Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ: ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ: ਜਸਕਰਨ ਸਿੰਘ ਬੰਦੇਸ਼ਾ

ਅੰਮ੍ਰਿਤਸਰ, 02 ਮਈ (ਹਿੰ.ਸ.)| ਪੰਜਾਬ ਵਿੱਚ ਚੱਲ ਰਹੀ ਸਿਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਚੁਗਾਵਾਂ ਸਾਧਪੁਰ ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕੀਤਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਅਤੇ ਕਿਸਾਨ ਆਗੂ ਬਲਬੀਰ ਸਿੰਘ ਬੋਪਾਰਾਏ, ਸੀ.ਐਚ.ਟੀ ਹਰਜਿੰਦਰ ਕੌਰ ਲਵਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ । ਸਕੂਲ ਦੇ ਹੈੱਡਮਾਸਟਰ ਸੁਖਵਿੰਦਰ ਕੌਰ ,ਸ਼ਿੰਗਾਰਾ ਸਿੰਘ ਅਤੇ ਸਟਾਫ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ ।

ਉਦਘਾਟਨ ਮਗਰੋਂ ਬੋਲਦਿਆਂ ਚੇਅਰਮੈਨ ਬੰਦੇਸ਼ਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚਾ ਚੁੱਕਣ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ । ਇਸੇ ਲਈ ਹੁਣ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ । ਸਰਕਾਰ ਆਧੁਨਿਕ ਤਕਨੀਕ ਅਤੇ ਪ੍ਰੋਜੈਕਟਰ ,ਸਕਰੀਨ ਵਰਗੇ ਉਪਕਰਨ ਸਰਕਾਰੀ ਸਕੂਲਾਂ ਵਿੱਚ ਲਗਾ ਕੇ ਪਿੰਡਾਂ ਦੇ ਸਕੂਲਾਂ ਵਿੱਚ ਸਿੱਖਿਆ ਲਈ ਵਧੀਆ ਮਾਹੌਲ ਤਿਆਰ ਕਰ ਰਹੀ ਹੈ ਜਿਸ ਨਾਲ ਵਿਦਿਆਰਥੀ ਦੁਨੀਆ ਪੱਧਰ ਦੀ ਸਿੱਖਿਆ ਲੈ ਕੇ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣਗੇ ।ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦੇ ਸੁਪਨੇ ਸਾਕਾਰ ਕਰਕੇ ਪੰਜਾਬ ਨੂੰ ਰੰਗਲਾ ਅਤੇ ਦੇਸ਼ ਨੂੰ ਵਿਕਸਤ ਬਣਾਉਣ ਵਿੱਚ ਆਪਣਾ ਯੋਗਦਾਨ ਦੇਣ ਯੋਗ ਹੋ ਸਕਣਗੇ ਇਸ ਮੌਕੇ ਉੱਘੇ ਫ਼ਿਲਮੀ ਕਲਾਕਾਰ ਅਤੇ ਆਪ ਦੇ ਮਾਝਾ ਜੋਨ ਦੇ ਮੀਡੀਆ ਇੰਚਾਰਜ ਅਰਵਿੰਦਰ ਭੱਟੀ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਬਣਾਉਣ ਨੂੰ ਸਰਵਉੱਚ ਪਹਿਲ ਦੇ ਰਹੀ ਹੈ । ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਅਤੇ ਮੁਹੱਲਾ ਕਲਿਨਿਕ ਇਸ ਗੱਲ ਦੀ ਗਵਾਹੀ ਭਰ ਰਹੇ ਹਨ । ਇਸ ਮੌਕੇ ਸਕੂਲ ਪ੍ਰਸ਼ਾਸਨ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ।ਅਖੀਰ ਵਿੱਚ ਪਿੰਡ ਦੇ ਆਗੂਆਂ ਨੇ ਸਾਰਿਆਂ ਦਾ ਧੰਨਵਾਦ ਕੀਤਾ ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi