Dailyhunt Logo
  • Light mode
    Follow system
    Dark mode
    • Play Story
    • App Story
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ।

ਕੁਲਤਾਰ ਸਿੰਘ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ ਡੂੰਘਾ ਦਰਦ ਦਿੱਤਾ ਹੈ।

ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰਾਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਦੀ ਹਿੰਮਤ ਦੇਵੇ।

ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸਪੀਕਰ ਨੇ ਪਰਿਵਾਰਾਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਹੌਂਸਲਾ ਰੱਖਣ ਲਈ ਪ੍ਰੇਰਿਆ। ਸ਼ਾਂਤੀ ਅਤੇ ਮਨੁੱਖੀ ਭਲਾਈ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਉਜਾਗਰ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਾਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰਨਾ ਸਿਖਾਇਆ ਹੈ। ਉਨ੍ਹਾਂ ਅਜਿਹੀ ਤ੍ਰਾਸਦੀ ਦੁਬਾਰਾ ਕਦੇ ਨਾ ਵਾਪਰਨ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇੱਕ ਅਜਿਹੇ ਵਿਸ਼ਵ ਦੀ ਕਾਮਨਾ ਕੀਤੀ ਜਿੱਥੇ ਸਾਰੇ ਦੇਸ਼ਾਂ ਦੇ ਪਰਿਵਾਰ ਖੁਸ਼, ਸੁਰੱਖਿਅਤ ਅਤੇ ਦੁੱਖਾਂ ਤੋਂ ਮੁਕਤ ਰਹਿਣ।

सम्बंधित ख़बरें

Ferozepur Firing : ਗੋਲੀਆਂ ਚੱਲਣ ਕਾਰਨ ਇੱਕ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

By Sonam Malhotra 30 Aug 2026,

By Sonam Malhotra 30 Aug 2026,

Big tragedy in Punjab University: UILS ਦੇ 22 ਸਾਲਾ ਨੌਜਵਾਨ ਨੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By Sonam Malhotra 30 Aug 2026,

Dailyhunt
Disclaimer: This content has not been generated, created or edited by Dailyhunt. Publisher: Living India News