Dailyhunt Logo
  • Light mode
    Follow system
    Dark mode
    • Play Story
    • App Story
ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ’ਚ ਸਕੂਲੀ ਸਿੱਖਿਆ ਨੂੰ ਦੇਸ਼ ’ਚ ਅੱਵਲ ਬਣਾਉਣ ਲਈ ਰਣਨੀਤੀ ’ਤੇ ਕੀਤੀ ਚਰਚਾ

ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ’ਚ ਸਕੂਲੀ ਸਿੱਖਿਆ ਨੂੰ ਦੇਸ਼ ’ਚ ਅੱਵਲ ਬਣਾਉਣ ਲਈ ਰਣਨੀਤੀ ’ਤੇ ਕੀਤੀ ਚਰਚਾ

ਟਿਆਲਾ, 04 ਅਗਸਤ (ਹਿੰ.ਸ.)| ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਸਟੇਟ ਸਿੱਖਿਆ ਇੰਚਾਰਜ ਗੁਲਸ਼ਨ ਛਾਬੜਾ ਅਤੇ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਕੀਤੀ।

ਮੀਟਿੰਗ ਦਾ ਆਯੋਜਨ ਜ਼ਿਲ੍ਹਾ ਸਿੱਖਿਆ ਇੰਚਾਰਜ ਵਿਜੇ ਮੈਨਰੋ ਦੀ ਅਗਵਾਈ ਹੇਠ ਕੀਤਾ ਗਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਲਸ਼ਨ ਛਾਬੜਾ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਦੇਸ਼ ਭਰ ਵਿੱਚ ਅੱਵਲ ਸਥਾਨ &dhapos;ਤੇ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਆਪਣੇ ਤਜ਼ਰਬਿਆਂ ਦੇ ਆਧਾਰ &dhapos;ਤੇ ਮਾਰਗਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੀ ਟੀਮ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਕਈ ਉਪਰਾਲੇ ਕੀਤੇ ਗਏ ਹਨ। ਇਨ੍ਹਾਂ ਵਿੱਚ ਸਕੂਲਾਂ ਦੀਆਂ ਚਾਰਦੀਵਾਰੀਆਂ, ਵਿਦਿਆਰਥੀਆਂ ਲਈ ਡੈਸਕ, ਵੱਖ-ਵੱਖ ਵਿਸ਼ਿਆਂ ਦੀਆਂ ਪ੍ਰਯੋਗਸ਼ਾਲਾਵਾਂ, ਸਮਾਰਟ ਕਲਾਸਰੂਮ, ਲੜਕੀਆਂ ਲਈ ਵੱਖਰੇ ਪਖਾਨੇ ਅਤੇ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਸ਼ਾਮਲ ਹੈ।

ਗੁਲਸ਼ਨ ਛਾਬੜਾ ਨੇ ਦੱਸਿਆ ਕਿ ਸਕੂਲਾਂ ਵਿੱਚ ਸੁਰੱਖਿਆ ਗਾਰਡਾਂ ਅਤੇ ਕੈਂਪਸ ਮੈਨੇਜਰਾਂ ਦੀ ਨਿਯੁਕਤੀ, ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ ਅਤੇ ਨਵੇਂ ਅਧਿਆਪਕਾਂ ਦੀ ਭਰਤੀ ਵਰਗੇ ਕਦਮ ਵੀ ਚੁੱਕੇ ਗਏ ਹਨ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਵਿੱਚ ਸਿਖਲਾਈ ਦੇਣ ਦੇ ਨਾਲ-ਨਾਲ ਗੁਣਾਤਮਕ ਸਿੱਖਿਆ ਲਈ &dhapos;ਮਿਸ਼ਨ ਸਮਰੱਥ&dhapos; ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਅਤੇ ਹੋਰ ਸਹਿਯੋਗੀਆਂ ਨੂੰ ਅਪੀਲ ਕੀਤੀ ਕਿ ਉਹ ਵਲੰਟੀਅਰ ਵਜੋਂ ਸਕੂਲਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਕਮੇਟੀਆਂ ਦੇ ਮੈਂਬਰ ਆਪਣੇ ਸੁਝਾਵਾਂ ਅਤੇ ਸਰਗਰਮ ਭਾਗੀਦਾਰੀ ਰਾਹੀਂ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਅਤੇ ਚੇਅਰਮੈਨਾਂ ਵੱਲੋਂ ਗੁਲਸ਼ਨ ਛਾਬੜਾ ਨੂੰ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਜ਼ਿਲ੍ਹਾ ਸਿੱਖਿਆ ਇੰਚਾਰਜ, ਬਲਾਕ ਕੋਆਰਡੀਨੇਟਰ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰਾਂ ਸਮੇਤ ਕਈ ਆਗੂ ਤੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi