Dailyhunt Logo
  • Light mode
    Follow system
    Dark mode
    • Play Story
    • App Story

ਪੀਆਰਟੀਸੀ ਤੇ ਪਨਬੱਸ ਦੇ ਕਾਂਟਰੈਕਟ ਮੁਲਾਜ਼ਮਾਂ ਦੀ ਹੜਤਾਲ ਜਾਰੀ, ਅੱਜ ਵੀ ਪੰਜਾਬ ’ਚ ਬੱਸਾਂ ਦੇ ਪਹੀਏ ਰਹਿਣਗੇ ਜਾਮ

ਚੰਡੀਗੜ੍ਹ, 04 ਅਗਸਤ (ਹਿੰ.ਸ.)| ਪੰਜਾਬ ਦੇ ਲੋਕਾਂ ਨੂੰ ਅੱਜ ਵੀ ਸਫ਼ਰ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੀਆਰਟੀਸੀ ਅਤੇ ਪਨਬੱਸ ਦੇ ਕਾਂਟਰੈਕਟ ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ ਰੱਖਣ ਕਾਰਨ ਸਰਕਾਰੀ ਬੱਸਾਂ ਦੇ ਪਹੀਏ ਰੁਕੇ ਹੋਏ ਹਨ। ਸੜਕਾਂ &dhapos;ਤੇ ਸਿਰਫ਼ ਨਾਮਾਤਰ ਬੱਸਾਂ ਹੀ ਚੱਲ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ।

ਮੁਲਾਜ਼ਮ ਐਸੋਸੀਏਸ਼ਨ ਨੇ ਫੈਸਲਾ ਕੀਤਾ ਹੈ ਕਿ ਅੱਜ ਸਾਰੇ ਜ਼ਿਲ੍ਹਿਆਂ ਦੇ ਮੁਲਾਜ਼ਮ ਮੋਹਾਲੀ ਦੇ ਫੇਜ਼-6 ਬੱਸ ਸਟੈਂਡ ਵਿਖੇ ਇਕੱਠੇ ਹੋਣਗੇ। ਇੱਥੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ ਸਮੇਂ ਮੁਲਾਜ਼ਮ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨਗੇ। ਮੁਲਾਜ਼ਮਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਮੋਹਾਲੀ ਅਤੇ ਚੰਡੀਗੜ੍ਹ ਪੁਲਿਸ ਨੂੰ ਵੀ ਅਲਰਟ &dhapos;ਤੇ ਰੱਖਿਆ ਗਿਆ ਹੈ।ਮੁਲਾਜ਼ਮਾਂ ਦੀ ਹੜਤਾਲ ਕਾਰਨ ਸੋਮਵਾਰ ਨੂੰ ਪੰਜਾਬ ਵਿੱਚ 2200 ਤੋਂ ਵੱਧ ਸਰਕਾਰੀ ਬੱਸਾਂ ਸੜਕਾਂ &dhapos;ਤੇ ਨਹੀਂ ਉਤਰੀਆਂ। ਇਸ ਕਾਰਨ ਕਰੀਬ 1000 ਤੋਂ 1100 ਰੂਟ ਪ੍ਰਭਾਵਿਤ ਹੋਏ। ਮੁਲਾਜ਼ਮਾਂ ਮੁਤਾਬਕ ਇੱਕ ਦਿਨ ਦੀ ਹੜਤਾਲ ਕਾਰਨ ਵਿਭਾਗ ਨੂੰ ਲਗਭਗ 4 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।ਬੱਸ ਸੇਵਾ ਪ੍ਰਭਾਵਿਤ ਹੋਣ ਕਾਰਨ ਯਾਤਰੀਆਂ, ਖ਼ਾਸ ਕਰਕੇ ਮਹਿਲਾਵਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿਲਾਵਾਂ ਪੰਜਾਬ ਸਰਕਾਰ ਦੀ ਮੁਫ਼ਤ ਬੱਸ ਯਾਤਰਾ ਸਹੂਲਤ ਦਾ ਵੱਡੇ ਪੱਧਰ &dhapos;ਤੇ ਲਾਭ ਲੈਂਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵਿਭਾਗ ਦੀ ਆਮਦਨ ਦਾ ਕਰੀਬ 50 ਫੀਸਦੀ ਹਿੱਸਾ ਮਹਿਲਾਵਾਂ ਦੀ ਮੁਫ਼ਤ ਯਾਤਰਾ ਦੇ ਬਦਲੇ ਸਰਕਾਰ ਤੋਂ ਮਿਲਣ ਵਾਲੀ ਸਬਸਿਡੀ ਤੋਂ ਆਉਂਦਾ ਹੈ। ਬੱਸਾਂ ਨਾ ਚੱਲਣ ਕਾਰਨ ਵਿਭਾਗ ਨੂੰ ਇਸ ਸਬਸਿਡੀ ਦੀ ਰਕਮ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।ਬੱਸਾਂ ਦੀ ਹੜਤਾਲ ਕਾਰਨ ਯਾਤਰੀ ਪ੍ਰਾਈਵੇਟ ਜਾਂ ਦੂਜੇ ਰਾਜਾਂ ਦੀਆਂ ਬੱਸਾਂ ਦੀ ਵਰਤੋਂ ਕਰ ਸਕਦੇ ਹਨ, ਪਰ ਸਫ਼ਰ ਤੋਂ ਪਹਿਲਾਂ ਕਿਰਾਇਆ ਜ਼ਰੂਰ ਪੁੱਛ ਲੈਣ, ਕਿਉਂਕਿ ਭੀੜ ਵਧਣ ਕਾਰਨ ਕਿਰਾਏ ਵਿੱਚ ਫ਼ਰਕ ਹੋ ਸਕਦਾ ਹੈ। ਪੰਜਾਬ ਰੋਡਵੇਜ਼ ਦੀਆਂ ਰੈਗੂਲਰ ਮੁਲਾਜ਼ਮਾਂ ਵਾਲੀਆਂ ਜਿਹੜੀਆਂ ਬੱਸਾਂ ਚੱਲ ਰਹੀਆਂ ਹਨ, ਉਨ੍ਹਾਂ ਦੀ ਜਾਣਕਾਰੀ ਬੱਸ ਸਟੈਂਡ ਜਾਂ ਹੈਲਪ ਡੈਸਕ ਤੋਂ ਲੈ ਕੇ ਹੀ ਸਫ਼ਰ ਕਰਨ ਦੀ ਸਲਾਹ ਦਿੱਤੀ ਗਈ ਹੈ।ਲੰਬੀ ਦੂਰੀ ਦੇ ਸਫ਼ਰ ਲਈ ਯਾਤਰੀ ਰੇਲਗੱਡੀ ਦਾ ਵਿਕਲਪ ਵੀ ਚੁਣ ਸਕਦੇ ਹਨ। ਇਸ ਤੋਂ ਇਲਾਵਾ ਕੈਬ ਜਾਂ ਟੈਕਸੀ ਸ਼ੇਅਰ ਕਰਕੇ ਸਫ਼ਰ ਦਾ ਖਰਚਾ ਘਟਾਇਆ ਜਾ ਸਕਦਾ ਹੈ। ਸ਼ਹਿਰ ਦੇ ਅੰਦਰ ਆਉਣ-ਜਾਣ ਲਈ ਆਟੋ ਜਾਂ ਈ-ਰਿਕਸ਼ਾ ਦੀ ਵਰਤੋਂ ਕੀਤੀ ਜਾ ਸਕਦੀ ਹੈ। ਬੱਸਾਂ ਦੀ ਗਿਣਤੀ ਘੱਟ ਹੋਣ ਕਾਰਨ ਉਡੀਕ ਅਤੇ ਭੀੜ ਵਧਣ ਦੀ ਸੰਭਾਵਨਾ ਹੈ, ਇਸ ਲਈ ਯਾਤਰੀਆਂ ਨੂੰ ਘਰੋਂ ਸਮੇਂ ਤੋਂ ਪਹਿਲਾਂ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi