Dailyhunt Logo
  • Light mode
    Follow system
    Dark mode
    • Play Story
    • App Story
ਸਹਾਇਕ ਕਮਿਸ਼ਨਰ (ਜ) ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਸਹਾਇਕ ਕਮਿਸ਼ਨਰ (ਜ) ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

ਮੋਹਾਲੀ, 02 ਜੂਨ (ਹਿੰ.ਸ.)| ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮੋਹਾਲੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਈਆਂ ਗਈਆਂ ਲੰਬਿਤ ਸਮੱਸਿਆਵਾਂ ਦੀ ਸਮੀਖਿਆ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਮੌਕੇ ਚੇਅਰਮੈਨ ਰਣਜੀਤਪਾਲ ਸਿੰਘ ਦੀ ਮੌਜੂਦਗੀ ਵਿੱਚ ਵਪਾਰੀਆਂ ਦੀਆਂ ਲੰਬਿਤ ਸਿਕਾਇਤਾਂ ਜੋ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਹਨ, ਨੂੰ ਪਹਿਲ ਦੇ ਆਧਾਰ &dhapos;ਤੇ ਨਿਪਟਾਉਣ ਲਈ ਕਿਹਾ।

ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਅਤੇ ਜਲਦ ਕਰਨ ਦੀ ਹਦਾਇਤ ਕੀਤੀ ਗਈ ਅਤੇ ਸ਼ਿਕਾਇਤਕਰਤਾਵਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਉਠਾਏ ਗਏ ਬਹੁਤੇ ਮਾਮਲੇ ਕਾਨੂੰਨ ਵਿਵਸਥਾ ਅਤੇ ਮਿਊਸਪਲ ਕਾਰਪੋਰੇਸ਼ਨ ਨਾਲ ਸਬੰਧਤ ਹਨ, ਇਸ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਆਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਕਮਿਸ਼ਨ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਕਾਰੋਬਾਰ ਕਰਨ ਲਈ ਸੁਖਦ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਦੁਕਾਨਦਾਰਾਂ ਤੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾਂ ਸਰਗਰਮ ਰਹੇਗਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਖਰੜ ਤੋਂ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਅਕਵਿੰਦਰ ਸਿੰਘ ਗੋਸਲ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi