ਮੋਹਾਲੀ, 29 ਅਗਸਤ (ਹਿੰ.ਸ.)| ਮੋਹਾਲੀ ਦੇ ਪਿੰਡ ਬੜ੍ਹ ਮਾਜਰਾ ਵਿੱਚ ਸ਼ਨੀਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇੱਟਾਂ ਨਾਲ ਭਰੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਮੋਟਰਸਾਈਕਲ &dhapos;ਤੇ ਜਾ ਰਹੇ ਇੱਕ ਪਰਿਵਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਪਰਿਵਾਰ ਵਿੱਚ ਸ਼ਾਮਲ ਇੱਕ ਛੋਟਾ ਬੱਚਾ ਟਰੈਕਟਰ ਦੇ ਟਾਇਰ ਹੇਠਾਂ ਆ ਗਿਆ।
ਹਾਦਸੇ ਵਿੱਚ ਬੱਚੇ ਦੀ ਮੌਕੇ &dhapos;ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ &dhapos;ਤੇ ਹਫੜਾ-ਦਫੜੀ ਮਚ ਗਈ ਅਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਅਤੇ ਐਂਬੂਲੈਂਸ ਮੌਕੇ &dhapos;ਤੇ ਪਹੁੰਚੀ। ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਕਾਰਵਾਈ ਕਰਦਿਆਂ ਟਰੈਕਟਰ-ਟਰਾਲੀ ਦੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਸਬੰਧੀ ਅਗਲੀ ਕਾਰਵਾਈ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH

