Dailyhunt
ਵਿਧਾਨ ਸਭਾ ਦੀ ਮਰਿਆਦਾ ਭੰਗ ਕਰਨ ਵਾਲੇ ਮੁੱਖ ਮੰਤਰੀ ਖਿਲਾਫ ਹੋਵੇ ਕਾਰਵਾਈ : ਗਰਗ, ਕੋਟਭਾਈ

ਵਿਧਾਨ ਸਭਾ ਦੀ ਮਰਿਆਦਾ ਭੰਗ ਕਰਨ ਵਾਲੇ ਮੁੱਖ ਮੰਤਰੀ ਖਿਲਾਫ ਹੋਵੇ ਕਾਰਵਾਈ : ਗਰਗ, ਕੋਟਭਾਈ

ਠਿੰਡਾ, 04 ਮਈ (ਹਿੰ.ਸ.)। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਦਿਹਾੜੇ &dhapos;ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਜਿਸ ਵਿੱਚ ਉਨ੍ਹਾਂ &dhapos;ਤੇ ਨਸ਼ਾ ਕਰਕੇ ਆਉਣ ਦੇ ਦੋਸ਼ ਲੱਗੇ। ਅੱਜ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿੱਚ ਕਾਂਗਰਸ ਵੱਲੋਂ ਗਵਰਨਰ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਵਿਧਾਨ ਸਭਾ ਦੀ ਮਰਿਆਦਾ ਭੰਗ ਹੋਣ &dhapos;ਤੇ ਸਖ਼ਤ ਕਾਰਵਾਈ ਮੰਗੀ ਗਈ।

ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਦੀ ਲੀਡਰਸ਼ਿਪ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

ਇਸ ਮੌਕੇ ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਵਿਧਾਨ ਸਭਾ ਸਭ ਤੋਂ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ ਪਰ ਹੈਰਾਨਗੀ ਦੀ ਗੱਲ ਹੈ ਕਿ ਪੰਜਾਬ ਦਾ ਮੁਖੀ ਮੁੱਖ ਮੰਤਰੀ ਭਗਵੰਤ ਮਾਨ ਖੁਦ ਸ਼ਰਾਬ ਦੇ ਨਸ਼ੇ ਵਿੱਚ ਟੁਨ ਹੋਕੇ ਵਿਧਾਨ ਸਭਾ ਪਹੁੰਚਿਆ ਜਿਸਨੂੰ ਪੂਰੀ ਦੁਨੀਆਂ ਨੇ ਦੇਖਿਆ ਅਤੇ ਸਾਰੀ ਦੁਨੀਆ ਵਿਧਾਨ ਸਭਾ ਵਿੱਚ ਹੋਈ ਇਸ ਨਮੋਸ਼ੀ ਵਾਲੀ ਕਾਰਵਾਈ ਤੋਂ ਹੈਰਾਨਗੀ ਵਿੱਚ ਆਈ। ਕਾਂਗਰਸ ਪਾਰਟੀ ਮੰਗ ਕਰਦੀ ਹੈ ਕਿ ਜੋ ਮੁੱਖ ਮੰਤਰੀ ਆਪਣੇ ਆਪ ਨੂੰ ਨਹੀਂ ਸੰਭਾਲ ਸਕਦਾ ਉਹ ਸੂਬਾ ਕੀ ਸੰਭਾਲੇਗਾ ਜਿਸ ਕਰਕੇ ਇਸ ਇਨਸਾਨ ਨੂੰ ਅਹਦੇ ਤੋਂ ਪਾਸੇ ਕੀਤਾ ਜਾਵੇ, ਵਿਧਾਨ ਸਭਾ ਦੀ ਮਰਿਆਦਾ ਨੂੰ ਭੰਗ ਕਰਨ ਤੇ ਕਾਰਵਾਈ ਕੀਤੀ ਜਾਵੇ, ਤਾਂ ਜੋ ਪਵਿੱਤਰ ਸਥਾਨ ਦੀ ਪਵਿੱਤਰਤਾ ਬਹਾਲ ਹੋ ਸਕੇ।

ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਿਰੋਧੀ ਧਿਰ ਆਗੂ ਵੱਲੋਂ ਤੁਰੰਤ ਅਲਕੋਹਲ ਟੈਸਟ ਕਰਵਾਉਣ ਦੀ ਮੰਗ ਕੀਤੀ ਗਈ ਤਾਂ ਫਿਰ ਮੁੱਖ ਮੰਤਰੀ ਦਾ ਵਿਧਾਨ ਸਭਾ ਵਿੱਚੋਂ ਚਲੇ ਜਾਣਾ ਅਤੇ ਜਵਾਬ ਨਾ ਦੇਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਮੁੱਖ ਮੰਤਰੀ ਖੁਦ ਨਸ਼ੇ ਵਿੱਚ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਇਹ ਇਲਜ਼ਾਮ ਹੁਣ ਨਹੀਂ ਕਈ ਵਾਰ ਲੱਗ ਚੁੱਕੇ ਹਨ ਕਿਉਂਕਿ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਵੀ ਮੁੱਖ ਮੰਤਰੀ ਨਸ਼ੇ ਚ ਗਏ ਅਤੇ ਕਈ ਵਾਰ ਨਸ਼ੇ ਵਿੱਚ ਝੂਲਦਿਆਂ ਦੀਆਂ ਵੀਡੀਓ ਵੀ ਸਾਹਮਣੇ ਆਈਆਂ ਜਿਸ ਕਰਕੇ ਪੰਜਾਬ ਦੇ ਹਾਲਾਤ ਮਾੜੇ ਬਣੇ ਹੋਏ ਹਨ ਪਰ ਮੁੱਖ ਮੰਤਰੀ ਦਾ ਇਸ ਪਾਸੇ ਕੋਈ ਧਿਆਨ ਨਹੀਂ, ਕਾਂਗਰਸ ਪਾਰਟੀ ਮੰਗ ਕਰਦੀ ਹੈ ਕਿ ਇਸ ਤਰ੍ਹਾਂ ਦੇ ਮੁੱਖ ਮੰਤਰੀ ਨੂੰ ਕੁਰਸੀ &dhapos;ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਇਸਨੂੰ ਪਾਸੇ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਦੇ ਦਿੱਤੇ ਚੇਤਾਵਨੀ ਮੰਗ ਪੱਤਰਾਂ &dhapos;ਤੇ ਗਵਰਨਰ ਵੱਲੋਂ ਕੋਈ ਸਖ਼ਤ ਫੈਸਲਾ ਨਾ ਲਿਆ ਗਿਆ ਤਾਂ ਫਿਰ ਉਹ ਆਉਂਦੇ ਸਮੇਂ ਵਿੱਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਣਗੇ। ਇਸ ਮੌਕੇ ਸਾਬਕਾ ਮੇਅਰ ਅਸ਼ੋਕ ਕੁਮਾਰ, ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਟਹਿਲ ਸਿੰਘ ਸੰਧੂ, ਸੀਨੀਅਰ ਕਾਂਗਰਸੀ ਆਗੂ ਅਨਿਲ ਭੋਲਾ, ਮਾਧਵ ਸ਼ਰਮਾ, ਸੁਨੀਲ ਕੁਮਾਰ, ਕਮਲਜੀਤ ਭੰਗੂ, ਪ੍ਰੀਤਮ ਬਰਾੜ, ਗੁਰਵਿੰਦਰ ਚਹਿਲ, ਰੁਪਿੰਦਰ ਬਿੰਦਰਾ ਬਠਿੰਡਾ ਸਮੇਤ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ

Dailyhunt
Disclaimer: This content has not been generated, created or edited by Dailyhunt. Publisher: Hindusthan Samachar Punjabi