Dailyhunt Logo
  • Light mode
    Follow system
    Dark mode
    • Play Story
    • App Story
ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਵਿਧਾਇਕ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਲਾਲਾਬਾਦ, 30 ਜੁਲਾਈ (ਹਿੰ.ਸ.)| ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਢੰਡੀ ਖੁਰਦ ਵਿਖ਼ੇ ਨਵੇਂ ਬਣੇ ਸਟੇਡੀਅਮ, ਮੋਹਕਮ ਅਰਾਇਆਂ ਵਿਖ਼ੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ, ਪਿੰਡ ਕਾਹਨੇ ਵਾਲਾ ਵਿਖ਼ੇ ਲਾਇਬ੍ਰੇਰੀ, ਢਾਣੀ ਫੁੱਲਾਂ ਸਿੰਘ ਵਿਖ਼ੇ ਪੰਚਾਇਤ ਘਰ ਅਤੇ ਢਾਣੀ ਹਜ਼ਾਰਾਂ ਵਿਖ਼ੇ ਪਬਲਿਕ ਸ਼ੈਡ ਦਾ ਉਦਘਾਟਨ ਕੀਤਾ।

ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ ਇਸੇ ਤਹਿਤ ਹੀ ਕਰੋੜਾਂ ਰੁਪਏ ਦੀ ਰਾਸ਼ੀ ਨਾਲ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਨੌਜਵਾਨਾ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਵਾਏ ਜਾ ਰਹੇ ਹਨ ਤੇ ਪਿੰਡਾਂ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਦੇ ਲਈ ਅੰਡਰ ਗਰਾਊਂਡ ਪਾਈਪ ਲਾਈਨਾਂ ਵੀ ਪਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਪਿੰਡਾਂ ਵਿੱਚ ਲਾਈਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਇੱਕ ਛੱਤ ਹੇਠਾਂ ਹੀ ਆਪਣੀ ਉੱਚ ਪੱਧਰੀ ਪੜ੍ਹਾਈ ਦੀ ਤਿਆਰੀ ਕਰ ਸਕਣ! ਪਿੰਡਾਂ ਵਿੱਚ ਪੰਚਾਇਤ ਘਰ ਅਤੇ ਪਬਲਿਕ ਸ਼ੈਡ ਵੀ ਬਣਾਏ ਜਾ ਰਹੇ ਹਨ ਤਾਂ ਜੋ ਪਿੰਡ ਦੇ ਲੋਕਾਂ ਦੀ ਸਾਂਝ ਬਣੀ ਰਹੇ ਅਤੇ ਪਿੰਡਾਂ ਦੇ ਸਾਂਝੇ ਕੰਮ ਇੱਕ ਛੱਤ ਹੇਠਾਂ ਹੀ ਹੋ ਸਕਣ। ਉਹਨਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਅਤੇ ਸਾਰੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi