Dailyhunt
ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ

ਟਾਲਾ, 01 ਮਈ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 49 ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਜੀਤ ਸਿੰਘ ਅਤੇ ਵਾਰਡ ਵਾਸੀ ਮੌਜੂਦ ਸਨ। .

ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ।

ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਤੇ ਮਹਾਰਾਜਾ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ ਇੱਕ ਛੱਤ ਹੇਠਾਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੁਲਿਸ ਲਾਈਨ ਬਟਾਲਾ ਵਿਖੇ ਨਵਾਂ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਗਿਆ ਸੀ ਅਤੇ ਇਥੇ ਹੀ ਬੀਤੇ ਕੱਲ ਹੀ 'ਜ਼ਿਲਾ ਪੁਲਿਸ ਦਫਤਰ ਬਟਾਲਾ' ਦੀ 5 ਮੰਜਿਲੀ ਨਵੀਂ ਇਮਾਰਤ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਆਮ ਆਦਮੀ ਕਲੀਨਿਕ ਖੋਲੇ ਗਏੇ ਹਨ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਗਿਆ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।

ਇਸ ਮੌਕੇ ਸੁੰਦਰ ਨਗਰ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਟਰੀਟ ਲਾਈਟਾਂ ਲੱਗਣ ਨਾਲ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਬਹੁਤ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi