Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਮੁੱਖ ਸੇਵਾ ਕੇਂਦਰ ’ਚ ਭਰਤੀ ਲਈ 3 ਜੂਨ ਨੂੰ ਲੱਗੇਗਾ ਸੂਬਾ ਪੱਧਰੀ ‘ਨੌਕਰੀ ਮੇਲਾ’

ਪੰਜਾਬ ਦੇ ਹਰੇਕ ਜ਼ਿਲ੍ਹੇ ਦੇ ਮੁੱਖ ਸੇਵਾ ਕੇਂਦਰ ’ਚ ਭਰਤੀ ਲਈ 3 ਜੂਨ ਨੂੰ ਲੱਗੇਗਾ ਸੂਬਾ ਪੱਧਰੀ ‘ਨੌਕਰੀ ਮੇਲਾ’

ਲੁਧਿਆਣਾ, 30 ਮਈ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਅਵਸਰ ਪ੍ਰਦਾਨ ਕਰਨ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਾਲੇ 'ਸੇਵਾ ਕੇਂਦਰਾਂ' ਦੇ ਕੰਮਕਾਜ ਨੂੰ ਵਧੇਰੇ ਚੁਸਤ-ਦਰੁਸਤ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਸੇਵਾ ਕੇਂਦਰਾਂ ਦੇ ਪੰਜਾਬ ਪ੍ਰੋਜੈਕਟ ਹੈੱਡ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ 3 ਜੂਨ 2026 ਦਿਨ ਬੁੱਧਵਾਰ ਨੂੰ ਸੂਬਾ ਪੱਧਰੀ 'ਨੌਕਰੀ ਮੇਲਾ' ਲਗਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੰਪਿਊਟਰ ਆਪਰੇਟਰਾਂ ਦੀ ਭਰਤੀ ਲਈ 3 ਜੂਨ, 2026 ਨੂੰ ਪੂਰੇ ਪੰਜਾਬ ਦੇ ਡੀ.ਸੀ. ਦਫਤਰਾਂ ਵਿਖੇ ਸਥਿਤ ਮੁੱਖ ਸੇਵਾ ਕੇਂਦਰਾਂ ਵਿੱਚ ਡਾਟਾ ਆਪਰੇਟਰਾਂ ਦੀ ਭਰਤੀ ਕਰਨ ਲਈ ਨੌਕਰੀ ਮੇਲਾ ਸਵੇਰੇ 9:30 ਵਜੇ ਤੋਂ 12:30 ਵਜੇ ਤੱਕ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਧੀਆ ਵਸੀਲੇ ਪੈਦਾ ਕੀਤਾ ਜਾ ਰਹੇ ਹਨ, ਇਸ ਲਈ ਕੰਪਿਊਟਰ ਦੀ ਵਧੀਆ ਜਾਣਕਾਰੀ ਰੱਖਣ ਵਾਲੇ ਬੀ.ਏ. ਪਾਸ 120 ਘੰਟੇ ਦੇ ਕੰਪਿਊਟਰ ਕੋਰਸ ਅਤੇ 30 ਸ਼ਬਦ ਟਾਈਪ ਕਰਨ ਦੀ ਸਪੀਡ ਰੱਖਣ ਵਾਲੇ ਨੌਜਵਾਨਾਂ ਲਈ ਇਹ ਇਕ ਵਧੀਆ ਵਿਕਲਪ ਹੈ। ਚਾਹਵਾਨ ਨੌਜਵਾਨ 3 ਜੂਨ, 2026 ਦਿਨ ਬੁੱਧਵਾਰ ਨੂੰ ਆਪੋ ਆਪਣੇ ਪੜ੍ਹਾਈ ਤੇ ਰਿਹਾਇਸ਼ੀ ਪਹਿਚਾਣ ਪੱਤਰ ਸਮੇਤ ਇੰਟਰਵਿਊ ਲਈ ਹਰ ਜਿਲ੍ਹੇ ਦੇ ਡੀ.ਸੀ. ਕੰਪਲੈਕਸ &dhapos;ਚ ਸਥਿਤ ਸੇਵਾ ਕੇਂਦਰ &dhapos;ਚ ਇੰਟਰਵਿਊ ਲਈ ਆ ਸਕਦੇ ਹਨ ਤੇ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 95305-40651 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi