ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 02 ਜੂਨ (ਹਿੰ.ਸ.)। ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਿੰਡ ਸ਼ਾਹਪੁਰ ਅਰਾਇਆਂ ਵਿਖੇ ਨਵੀਂ ਬਣਾਈ ਜਾ ਰਹੀ ਸੜਕ ਦੇ ਚੱਲਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਸਬੰਧਿਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ।
ਪਿੰਡਾਂ ਵਿੱਚ ਲੋਕਾਂ ਦੀ ਸਹੂਲਤ ਲਈ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਤੇ ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਨੌਜਵਾਨਾਂ ਨੂੰ ਸਪਰੋਟਸ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ, ਮੁਹੱਲਾ ਕਲੀਨਿਕ, ਸਕੂਲ ਆਫ ਐੱਮੀਨੈਂਸ, 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ,10 ਲੱਖ ਰੁਪਏ ਤੱਕ ਦਾ ਸਿਹਤ ਇਲਾਜ ਕਰਵਾਉਣ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

