Dailyhunt Logo
  • Light mode
    Follow system
    Dark mode
    • Play Story
    • App Story

ਫਰੀਦਕੋਟ ਤੋਂ ਲਾਪਤਾ 3 ਨਾਬਾਲਗ ਵਿਦਿਆਰਥਣਾਂ ਮੁੰਬਈ ਤੋਂ ਸੁਰੱਖਿਅਤ ਬਰਾਮਦ, ਮਹਿਲਾ ਸਮੇਤ 2 ਗ੍ਰਿਫ਼ਤਾਰ

ਰੀਦਕੋਟ, 29 ਅਗਸਤ (ਹਿੰ.ਸ.)| ਫਰੀਦਕੋਟ ਤੋਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋਈਆਂ ਤਿੰਨ ਨਾਬਾਲਗ ਵਿਦਿਆਰਥਣਾਂ ਨੂੰ ਪੁਲਿਸ ਨੇ ਮੁੰਬਈ ਤੋਂ ਸੁਰੱਖਿਅਤ ਬਰਾਮਦ ਕਰ ਲਿਆ ਹੈ। ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਫਰੀਦਕੋਟ ਪੁਲਿਸ ਨੇ ਇੱਕ ਮਹਿਲਾ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ &dhapos;ਤੇ ਵਿਦਿਆਰਥਣਾਂ ਨੂੰ ਆਪਣੇ ਨਾਲ ਮੁੰਬਈ ਲੈ ਗਏ ਸਨ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਵਾਸੀ ਅਸ਼ਵਨੀ ਕੌਰ ਅਤੇ ਉੱਤਰ ਪ੍ਰਦੇਸ਼ ਵਾਸੀ ਆਸ਼ੀਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ &dhapos;ਤੇ ਲੈ ਚੁੱਕੀ ਹੈ ਅਤੇ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਮੁਤਾਬਕ ਤਿੰਨੋਂ ਵਿਦਿਆਰਥਣਾਂ ਫਰੀਦਕੋਟ ਦੇ ਇੱਕ ਸਰਕਾਰੀ ਸਕੂਲ ਵਿੱਚ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਹਨ। 10 ਅਗਸਤ 2026 ਨੂੰ ਉਹ ਅਚਾਨਕ ਆਪਣੇ ਘਰਾਂ ਤੋਂ ਬਿਨਾਂ ਦੱਸੇ ਲਾਪਤਾ ਹੋ ਗਈਆਂ। ਪਰਿਵਾਰਕ ਮੈਂਬਰਾਂ ਵੱਲੋਂ ਕਾਫ਼ੀ ਭਾਲ ਕਰਨ ਦੇ ਬਾਵਜੂਦ ਜਦੋਂ ਉਨ੍ਹਾਂ ਦਾ ਕੋਈ ਪਤਾ ਨਾ ਲੱਗਾ ਤਾਂ 12 ਅਗਸਤ ਨੂੰ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਗਿਆ।

ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਤਕਨੀਕੀ ਸੈੱਲ ਦੀ ਮਦਦ ਨਾਲ ਵਿਦਿਆਰਥਣਾਂ ਦੀ ਭਾਲ ਸ਼ੁਰੂ ਕੀਤੀ।

ਜਾਂਚ ਦੌਰਾਨ ਪੁਲਿਸ ਨੇ ਵਿਦਿਆਰਥਣਾਂ ਦੇ ਸੋਸ਼ਲ ਮੀਡੀਆ ਖਾਤਿਆਂ ਅਤੇ ਮੋਬਾਈਲ ਟਾਵਰ ਲੋਕੇਸ਼ਨ ਨੂੰ ਟ੍ਰੇਸ ਕੀਤਾ। ਇਸ ਦੌਰਾਨ ਉਨ੍ਹਾਂ ਦੀ ਆਖਰੀ ਲੋਕੇਸ਼ਨ ਮੁੰਬਈ ਵਿੱਚ ਸਾਹਮਣੇ ਆਈ। ਇਸ ਤੋਂ ਬਾਅਦ ਫਰੀਦਕੋਟ ਪੁਲਿਸ ਦੀ ਵਿਸ਼ੇਸ਼ ਟੀਮ ਨੂੰ ਮੁੰਬਈ ਭੇਜਿਆ ਗਿਆ। ਫਰੀਦਕੋਟ ਪੁਲਿਸ ਨੇ ਮੁੰਬਈ ਪੁਲਿਸ ਨਾਲ ਤਾਲਮੇਲ ਕਰਕੇ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਤਿੰਨੋਂ ਵਿਦਿਆਰਥਣਾਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਫਰੀਦਕੋਟ ਲਿਆਂਦਾ ਗਿਆ।

ਪੁਲਿਸ ਜਾਂਚ ਅਤੇ ਵਿਦਿਆਰਥਣਾਂ ਦੇ ਬਿਆਨਾਂ ਮੁਤਾਬਕ ਫਰੀਦਕੋਟ ਤੋਂ ਨਿਕਲਣ ਤੋਂ ਬਾਅਦ ਜਦੋਂ ਉਹ ਦਿੱਲੀ ਪਹੁੰਚੀਆਂ ਤਾਂ ਟਰੇਨ ਵਿੱਚ ਉਨ੍ਹਾਂ ਦੀ ਮੁਲਾਕਾਤ ਅਸ਼ਵਨੀ ਕੌਰ ਨਾਮਕ ਮਹਿਲਾ ਨਾਲ ਹੋਈ। ਪੁਲਿਸ ਅਨੁਸਾਰ ਅਸ਼ਵਨੀ ਨੇ ਕਥਿਤ ਤੌਰ &dhapos;ਤੇ ਵਿਦਿਆਰਥਣਾਂ ਨੂੰ ਆਪਣੀਆਂ ਗੱਲਾਂ ਵਿੱਚ ਫਸਾਇਆ ਅਤੇ ਆਪਣੇ ਨਾਲ ਮੁੰਬਈ ਲੈ ਗਈ। ਮੁੰਬਈ ਪਹੁੰਚਣ ਤੋਂ ਬਾਅਦ ਅਸ਼ਵਨੀ ਨੇ ਉਨ੍ਹਾਂ ਦੀ ਮੁਲਾਕਾਤ ਆਪਣੇ ਸਾਥੀ ਆਸ਼ੀਸ਼ ਕੁਮਾਰ ਨਾਲ ਕਰਵਾਈ। ਪੁਲਿਸ ਨੇ ਜਾਂਚ ਦੌਰਾਨ ਮਿਲੀਆਂ ਕੜੀਆਂ ਨੂੰ ਜੋੜਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵਾਂ ਮੁਲਜ਼ਮਾਂ ਨੇ ਤਿੰਨੋਂ ਨਾਬਾਲਗ ਵਿਦਿਆਰਥਣਾਂ ਨੂੰ ਮੁੰਬਈ ਵਿੱਚ ਕਰੀਬ 5 ਤੋਂ 7 ਦਿਨਾਂ ਤੱਕ ਆਪਣੇ ਕੋਲ ਰੱਖਿਆ। ਇਸ ਦੌਰਾਨ ਇਸ ਸਬੰਧੀ ਨਾ ਤਾਂ ਮੁੰਬਈ ਪੁਲਿਸ ਨੂੰ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਵਿਦਿਆਰਥਣਾਂ ਦੇ ਪਰਿਵਾਰਾਂ ਜਾਂ ਫਰੀਦਕੋਟ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਨਾਬਾਲਗ ਵਿਦਿਆਰਥਣਾਂ ਨੂੰ ਮੁੰਬਈ ਲਿਜਾਣ ਅਤੇ ਉਨ੍ਹਾਂ ਨੂੰ ਆਪਣੇ ਕੋਲ ਰੱਖਣ ਪਿੱਛੇ ਮੁਲਜ਼ਮਾਂ ਦੀ ਅਸਲ ਮੰਸ਼ਾ ਕੀ ਸੀ। ਪੁਲਿਸ ਰਿਮਾਂਡ ਦੌਰਾਨ ਦੋਵਾਂ ਤੋਂ ਇਸ ਪੂਰੇ ਮਾਮਲੇ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi