Dailyhunt

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਕੀ ਫੇਰਬਦਲ, ਕਈ ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 02 ਮਈ (ਹਿੰ.ਸ.)| ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦੇ ਹੋਏ ਕਈ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਕਰਮਚਾਰੀ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਜਾਰੀ ਹੁਕਮਾਂ ਮੁਤਾਬਕ ਨੀਲਿਮਾ, ਆਈਏਐਸ (2008) ਜੋ ਪਹਿਲਾਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੀ ਚੀਫ ਐਗਜ਼ਿਕਿਊਟਿਵ ਵਜੋਂ ਤਾਇਨਾਤ ਸਨ, ਉਨ੍ਹਾਂ ਨੂੰ ਹੁਣ ਸਕੱਤਰ, ਗ੍ਰਹਿ ਮਾਮਲੇ ਲਗਾਇਆ ਗਿਆ ਹੈ।

ਇਸੇ ਤਰ੍ਹਾਂ ਸਾਕਸ਼ੀ ਸਾਹਨੀ, ਆਈਏਐਸ (2014) ਜੋ ਗਮਾਡਾ (ਗਮਾਡਾ) ਐਸ.ਏ.ਐਸ ਨਗਰ ਦੀ ਚੀਫ ਐਡਮਿਨਿਸਟ੍ਰੇਟਰ ਸਨ, ਉਨ੍ਹਾਂ ਦੀਆਂ ਸੇਵਾਵਾਂ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਨੂੰ ਪੰਜਾਬ ਅਰਬਨ ਪਲੈਨਿੰਗ ਐਂਡ ਡਿਵੈਲਪਮੈਂਟ ਅਥਾਰਟੀ ਵਿੱਚ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਹੈ। ਸੰਦੀਪ ਕੁਮਾਰ, ਆਈਏਐਸ (2015) ਜੋ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਚੀਫ ਐਡਮਿਨਿਸਟ੍ਰੇਟਰ ਸਨ, ਹੁਣ ਗਮਾਡਾ, ਮੋਹਾਲੀ ਦੇ ਚੀਫ ਐਡਮਿਨਿਸਟ੍ਰੇਟਰ ਵਜੋਂ ਤਾਇਨਾਤ ਕੀਤੇ ਗਏ ਹਨ।

ਉੱਥੇ ਹੀ ਅਭੀਜੀਤ ਕਪਲਿਸ਼, ਆਈਏਐਸ (2015) ਜੋ ਮਾਈਨਜ਼ ਐਂਡ ਜਿਓਲੋਜੀ ਡਾਇਰੈਕਟਰ ਸਨ, ਉਨ੍ਹਾਂ ਨੂੰ ਵਾਧੂ ਜ਼ਿੰਮੇਵਾਰੀ ਦੇ ਤੌਰ &dhapos;ਤੇ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦਾ ਚੀਫ ਐਗਜ਼ਿਕਿਊਟਿਵ ਵੀ ਬਣਾਇਆ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi