ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ ਨਾਕਾਬੰਦੀ
ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ (IPS) ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਡੀ.ਜੀ.ਪੀ. ਦੇ ਨਿਰਦੇਸ਼ਾਂ ਅਨੁਸਾਰ ਅਪਰਾਧਿਕ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੋਲਡੀ ਢਿੱਲੋਂ ਯੂਪੀ-ਬਿਹਾਰ ਦੇ ਹਥਿਆਰ ਸਪਲਾਇਰਾਂ ਰਾਹੀਂ ਪੰਜਾਬ ਵਿੱਚ ਆਪਣੇ ਸਾਥੀਆਂ ਨੂੰ ਹਥਿਆਰਾਂ ਦੀ ਖੇਪ ਭੇਜ ਰਿਹਾ ਹੈ। ਇਸ 'ਤੇ ਕਾਰਵਾਈ ਕਰਦਿਆਂ ਮਹਿਮਦਪੁਰ-ਬਨੂੜ ਰੋਡ 'ਤੇ ਨਾਕਾਬੰਦੀ ਦੌਰਾਨ ਚਾਰ ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ।
ਕਤਲ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ
ਪੁੱਛਗਿੱਛ ਦੌਰਾਨ ਮੁੱਖ ਮੁਲਜ਼ਮ ਅਭਿਸ਼ੇਕ ਨੇ ਹੈਰਾਨੀਜਨਕ ਖੁਲਾਸੇ ਕੀਤੇ ਹਨ। ਉਸ ਨੇ ਦੱਸਿਆ ਕਿ ਉਸ ਦੀ ਪਟਿਆਲਾ ਦੇ ਹੀ ਰਹਿਣ ਵਾਲੇ ਸੰਨੀ ਕੁਮਾਰ ਨਾਲ ਪੁਰਾਣੀ ਦੁਸ਼ਮਣੀ ਸੀ। ਸਾਲ 2025 ਵਿੱਚ ਸੰਨੀ ਵੱਲੋਂ ਅਭਿਸ਼ੇਕ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਬਦਲਾ ਲੈਣ ਦੀ ਨੀਅਤ ਨਾਲ ਅਭਿਸ਼ੇਕ ਨੇ ਸੋਸ਼ਲ ਮੀਡੀਆ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ ਨਾਲ ਸੰਪਰਕ ਸਾਧਿਆ। ਗੋਲਡੀ ਨੇ ਉਸ ਨੂੰ ਬਿਹਾਰ ਤੋਂ ਹਥਿਆਰ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਸੀ ਤਾਂ ਜੋ ਉਹ ਆਪਣੇ ਵਿਰੋਧੀ ਦਾ ਕਤਲ ਕਰ ਸਕੇ।
सम्बंधित ख़बरें
By Sonam Malhotra 2 Apr 2026,
By Sonam Malhotra 2 Apr 2026,
By Sonam Malhotra 2 Apr 2026,
ਗੈਂਗਸਟਰ ਦੀ ਸ਼ਰਤ
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗੋਲਡੀ ਢਿੱਲੋਂ ਨੇ ਹਥਿਆਰ ਦੇਣ ਦੇ ਬਦਲੇ ਅਭਿਸ਼ੇਕ ਅਤੇ ਉਸ ਦੇ ਸਾਥੀਆਂ ਅੱਗੇ ਇੱਕ ਸ਼ਰਤ ਰੱਖੀ ਸੀ। ਉਨ੍ਹਾਂ ਨੇ ਹਥਿਆਰਾਂ ਦੀ ਵਰਤੋਂ ਕਰਕੇ ਪੰਜਾਬ ਵਿੱਚ ਕੁਝ ਹੋਰ ਅਹਿਮ ਵਿਅਕਤੀਆਂ ਨੂੰ ਨੁਕਸਾਨ ਪਹੁੰਚਾਉਣਾ ਸੀ। ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕ ਦਿੱਤੀ ਹੈ।
ਪੁਲਿਸ ਦੀ ਅਗਲੀ ਕਾਰਵਾਈ
ਥਾਣਾ ਸ਼ੰਭੂ ਵਿਖੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 111 ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਇਸ ਨੈੱਟਵਰਕ ਵਿੱਚ ਹੋਰ ਕਿਹੜੇ ਲੋਕ ਸ਼ਾਮਲ ਹਨ ਅਤੇ ਪਹਿਲਾਂ ਕਿੰਨੇ ਹਥਿਆਰ ਪੰਜਾਬ ਸਪਲਾਈ ਕੀਤੇ ਜਾ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ: ਗੁਰਦਾਸਪੁਰ ਦੇ 35 ਸਾਲਾ ਨੌਜਵਾਨ ਦੀ ਅਮਰੀਕਾ 'ਚ ਮੌਤ, ਅੰਤਿਮ ਦਰਸ਼ਨਾਂ ਨੂੰ ਤਰਸਿਆ ਪਰਿਵਾਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।