Dailyhunt
ਸਰਹਿੰਦ ਫਤਹਿ ਦਿਵਸ ਤੇ ਨਗਰ ਕੀਰਤਨ ਸੰਬੰਧੀ ਤਿਆਰੀਆਂ ਲਈ ਮੀਟਿੰਗ

ਸਰਹਿੰਦ ਫਤਹਿ ਦਿਵਸ ਤੇ ਨਗਰ ਕੀਰਤਨ ਸੰਬੰਧੀ ਤਿਆਰੀਆਂ ਲਈ ਮੀਟਿੰਗ

ਮੋਹਾਲੀ, 04 ਮਈ (ਹਿੰ.ਸ.)| ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ ਵਿਖੇ ਸੋਮਵਾਰ ਨੂੰ ਸਰਹਿੰਦ ਫਤਹਿ ਦਿਵਸ ਅਤੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਬੀਬੀ ਪਰਮਜੀਤ ਕੌਰ ਲਾਡਰਾਂ ਦੀ ਅਗਵਾਈ ਹੇਠ ਹੋਈ, ਜਿਸ ਵਿੱਚ 10 ਮਈ ਤੋਂ 12 ਮਈ 2026 ਤੱਕ ਮਨਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ &dhapos;ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਅਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਸਮੇਤ ਆਸ-ਪਾਸ ਦੇ ਸੈਕਟਰਾਂ ਅਤੇ ਪਿੰਡਾਂ ਦੇ ਗੁਰਦੁਆਰਾ ਸਾਹਿਬਾਂ ਦੇ ਪ੍ਰਬੰਧਕਾਂ ਨੇ ਭਾਗ ਲਿਆ।

ਇਸ ਦੌਰਾਨ ਨਗਰ ਕੀਰਤਨ ਦੇ ਰੂਟ, ਸੰਗਤਾਂ ਲਈ ਸਹੂਲਤਾਂ, ਲੰਗਰ ਪ੍ਰਬੰਧ, ਸਫਾਈ ਅਤੇ ਸੁਰੱਖਿਆ ਸੰਬੰਧੀ ਅਹਿਮ ਮਸਲਿਆਂ &dhapos;ਤੇ ਵਿਚਾਰ ਕੀਤਾ ਗਿਆ। ਸਮਾਗਮ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਸਾਰੇ ਪ੍ਰਬੰਧਕਾਂ ਨੂੰ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ ਗਈ।

ਮੀਟਿੰਗ ਵਿੱਚ ਬਲਵਿੰਦਰ ਸਿੰਘ ਭਮਾਰਸੀ, ਨਿਰਮਲ ਸਿੰਘ, ਭਾਈ ਸੁਖਦੇਵ ਸਿੰਘ ਗ੍ਰੰਥੀ, ਗੁਰਮੇਲ ਸਿੰਘ, ਸੋਹਣ ਸਿੰਘ, ਮੋਹਣ ਸਿੰਘ, ਜਗਤਾਰ ਸਿੰਘ, ਲਖਵੀਰ ਸਿੰਘ, ਸਤਵਿੰਦਰ ਸਿੰਘ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਨਰਿੰਦਰ ਸਿੰਘ, ਵਾਹਿਗੁਰੂਪਾਲ ਸਿੰਘ, ਜਗਦੀਪ ਸਿੰਘ ਅਤੇ ਗਿਆਨੀ ਜਤਿੰਦਰ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।

ਅਖੀਰ ਵਿੱਚ ਬੀਬੀ ਪਰਮਜੀਤ ਕੌਰ ਲਾਡਰਾਂ ਨੇ ਸਭ ਨੂੰ ਇਕਜੁੱਟ ਹੋ ਕੇ ਸਮਾਗਮਾਂ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi