ਫਿਰੋਜ਼ਪੁਰ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮਾਮਦੋਟ ਵਿੱਚ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਕਾਰ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਮੋਟਰਸਾਈਕਲ ਸਵਾਰਾਂ ਅਤੇ ਦੂਜੇ ਵਿਅਕਤੀਆਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਭਿਆਨਕ ਹਮਲੇ ਵਿੱਚ 45 ਸਾਲਾ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ, ਜਦਕਿ ਉਨ੍ਹਾਂ ਦਾ ਸਾਥੀ ਹਰਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।
ਨਗਰ ਪੰਚਾਇਤ ਪ੍ਰਧਾਨ ਰਹੇ ਵਾਲ-ਵਾਲ ਬਚਾਅ
ਜਿਸ ਸਮੇਂ ਹਮਲਾਵਰਾਂ ਨੇ ਗੋਲੀਆਂ ਚਲਾਈਆਂ, ਉਸ ਦੌਰਾਨ ਉੱਥੇ ਮਾਮਦੋਟ ਨਗਰ ਪੰਚਾਇਤ ਦੇ ਪ੍ਰਧਾਨ ਵੀ ਆਪਣੀ ਕਾਰ ਵਿੱਚ ਮੌਜੂਦ ਸਨ। ਹਮਲਾਵਰਾਂ ਵੱਲੋਂ ਉਨ੍ਹਾਂ ਦੀ ਕਾਰ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਪਰ ਕਿਸਿਸ ਕਿਸਮਤ ਨਾਲ ਇਸ ਹਮਲੇ ਵਿੱਚ ਸੁਰੱਖਿਅਤ ਬਚ ਗਏ ਹਨ।
ਪੁਲਿਸ ਪ੍ਰਸ਼ਾਸਨ ਦਾ ਬਿਆਨ ਅਤੇ ਚੋਣ ਰੰਜਿਸ਼ ਦਾ ਖ਼ਦਸ਼ਾ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਮਾਮਲਾ ਪੁਰਾਣੀ ਚੋਣ ਰੰਜਿਸ਼ ਨਾਲ ਜੁੜਿਆ ਹੋਪ ਲੱਗ ਰਿਹਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
सम्बंधित ख़बरें
By Diksha Bhatt 31 Aug 2026,
By Diksha Bhatt 31 Aug 2026,
By Diksha Bhatt 31 Aug 2026,
ਡਾਕਟਰਾਂ ਅਤੇ ਪਰਿਵਾਰਕ ਮੈਂਬਰਾਂ ਦੀ ਪ੍ਰਤੀਕਿਰਿਆ
ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਰਾਤ ਕਰੀਬ 8 ਵਜੇ ਦੋ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ। ਇਨ੍ਹਾਂ ਵਿੱਚੋਂ 45 ਸਾਲਾ ਗੁਰਪ੍ਰੀਤ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ, ਜਦਕਿ ਦੂਜੇ ਗੰਭੀਰ ਜ਼ਖ਼ਮੀ ਹਰਪ੍ਰੀਤ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਮੁੱਢਲੇ ਉਪਚਾਰ ਤੋਂ ਬਾਅਦ ਉੱਚ ਪੱਧਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

