਾਇਆ, ਪਰ ਉਸਨੇ ਚੋਰੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਗੱਲਬਾਤ ਵੱਧ ਗਈ ਅਤੇ ਮਾਮਲਾ ਹੱਥਾਪਾਈ ਤੱਕ ਪਹੁੰਚ ਗਿਆ। ਗੁੱਸੇ ਵਿੱਚ ਆ ਕੇ ਦੋਸ਼ੀਆਂ ਨੇ ਬੈਲਟ ਨਾਲ ਉਸਦਾ ਗਲਾ ਘੁੱਟ ਦਿੱਤਾ। ਜਦੋਂ ਕ੍ਰਿਸ਼ਨ ਕੁਮਾਰ ਵੱਲੋਂ ਕੋਈ ਪ੍ਰਤੀਕ੍ਰਿਆ ਨਾ ਆਈ, ਤਾਂ ਉਹਨਾਂ ਨੂੰ ਲੱਗਾ ਕਿ ਉਸਦੀ ਮੌਤ ਹੋ ਗਈ ਹੈ।

ਇਸ ਤੋਂ ਬਾਅਦ ਦੋਸ਼ੀਆਂ ਨੇ ਲਾਸ਼ ਨੂੰ ਘਸੀਟ ਕੇ ਨੇੜਲੇ ਜੰਗਲ ਵਿੱਚ ਸੁੱਟ ਦਿੱਤਾ। ਅਗਲੇ ਦਿਨ ਸਵੇਰੇ ਕਲਗ੍ਰਾਮ ਇਲਾਕੇ ਦੇ ਜੰਗਲ ਵਿੱਚ ਸੜਕ ਵਿੰਗ ਦੇ ਦਫ਼ਤਰ ਤੋਂ ਕਰੀਬ 20 ਕਿਲੋਮੀਟਰ ਦੂਰ ਕ੍ਰਿਸ਼ਨ ਕੁਮਾਰ ਦੀ ਲਾਸ਼ ਨੰਗੀ ਹਾਲਤ ਵਿੱਚ ਮਿਲੀ।

ਮ੍ਰਿਤਕ ਦੇ ਭਰਾ ਆਨੰਦ ਨੇ ਦੱਸਿਆ ਕਿ ਕ੍ਰਿਸ਼ਨ ਕੁਮਾਰ ਸ਼ੁੱਕਰਵਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਡਿਊਟੀ &dhapos;ਤੇ ਗਿਆ ਸੀ, ਪਰ ਸ਼ਾਮ ਤੱਕ ਘਰ ਵਾਪਸ ਨਾ ਆਉਣ ਕਾਰਨ ਪਰਿਵਾਰ ਚਿੰਤਤ ਹੋ ਗਿਆ। ਅਗਲੇ ਦਿਨ ਪੁਲਿਸ ਵੱਲੋਂ ਮਿਲੀ ਸੂਚਨਾ &dhapos;ਤੇ ਪਰਿਵਾਰ ਮੌਕੇ &dhapos;ਤੇ ਪਹੁੰਚਿਆ ਅਤੇ ਲਾਸ਼ ਦੀ ਪਛਾਣ ਕੀਤੀ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਸੀਸੀਟੀਵੀ ਫੁਟੇਜ, ਸਥਾਨਕ ਜਾਣਕਾਰੀ ਅਤੇ ਹੋਰ ਸਬੂਤਾਂ ਦੇ ਆਧਾਰ &dhapos;ਤੇ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲਿਸ ਵੱਲੋਂ ਅੱਗੇ ਦੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi