Dailyhunt Logo
  • Light mode
    Follow system
    Dark mode
    • Play Story
    • App Story
ਸਾਵਣ ਦੇ ਪਹਿਲੇ ਸੋਮਵਾਰ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਪ੍ਰਾਚੀਨ ਸਕੇਤੜੀ ਸ਼ਿਵ ਮੰਦਿਰ ਵਿੱਚ ਟੇਕਿਆ ਮੱਥਾ

ਸਾਵਣ ਦੇ ਪਹਿਲੇ ਸੋਮਵਾਰ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਦੇ ਪ੍ਰਾਚੀਨ ਸਕੇਤੜੀ ਸ਼ਿਵ ਮੰਦਿਰ ਵਿੱਚ ਟੇਕਿਆ ਮੱਥਾ

ਸਾਵਣ ਮਹੀਨੇ ਦੌਰਾਨ ਕਾਂਵੜ ਯਾਤਰਾ ਦੀਆਂ ਸਾਰੀਆਂ ਵਿਵਸਥਾਵਾਂ ਯਕੀਨੀ ਬਣਾਉਣ ਦੇ ਨਿਰਦੇਸ਼ : ਨਾਇਬ ਸਿੰਘ ਸੈਣੀ

ਪੰਚਕੂਲਾ, 03 ਅਗਸਤ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਵਣ ਮਹੀਨੇ ਦੇ ਪਹਿਲੇ ਸੋਮਵਾਰ ਮੌਕੇ ਪੰਚਕੂਲਾ ਸਥਿਤ ਪ੍ਰਾਚੀਨ ਸਕੇਤੜੀ ਸ਼ਿਵ ਮੰਦਰ ਵਿਖੇ ਮੱਥਾ ਟੇਕ ਕੇ ਪੂਜਾ-ਅਰਚਨਾ ਕੀਤੀ ਅਤੇ ਦੇਸ਼ ਤੇ ਸੂਬੇ ਦੀ ਸੁੱਖ-ਸਮ੍ਰਿੱਧੀ ਲਈ ਅਰਦਾਸ ਕੀਤੀ।

ਇਸ ਮੌਕੇ ਉਨ੍ਹਾਂ ਸਾਵਣ ਦੇ ਪਹਿਲੇ ਸੋਮਵਾਰ ਦੀਆਂ ਸਮੂਹ ਲੋਕਾਂ ਨੂੰ ਵਧਾਈਆਂ ਦਿੱਤੀਆਂ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਵਣ ਮਹੀਨੇ ਦੌਰਾਨ ਕਾਂਵੜ ਯਾਤਰਾ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਕਰਵਾਉਣ ਲਈ ਹਰਿਆਣਾ ਸਰਕਾਰ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਵੜੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਲਈ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਪ੍ਰਬੰਧ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਾਂਵੜ ਯਾਤਰਾ ਦੌਰਾਨ ਆਮ ਲੋਕਾਂ ਨੂੰ ਵੀ ਸਾਵਧਾਨੀ ਨਾਲ ਸਫ਼ਰ ਕਰਨ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਇਸ ਦੌਰਾਨ ਮੁੱਖ ਮੰਤਰੀ ਨੇ ਕਾਮਨਵੈਲਥ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਰਿਆਣਾ ਦੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਦੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਹਰਿਆਣਾ ਲਈ ਮਾਣ ਦੀ ਗੱਲ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਅਪਣਾਉਣ ਦੀ ਵੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi