Dailyhunt
ਮੁੱਖ ਮੰਤਰੀ ਦੀ ਸਨੇਟਾ ‘ਲੋਕ ਮਿਲਣੀ’ ਰਹੀ ਫਲਾਪ ਸ਼ੋਅ: ਸਾਬਕਾ ਮੰਤਰੀ ਬਲਬੀਰ ਸਿੱਧੂ

ਮੁੱਖ ਮੰਤਰੀ ਦੀ ਸਨੇਟਾ ‘ਲੋਕ ਮਿਲਣੀ’ ਰਹੀ ਫਲਾਪ ਸ਼ੋਅ: ਸਾਬਕਾ ਮੰਤਰੀ ਬਲਬੀਰ ਸਿੱਧੂ

ਮੋਹਾਲੀ, 04 ਮਈ (ਹਿੰ.ਸ.)| ਮੋਹਾਲੀ ਦੇ ਸਨੇਟਾ ਪਿੰਡ ਵਿੱਚ ਕਰਵਾਈ ਗਈ &dhapos;ਲੋਕ ਮਿਲਣੀ&dhapos; ਨੂੰ ਲੈ ਕੇ ਸਿਆਸੀ ਤਣਾਅ ਵੱਧ ਗਿਆ ਹੈ। ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਪ੍ਰੋਗਰਾਮ ਨੂੰ &dhapos;ਫਲਾਪ ਸ਼ੋਅ&dhapos; ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਵਿਧਾਇਕ ਕੁਲਵੰਤ ਸਿੰਘ &dhapos;ਤੇ ਤਿੱਖੇ ਹਮਲੇ ਕੀਤੇ ਹਨ।

ਪ੍ਰੈਸ ਕਾਨਫਰੰਸ ਦੌਰਾਨ ਸਿੱਧੂ ਨੇ ਦੋਸ਼ ਲਗਾਇਆ ਕਿ ਇਸ ਪ੍ਰੋਗਰਾਮ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਸਿਰਫ ਰਸਮੀ ਕਾਰਵਾਈ ਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੰਚ ਤੋਂ ਲਗਾਤਾਰ ਭਾਸ਼ਣ ਦਿੱਤਾ, ਜਦਕਿ ਲੋਕਾਂ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਮੌਕਾ ਨਹੀਂ ਮਿਲਿਆ। ਸਿੱਧੂ ਨੇ ਇਹ ਵੀ ਕਿਹਾ ਕਿ ਪ੍ਰੋਗਰਾਮ ਦੌਰਾਨ ਭਾਰੀ ਪੁਲਿਸ ਬੰਦੋਬਸਤ ਕਾਰਨ ਆਮ ਲੋਕ ਮੁੱਖ ਮੰਤਰੀ ਤੱਕ ਨਹੀਂ ਪਹੁੰਚ ਸਕੇ, ਜਿਸ ਨਾਲ ਇਹ &dhapos;ਲੋਕ ਮਿਲਣੀ&dhapos; ਨਹੀਂ ਸਗੋਂ &dhapos;ਪੁਲਿਸ ਮਿਲਣੀ&dhapos; ਬਣ ਕੇ ਰਹਿ ਗਈ।

ਉਨ੍ਹਾਂ ਹੋਰ ਦੋਸ਼ ਲਗਾਇਆ ਕਿ ਜਦੋਂ ਇੱਕ ਮਹਿਲਾ ਨੇ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ। ਇਹ ਲੋਕਤੰਤਰ ਦੇ ਖ਼ਿਲਾਫ਼ ਹੈ ਅਤੇ ਸਰਕਾਰ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਿੱਧੂ ਨੇ ਕਿਹਾ ਕਿ ਸਨੇਟਾ ਦੌਰੇ ਦੌਰਾਨ ਲੋਕਾਂ ਨੂੰ ਡਰਾਇਆ ਗਿਆ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਨਸ਼ਿਆਂ ਦੇ ਮਸਲੇ &dhapos;ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਫੈਲਾਅ ਵੱਧ ਰਿਹਾ ਹੈ ਪਰ ਸਰਕਾਰ ਸਿਰਫ ਇਸ਼ਤਿਹਾਰਾਂ ਤੱਕ ਸੀਮਿਤ ਹੈ। ਨੌਜਵਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ ਅਤੇ ਹਸਪਤਾਲਾਂ ਵਿੱਚ ਸਹੂਲਤਾਂ ਦੀ ਘਾਟ ਹੈ।

ਵਿਕਾਸ ਕਾਰਜਾਂ &dhapos;ਤੇ ਸਵਾਲ ਚੁੱਕਦਿਆਂ ਸਿੱਧੂ ਨੇ ਕਿਹਾ ਕਿ ਐਲਾਨ ਕੀਤੀ ਗਈ 40 ਲੱਖ ਰੁਪਏ ਦੀ ਗ੍ਰਾਂਟ ਪਿੰਡ ਦੀਆਂ ਲੋੜਾਂ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੀ ਸਰਕਾਰ ਦੇ ਸਮੇਂ ਸਨੇਟਾ ਪਿੰਡ ਵਿੱਚ ਵੱਡੇ ਪੱਧਰ &dhapos;ਤੇ ਵਿਕਾਸ ਕੰਮ ਹੋਏ ਸਨ, ਜਿਵੇਂ ਟੋਭੇ ਦਾ ਵਿਕਾਸ, ਪੰਚਾਇਤ ਘਰ, ਪੀਣ ਵਾਲਾ ਪਾਣੀ, ਗਲੀਆਂ-ਨਾਲੀਆਂ ਅਤੇ ਹਸਪਤਾਲ ਪ੍ਰੋਜੈਕਟ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਜਵਾਬ ਦੇਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਜਾਰੀ ਰਹੀ ਤਾਂ ਕਾਂਗਰਸ ਪਾਰਟੀ ਸੜਕਾਂ &dhapos;ਤੇ ਉਤਰ ਕੇ ਸੰਘਰਸ਼ ਕਰੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi