Dailyhunt Logo
  • Light mode
    Follow system
    Dark mode
    • Play Story
    • App Story

ਨਸ਼ਿਆਂ ਖ਼ਿਲਾਫ਼ ਬਰਨਾਲਾ ਪੁਲਿਸ ਦਾ ਕਾਸੋ ਆਪ੍ਰੇਸ਼ਨ ਜਾਰੀ, 1190 ਤੋਂ ਵੱਧ ਗ੍ਰਿਫ਼ਤਾਰ

ਰਨਾਲਾ, 01 ਜੂਨ (ਹਿੰ.ਸ.)| ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਬਰਨਾਲਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਬੱਸ ਸਟੈਂਡ ਦੇ ਪਿਛਲੇ ਖੇਤਰ ਵਿੱਚ ਵੱਡੇ ਪੱਧਰ &dhapos;ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਐੱਸਪੀ ਬਰਨਾਲਾ ਅਸ਼ੋਕ ਸ਼ਰਮਾ ਦੀ ਅਗਵਾਈ ਹੇਠ ਵੱਡੀ ਪੁਲਿਸ ਫੋਰਸ ਨੇ ਨਸ਼ਾ ਤਸਕਰੀ ਲਈ ਬਦਨਾਮ ਬਸਤੀਆਂ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਜਾਂਚ ਕੀਤੀ।

ਐੱਸਪੀ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਵੱਲੋਂ ਜਾਰੀ ਕਾਰਜ ਯੋਜਨਾ ਅਨੁਸਾਰ ਐੱਸਐੱਸਪੀ ਸਰਫ਼ਰਾਜ਼ ਆਲਮ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਵਿੱਚ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਨਿਯਮਿਤ ਤੌਰ &dhapos;ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 447 ਕਾਸੋ ਆਪ੍ਰੇਸ਼ਨ ਚਲਾਏ ਜਾ ਚੁੱਕੇ ਹਨ, ਜਿਨ੍ਹਾਂ ਦੌਰਾਨ ਲਗਭਗ 1190 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਵਿੱਚ 559 ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।

ਐੱਸਪੀ ਅਸ਼ੋਕ ਸ਼ਰਮਾ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਨਸ਼ਾ ਤਸਕਰੀ ਦਾ ਧੰਦਾ ਛੱਡ ਦੇਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ &dhapos;ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਪਰਾਧੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi