Dailyhunt
ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਰਨ ਲਈ ਲਗਾਤਾਰ ਯਤਨਸ਼ੀਲ ਰਹੀ : ਸਪੀਕਰ ਸੰਧਵਾਂ

ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਰਨ ਲਈ ਲਗਾਤਾਰ ਯਤਨਸ਼ੀਲ ਰਹੀ : ਸਪੀਕਰ ਸੰਧਵਾਂ

ਕੋਟਕੂਪਰਾ, 05 ਮਈ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਫੰਡ ਉਪਲਬੱਧ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਬੰਗਾਲੀ ਬਸਤੀ ਵਿਖੇ ਗਲੀਆਂ ਨਾਲੀਆਂ ਦੇ ਕਾਰਜ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਸ ਬਸਤੀ ਲਈ 45 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ ਗਈ ਹੈ ਅਤੇ ਇੱਕ ਮਹੀਨੇ ਦੇ ਅੰਦਰ ਅੰਦਰ ਮੇਨ ਗਲੀ ਦਾ ਕੰਮ ਮੁਕੰਮਲ ਹੋਣ ਉਪਰੰਤ ਬਸਤੀ ਦੀਆਂ ਹੋਰ ਗਲੀਆਂ ਅਤੇ ਨਾਲੀਆਂ ਦਾ ਕੰਮ ਵੀ ਜਲਦ ਕਰਵਾਇਆ ਜਾਵੇਗਾ ।

ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ ਉਨ੍ਹਾਂ ਸਾਰਿਆਂ ਨੂੰ ਪੂਰਾ ਕਰਕੇ ਦਿਖਾਇਆ ਹੈ ਅਤੇ ਸੂਬੇ ਦੇ ਵਿਕਾਸ ਕਰਨ ਲਈ ਲਗਾਤਾਰ ਯਤਨਸ਼ੀਲ ਰਹੀ ਹੈ। ਮਹਿਲਾਵਾਂ ਨੂੰ ਆਰਥਿਕ ਤੌਰ &dhapos;ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1000/1500 ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90 ਫੀਸਦੀ ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਚਲਾਈ ਗਈ ਹੈ ਜਿਸ ਤਹਿਤ 10 ਲੱਖ ਤੱਕ ਦਾ ਹਰੇਕ ਵਿਅਕਤੀ ਨੂੰ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi