Dailyhunt Logo
  • Light mode
    Follow system
    Dark mode
    • Play Story
    • App Story
Diljit Dosanjh 'Sutlej' Movie: ਪਾਬੰਦੀ ਦੇ ਬਾਵਜੂਦ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ', ਕਿਸਾਨ ਯੂਨੀਅਨ ਨੇ ਲਿਆ ਵੱਡਾ ਫੈਸਲਾ

Diljit Dosanjh 'Sutlej' Movie: ਪਾਬੰਦੀ ਦੇ ਬਾਵਜੂਦ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ', ਕਿਸਾਨ ਯੂਨੀਅਨ ਨੇ ਲਿਆ ਵੱਡਾ ਫੈਸਲਾ

Living India News 3 months ago

ਗੁਰਦਾਸਪੁਰ : ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਚਰਚਿਤ ਫਿਲਮ 'ਸਤਲੁਜ' 'ਤੇ ਲੱਗੀ ਪਾਬੰਦੀ (ਬੈਨ) ਤੋਂ ਬਾਅਦ ਵੀ ਇਸ ਫਿਲਮ ਨੂੰ ਲੈ ਕੇ ਚਰਚਾ ਅਤੇ ਵਿਰੋਧ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਹਾਲ ਹੀ ਵਿੱਚ ਇਸ ਫਿਲਮ ਨੂੰ ਸਿਨੇਮਾਘਰਾਂ ਦੇ ਨਾਲ-ਨਾਲ OTT ਪਲੇਟਫਾਰਮ 'Zee5' ਤੋਂ ਵੀ ਹਟਾ ਦਿੱਤਾ ਗਿਆ ਸੀ, ਜਿਸ ਦਾ ਸਿੱਖ ਜਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਇਸੇ ਦੌਰਾਨ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਸਰਕਾਰ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਫਿਲਮ 'ਸਤਲੁਜ' ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਖ਼ੁਦ ਦਿਖਾਉਣ ਦਾ ਵੱਡਾ ਐਲਾਨ ਕੀਤਾ ਹੈ।

ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਿੰਡ 'ਮਾਨ ਚੋਪੜਾ' ਵਿਖੇ ਹੋਈ ਸਕ੍ਰੀਨਿੰਗ

ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਦੀ ਅਗਵਾਈ ਹੇਠ ਫਿਲਮ ਨੂੰ ਜਨਤਾ ਤੱਕ ਪਹੁੰਚਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਬੀਤੀ ਰਾਤ ਗੁਰਦਾਸਪੁਰ ਦੇ ਪਿੰਡ ਮਾਨ ਚੋਪੜਾ ਵਿਖੇ ਵੱਡੀ ਸਕ੍ਰੀਨ ਲਗਾ ਕੇ ਪਿੰਡ ਵਾਸੀਆਂ ਨੂੰ ਇਹ ਫਿਲਮ ਦਿਖਾਈ ਗਈ। ਫਿਲਮ ਦੇਖਣ ਲਈ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਫਿਲਮ ਨੂੰ ਜਿੰਨਾ ਜ਼ਿਆਦਾ ਦਬਾਉਣ ਦੀ ਕੋਸ਼ਿਸ਼ ਕਰੇਗੀ, ਇਹ ਓਨੀ ਹੀ ਵੱਧ ਲੋਕਾਂ ਤੱਕ ਪਹੁੰਚੇਗੀ।

ਕੀ ਹੈ ਫਿਲਮ ਦਾ ਵਿਸ਼ਾ ਅਤੇ ਪਾਬੰਦੀ ਦਾ ਕਾਰਨ?

ਸਿੱਖ ਜਥੇਬੰਦੀਆਂ ਅਤੇ ਫਿਲਮ ਪ੍ਰੇਮੀਆਂ ਮੁਤਾਬਕ ਫਿਲਮ 'ਸਤਲੁਜ' ਵਿੱਚ ਪੰਜਾਬ ਦੇ ਉਸ ਕਾਲੇ ਦੌਰ ਦੀ ਕਹਾਣੀ ਨੂੰ ਬਿਆਨ ਕੀਤਾ ਗਿਆ ਹੈ, ਜਦੋਂ ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਦੋਸ਼ ਹਨ ਕਿ ਉਸ ਵੇਲੇ ਕਈ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਲਾਸ਼ਾਂ ਨੂੰ ਲਾਵਾਰਿਸ ਦੱਸ ਕੇ ਸੰਸਕਾਰ ਕਰ ਦਿੱਤਾ ਗਿਆ ਸੀ। ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਨੇ ਇਸ ਗੰਭੀਰ ਮੁੱਦੇ ਨੂੰ ਦੁਨੀਆ ਦੇ ਸਾਹਮਣੇ ਉਠਾਇਆ ਸੀ, ਪਰ ਬਾਅਦ ਵਿੱਚ ਉਹ ਵੀ ਇਸੇ ਦੌਰ ਦੀ ਭੇਟ ਚੜ੍ਹ ਗਏ।

सम्बंधित ख़बरें

By Sonam Malhotra 8 Jul 2026,

By Sonam Malhotra 8 Jul 2026,

By Sonam Malhotra 8 Jul 2026,

ਪ੍ਰਦਰਸ਼ਨਕਾਰੀਆਂ ਦਾ ਸਾਫ਼ ਕਹਿਣਾ ਹੈ ਕਿ ਇਸ ਫਿਲਮ 'ਤੇ ਪਾਬੰਦੀ ਲਗਾਉਣਾ ਪੰਜਾਬ ਦੇ ਸੱਚੇ ਇਤਿਹਾਸ ਨੂੰ ਦਬਾਉਣ ਦੀ ਇੱਕ ਕੋਸ਼ਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਇਸੇ ਤਰ੍ਹਾਂ ਫਿਲਮ ਦੀਆਂ ਸਕ੍ਰੀਨਿੰਗਾਂ ਜਾਰੀ ਰਹਿਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Amarnath Yatra: ਸ੍ਰੀ ਅਮਰਨਾਥ ਯਾਤਰਾ 'ਤੇ ਗਏ ਫਗਵਾੜਾ ਦੇ ਸ਼ਰਧਾਲੂ ਦੀ ਸਿਹਤ ਵਿਗੜਨ ਕਾਰਨ ਮੌਤ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Dailyhunt
Disclaimer: This content has not been generated, created or edited by Dailyhunt. Publisher: Living India News