Wednesday, 23 Sep, 3.09 am ਜਗ ਬਾਣੀ

ਫਰੀਦਕੋਟ-ਮੁਕਤਸਰ
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 43 ਨਵੇਂ ਮਾਮਲੇ ਆਏ ਸਾਹਮਣੇ

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ, ਸੁਖਪਾਲ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਜ਼ਿਲ੍ਹੇ ਅੰਦਰ ਇਕ 52 ਸਾਲਾ ਵਿਅਕਤੀ ਕੋਰੋਨਾ ਦਾ ਸ਼ਿਕਾਰ ਹੋ ਗਿਆ ਹੈ, ਜਦੋਂਕਿ ਦੂਜੇ ਪਾਸੇ ਕੋਰੋਨਾਂ ਦੇ ਇਕੱਠੇ 43 ਨਵੇਂ ਕੇਸ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ 6 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 6 ਕੇਸ ਹੀ ਜ਼ਿਲਾ ਜੇਲ ਬੂੜਾ ਗੁੱਜਰ, 12 ਕੇਸ ਮਲੋਟ, 10 ਕੇਸ ਗਿੱਦੜਬਾਹਾ, 1 ਕੇਸ ਗੁਰੂਸਰ , 1 ਕੇਸ ਦੋਦਾ, 1 ਕੇਸ ਬਰੀਵਾਲਾ, 2 ਕੇਸ ਖੁੱਨਣ ਕਲਾ , 1 ਕੇਸ ਭੁੱਲਰ, 1 ਕੇਸ ਪੱਕੀ ਟਿੱਬੀ, 1 ਕੇਸ ਬੁੱਟਰ ਸ਼ਰੀਂ ਅਤੇ 1 ਕੇਸ ਭੰਗਚੜੀ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਵਿਭਾਗ ਵੱਲੋਂ ਹੁਣ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 42 ਮਰੀਜ਼ਾਂ ਨੂੰ ਰਿਲੀਵ ਵੀ ਕੀਤਾ ਗਿਆ ਹੈ। ਅੱਜ 1014 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1144 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 614 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2179 ਹੋ ਗਿਆ ਹੈ, ਜਿਸ ਵਿਚੋਂ 1487 ਮਰੀਜ਼ਾਂ ਨੂੰ

ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 661 ਕੇਸ ਐਕਟਿਵ ਹਨ।

ਜ਼ਿਲੇ ਅੰਦਰ ਅੱਜ ਫਿਰ ਕੋਰੋਨਾ ਨਾਲ ਇਕ 52 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਮਲੋਟ ਦੀ ਏਕਤਾ ਨਗਰ ਦਾ ਵਾਸੀ ਸੀ, ਜੋਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਵਿਖੇ ਜ਼ੇਰੇ ਇਲਾਜ ਸੀ। ਜਿਸਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਹੁਣ ਜ਼ਿਲੇ ਅੰਦਰ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ 31 ਹੋ ਗਿਆ ਹੈ।

Dailyhunt
Disclaimer: This story is auto-aggregated by a computer program and has not been created or edited by Dailyhunt. Publisher: Jagbani
Top