Dailyhunt
ਸਰਕਾਰੀ ਸਿਹਤ ਸੰਸਥਾਵਾਂ 'ਚ ਅੱਗ ਸੁਰੱਖਿਆ ਸਬੰਧੀ ਸਹੁੰ ਚੁੱਕੀ

ਸਰਕਾਰੀ ਸਿਹਤ ਸੰਸਥਾਵਾਂ 'ਚ ਅੱਗ ਸੁਰੱਖਿਆ ਸਬੰਧੀ ਸਹੁੰ ਚੁੱਕੀ

ਮੋਹਾਲੀ, 04 ਮਈ (ਹਿੰ.ਸ.)| ਫ਼ਾਇਰ ਸੇਫ਼ਟੀ ਹਫ਼ਤੇ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਸਮੇਤ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡਾਕਟਰਾਂ, ਨਰਸਿੰਗ ਸਟਾਫ, ਵਿਦਿਆਰਥੀਆਂ ਅਤੇ ਸੁਰੱਖਿਆ ਕਰਮਚਾਰੀਆਂ ਵੱਲੋਂ ਅੱਗ ਸੁਰੱਖਿਆ ਸੰਬੰਧੀ ਸਹੁੰ ਚੁੱਕੀ ਗਈ।

ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਅੱਗ ਲੱਗਣ ਵਾਲੀਆਂ ਘਟਨਾਵਾਂ ਤੋਂ ਬਚਾਅ ਲਈ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ।

ਉਨ੍ਹਾਂ ਇਹ ਵੀ ਵਚਨ ਦਿੱਤਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਅਤੇ ਸੁਚੱਜੇ ਢੰਗ ਨਾਲ ਕਾਰਵਾਈ ਕਰਕੇ ਜਾਨ ਮਾਲ ਦੀ ਰੱਖਿਆ ਕੀਤੀ ਜਾਵੇਗੀ।

ਡਾ. ਸੰਗੀਤਾ ਜੈਨ ਨੇ ਸੰਦੇਸ਼ ਦਿੰਦਿਆਂ ਕਿਹਾ ਕਿ ਫਾਇਰ ਸੇਫਟੀ ਸਬੰਧੀ ਜਾਗਰੂਕਤਾ ਹਰ ਕਰਮਚਾਰੀ ਅਤੇ ਵਿਦਿਆਰਥੀ ਲਈ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਸਾਰੇ ਸਟਾਫ ਨੂੰ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਸ.ਐਮ.ਓ. ਡਾ. ਪਰਮਿੰਦਰਜੀਤ ਸਿੰਘ, ਡਾ. ਮਹਿਤਾਬ ਬੱਲ, ਡਾ. ਪਰਮਿੰਦਰ ਸਿੰਘ, ਨਰਸਿੰਗ ਅਧਿਕਾਰੀ ਸੁਖਵਿੰਦਰ ਕੌਰ ਤੇ ਹੋਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi