Dailyhunt Logo
  • Light mode
    Follow system
    Dark mode
    • Play Story
    • App Story
ਨਸ਼ਾ ਮੁਕਤੀ ਕੇਂਦਰਾਂ ’ਚ ਮਨਾਈ ਗਈ ਰੱਖੜੀ, ਪਰਿਵਾਰਾਂ ਨੇ ਇਲਾਜ ਕਰਵਾ ਰਹੇ ਅਜ਼ੀਜ਼ਾਂ ਨੂੰ ਦਿੱਤਾ ਹੌਂਸਲਾ

ਨਸ਼ਾ ਮੁਕਤੀ ਕੇਂਦਰਾਂ ’ਚ ਮਨਾਈ ਗਈ ਰੱਖੜੀ, ਪਰਿਵਾਰਾਂ ਨੇ ਇਲਾਜ ਕਰਵਾ ਰਹੇ ਅਜ਼ੀਜ਼ਾਂ ਨੂੰ ਦਿੱਤਾ ਹੌਂਸਲਾ

ਚੰਡੀਗੜ੍ਹ, 29 ਅਗਸਤ (ਹਿੰ.ਸ.)| ਪੰਜਾਬ ਦੇ ਵੱਖ-ਵੱਖ ਸਰਕਾਰੀ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਸ਼ੁੱਕਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਇਲਾਜ ਕਰਵਾ ਰਹੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸਮਾਂ ਬਿਤਾ ਕੇ ਨਸ਼ਾ ਛੱਡਣ ਦੀ ਯਾਤਰਾ ਵਿੱਚ ਹੌਂਸਲਾ ਅਤੇ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ। ਇਹ ਸਮਾਗਮ ਪੰਜਾਬ ਸਰਕਾਰ ਦੀ &dhapos;ਯੁੱਧ ਨਸ਼ਿਆਂ ਵਿਰੁੱਧ&dhapos; ਮੁਹਿੰਮ ਤਹਿਤ ਕਰਵਾਏ ਗਏ।

ਇਨ੍ਹਾਂ ਦਾ ਮੁੱਖ ਉਦੇਸ਼ ਨਸ਼ਾ ਮੁਕਤੀ ਦੀ ਪ੍ਰਕਿਰਿਆ ਵਿੱਚ ਪਰਿਵਾਰ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ, ਰਿਸ਼ਤਿਆਂ ਵਿੱਚ ਭਰੋਸਾ ਬਹਾਲ ਕਰਨਾ ਅਤੇ ਇਲਾਜ ਕਰਵਾ ਰਹੇ ਲੋਕਾਂ ਨੂੰ ਨਸ਼ਾ ਮੁਕਤ ਜੀਵਨ ਵੱਲ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਸੀ।

ਸਮਾਗਮਾਂ ਵਿੱਚ ਪਰਿਵਾਰਾਂ ਤੋਂ ਇਲਾਵਾ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ, ਪੰਜਾਬ ਦੇ ਸੂਰਮਿਆਂ ਅਤੇ ਪੀਅਰ ਅੰਬੈਸਡਰਾਂ ਨੇ ਵੀ ਸ਼ਮੂਲੀਅਤ ਕੀਤੀ। ਇਹ ਉਹ ਲੋਕ ਹਨ, ਜੋ ਖ਼ੁਦ ਨਸ਼ੇ ਦੀ ਲਤ ਤੋਂ ਬਾਹਰ ਆ ਕੇ ਨਸ਼ਾ ਮੁਕਤ ਜੀਵਨ ਬਤੀਤ ਕਰ ਰਹੇ ਹਨ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਦੇ ਹਨ।

ਗੁਰਦਾਸਪੁਰ ਦੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਵਿੱਚ ਸੂਰਮਾ ਪੰਕਜ ਮਹਾਜਨ ਨੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਆਪਣਾ ਨਿੱਜੀ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਨਸ਼ੇ ਦੀ ਲਤ ਤੋਂ ਬਾਹਰ ਨਿਕਲਣਾ ਸੰਭਵ ਹੈ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਪਿਛਲੇ 10 ਸਾਲਾਂ ਤੋਂ ਨਸ਼ਾ ਮੁਕਤ ਹਨ।

ਉਨ੍ਹਾਂ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਦੇ ਰਾਹ &dhapos;ਤੇ ਡਟੇ ਰਹਿਣ। ਰੱਖੜੀ ਦੇ ਮੌਕੇ ਉਨ੍ਹਾਂ ਕਿਹਾ ਕਿ ਭੈਣਾਂ ਦਾ ਪਿਆਰ ਅਤੇ ਪਰਿਵਾਰ ਦਾ ਸਾਥ ਨਸ਼ੇ ਤੋਂ ਬਾਹਰ ਆਉਣ ਵਾਲੇ ਵਿਅਕਤੀ ਲਈ ਵੱਡੀ ਤਾਕਤ ਬਣ ਸਕਦਾ ਹੈ।

ਵੱਖ-ਵੱਖ ਕੇਂਦਰਾਂ ਵਿੱਚ ਚਿੱਠੀ-ਲੇਖਣ ਅਤੇ ਰਚਨਾਤਮਕ ਕਲਾ ਦੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਕਪੂਰਥਲਾ ਦੇ ਕੇਂਦਰ ਵਿੱਚ ਇਲਾਜ ਕਰਵਾ ਰਹੇ ਇੱਕ ਮਰੀਜ਼ ਨੇ ਆਪਣੀ ਭੈਣ ਅਤੇ ਪਰਿਵਾਰ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਪਰਿਵਾਰ ਨੇ ਉਸ ਦੇ ਔਖੇ ਸਮੇਂ ਵਿੱਚ ਮਜ਼ਬੂਤੀ ਨਾਲ ਸਾਥ ਦਿੱਤਾ।

ਇੱਕ ਹੋਰ ਮਰੀਜ਼ ਨੇ ਆਪਣੀ ਭੈਣ ਨੂੰ ਚਿੱਠੀ ਲਿਖ ਕੇ ਪਿਛਲੀਆਂ ਗਲਤੀਆਂ ਲਈ ਮੁਆਫ਼ੀ ਮੰਗੀ ਅਤੇ ਨਸ਼ੇ ਦੇ ਰਾਹ &dhapos;ਤੇ ਮੁੜ ਨਾ ਜਾਣ ਦਾ ਭਰੋਸਾ ਦਿੱਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਮਰੀਜ਼ਾਂ ਨੂੰ ਆਪਣੀਆਂ ਭਾਵਨਾਵਾਂ ਪ੍ਰਗਟ ਕਰਨ ਅਤੇ ਪਰਿਵਾਰ ਨਾਲ ਭਾਵਨਾਤਮਕ ਤੌਰ &dhapos;ਤੇ ਜੁੜਨ ਦਾ ਮੌਕਾ ਮਿਲਿਆ।

ਕਪੂਰਥਲਾ ਅਤੇ ਐੱਸ.ਏ.ਐੱਸ. ਨਗਰ ਵਿੱਚ ਬ੍ਰਹਮਾਕੁਮਾਰੀਜ਼ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਗਏ। ਪਟਿਆਲਾ ਵਿੱਚ ਸਰਵ ਪ੍ਰੇਮ ਫਾਊਂਡੇਸ਼ਨ ਅਤੇ ਸੂਰਮਿਆਂ ਨੇ ਮਿਲ ਕੇ ਮਰੀਜ਼ਾਂ ਨਾਲ ਰੱਖੜੀ ਮਨਾਈ। ਇਸ ਤੋਂ ਇਲਾਵਾ ਬਠਿੰਡਾ, ਪਠਾਨਕੋਟ, ਨਵਾਂਸ਼ਹਿਰ, ਮਾਨਸਾ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਅੰਮ੍ਰਿਤਸਰ ਸਮੇਤ ਹੋਰ ਜ਼ਿਲ੍ਹਿਆਂ ਦੇ ਸਰਕਾਰੀ ਕੇਂਦਰਾਂ ਵਿੱਚ ਵੀ ਪਰਿਵਾਰਾਂ ਨੇ ਸਮਾਗਮਾਂ ਵਿੱਚ ਹਿੱਸਾ ਲਿਆ।

ਮੁੜ ਵਸੇਬੇ ਦੀ ਪ੍ਰਕਿਰਿਆ ਵਿੱਚ ਪਰਿਵਾਰ ਦੀ ਭੂਮਿਕਾ ਨੂੰ ਮਹੱਤਵਪੂਰਨ ਮੰਨਦਿਆਂ ਸਰਕਾਰੀ ਕੇਂਦਰਾਂ ਵਿੱਚ ਪਰਿਵਾਰਕ ਕੌਂਸਲਿੰਗ ਸੈਸ਼ਨ ਕਰਵਾਏ ਜਾ ਰਹੇ ਹਨ। ਪਾਇਲਟ ਆਧਾਰ &dhapos;ਤੇ ਚੱਲ ਰਹੇ ਕਮਿਊਨਿਟੀ ਬ੍ਰਿਜ ਮਾਡਲ ਤਹਿਤ ਪਰਿਵਾਰਾਂ ਲਈ ਮਨੋ-ਸਿੱਖਿਆ ਸੈਸ਼ਨਾਂ ਵਿੱਚ ਭਾਗ ਲੈਣਾ ਵੀ ਲਾਜ਼ਮੀ ਕੀਤਾ ਗਿਆ ਹੈ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਸਿਰਫ਼ ਵਿਅਕਤੀ ਦੀ ਨਹੀਂ, ਸਗੋਂ ਪੂਰੇ ਪਰਿਵਾਰ ਦੀ ਸਾਂਝੀ ਯਾਤਰਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦਾ ਪਿਆਰ, ਵਿਸ਼ਵਾਸ ਅਤੇ ਹੌਂਸਲਾ ਵਿਅਕਤੀ ਨੂੰ ਮੁਸ਼ਕਲ ਦੌਰ ਵਿੱਚੋਂ ਬਾਹਰ ਨਿਕਲਣ ਦੀ ਤਾਕਤ ਦਿੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਨੂੰ ਉਮੀਦ, ਸਨਮਾਨ ਅਤੇ ਸਿਹਤਯਾਬੀ ਦੇ ਕੇਂਦਰ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi