Dailyhunt
ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ: ਮੰਨਣ

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ ’ਚ ਸੰਗਤਾਂ ਨੂੰ ਸਵਾਲ ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰੇ ਮੀਡੀਆ: ਮੰਨਣ

ਅੰਮ੍ਰਿਤਸਰ, 06 ਮਈ (ਹਿੰ.ਸ.)| ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ, ਮਰਿਆਦਾ ਅਤੇ ਅਦਬ-ਸਤਿਕਾਰ ਨੂੰ ਕਾਇਮ ਰੱਖਣਾ ਹਰਇੱਕ ਦਾ ਫਰਜ਼ ਹੈ। ਪਰਕਰਮਾਂ ਅੰਦਰ ਆਉਣ ਵਾਲੀਆਂ ਸੰਗਤਾਂ ਨਾਲ ਕੁਝ ਵਿਲੌਗਰ ਤੇ ਮੀਡੀਆ ਕਰਮੀਆਂ ਵੱਲੋਂ ਬਿਨਾਂ ਲੋੜ ਸਵਾਲ-ਜਵਾਬ ਕਰਨ ਨਾਲ ਦਰਸ਼ਨਾਂ ਲਈ ਆਈ ਸੰਗਤ ਨੂੰ ਅਕਸਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮੀਡੀਆ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਅੰਦਰ ਕਿਸੇ ਨਾਲ ਵੀ ਸਵਾਲ-ਜਵਾਬ ਕਰਕੇ ਵੀਡੀਓ ਨਾ ਬਣਾਏ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੋਣ ਪੁੱਜਦੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਮੀਡੀਆ ਵੱਲੋਂ ਸਵਾਲ-ਜਵਾਬ ਕਰਨ ਨਾਲ ਨਾ ਸਿਰਫ਼ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ, ਸਗੋਂ ਪਰਕਰਮਾਂ ਦੀ ਪਵਿੱਤਰ ਮਰਯਾਦਾ ਵਿਚ ਵੀ ਵਿਘਨ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲਾਂ ਹੀ ਆਦੇਸ਼ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਕਿਸੇ ਤਰ੍ਹਾਂ ਵੀ ਬਾਈਟ ਆਦਿ ਨਾ ਕੀਤੀ ਜਾਵੇ। ਉਨ੍ਹਾਂ ਸਮੂਹ ਮੀਡੀਆ ਸੰਸਥਾਵਾਂ ਅਤੇ ਪੱਤਰਕਾਰ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਅੰਦਰ ਕਿਸੇ ਵੀ ਤਰ੍ਹਾਂ ਸਵਾਲ-ਜਵਾਬ ਜਾਂ ਇੰਟਰਵਿਊ ਕਰਨ ਤੋਂ ਗੁਰੇਜ਼ ਕਰਨ। ਜੇਕਰ ਕਿਸੇ ਵੀ ਮਾਮਲੇ ਸਬੰਧੀ ਸੰਗਤਾਂ ਦੀ ਪ੍ਰਤੀਕ੍ਰਿਆ ਲੈਣੀ ਲੋੜੀਂਦੀ ਹੋਵੇ, ਤਾਂ ਇਹ ਕਾਰਵਾਈ ਪਰਕਰਮਾਂ ਤੋਂ ਬਾਹਰ ਨਿਰਧਾਰਤ ਸਥਾਨਾਂ &dhapos;ਤੇ ਹੀ ਕੀਤੀ ਜਾਵੇ, ਤਾਂ ਜੋ ਦਰਸ਼ਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਆਖਿਆ ਕਿ ਲੰਘੇ ਦਿਨੀਂ ਇਕ ਨਿੱਜੀ ਚੈਨਲ ਵੱਲੋਂ ਪਰਕਰਮਾਂ ਵਿਚ ਸੰਗਤ ਨਾਲ ਰਿਕਾਰਡ ਕੀਤੀ ਜਾ ਰਹੀ ਗੱਲਬਾਤ ਨੂੰ ਸੇਵਾਦਾਰਾਂ ਵੱਲੋਂ ਰੋਕਣ &dhapos;ਤੇ ਉਲਟਾ ਸੇਵਾਦਾਰਾਂ &dhapos;ਤੇ ਹੀ ਸਵਾਲ ਖੜ੍ਹੇ ਕਰਨੇ ਬੇਹੱਦ ਦੁਖਦਾਈ ਹੈ। ਅਜਿਹਾ ਠੀਕ ਨਹੀਂ ਹੈ ਅਤੇ ਮੀਡੀਆ ਨੂੰ ਚਾਹੀਦਾ ਹੈ ਕਿ ਉਹ ਨਿਯਮਾਂ ਦਾ ਪਾਲਣ ਕਰੇ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi