ਇਹ ਸਾਰੀ ਵਾਰਦਾਤ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਰਾਤ ਦੇ ਹਨੇਰੇ ਵਿੱਚ ਤਾਲੇ ਤੋੜ ਕੇ ਹੋਏ ਦਾਖ਼ਲ
ਪ੍ਰਾਪਤ ਜਾਣਕਾਰੀ ਅਨੁਸਾਰ, ਬੀਤੀ ਰਾਤ ਕਰੀਬ 12 ਵਜੇ ਇੱਕ ਵਿਅਕਤੀ ਅਤੇ ਇੱਕ ਮਹਿਲਾ ਸਕੂਲ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋਏ। ਚੋਰਾਂ ਨੇ ਬੜੀ ਹੀ ਬੇਖੌਫ਼ੀ ਨਾਲ ਸਕੂਲ ਦੇ ਕਮਰਿਆਂ ਦੇ ਤਾਲੇ ਤੋੜੇ ਅਤੇ ਅੰਦਰ ਪਏ ਦੋ ਭਰੇ ਹੋਏ ਗੈਸ ਸਿਲੰਡਰ, ਮਿਡ-ਡੇ-ਮੀਲ ਦਾ ਰਾਸ਼ਨ ਅਤੇ ਬੱਚਿਆਂ ਦੇ ਖਾਣਾ ਖਾਣ ਵਾਲੇ ਬਰਤਨ ਚੋਰੀ ਕਰ ਲਏ। ਸੀਸੀਟੀਵੀ ਫੁਟੇਜ ਵਿੱਚ ਦੋਵੇਂ ਮੁਲਜ਼ਮ ਸਾਮਾਨ ਚੁੱਕ ਕੇ ਫ਼ਰਾਰ ਹੁੰਦੇ ਸਾਫ਼ ਦਿਖਾਈ ਦੇ ਰਹੇ ਹਨ।
ਸਕੂਲ ਵਿੱਚ ਪਹਿਲਾਂ ਵੀ ਹੋ ਚੁੱਕੀਆਂ ਹਨ ਚੋਰੀਆਂ
ਸਕੂਲ ਦੀ ਮੁੱਖ ਅਧਿਆਪਕਾ ਆਸਾ ਰਾਣੀ ਨੇ ਭਰੇ ਮਨ ਨਾਲ ਦੱਸਿਆ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਨ੍ਹਾਂ ਦੇ ਸਕੂਲ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਇਸ ਤੋਂ ਪਹਿਲਾਂ ਵੀ ਚੋਰਾਂ ਵੱਲੋਂ ਸਕੂਲ ਦਾ ਸਾਮਾਨ ਚੋਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਖਾਣੇ ਲਈ ਰੱਖੇ ਸਿਲੰਡਰ ਅਤੇ ਭਾਂਡੇ ਚੋਰੀ ਹੋਣ ਕਾਰਨ ਹੁਣ ਮਿਡ-ਡੇ-ਮੀਲ ਤਿਆਰ ਕਰਨ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
सम्बंधित ख़बरें
By Anil_Thakur 4 Apr 2026,
By Anil_Thakur 4 Apr 2026,
By Anil_Thakur 4 Apr 2026,
ਪੁਲਿਸ ਵੱਲੋਂ ਜਾਂਚ ਸ਼ੁਰੂ
ਸਕੂਲ ਪ੍ਰਬੰਧਕਾਂ ਵੱਲੋਂ ਇਸ ਚੋਰੀ ਦੀ ਸੂਚਨਾ ਤੁਰੰਤ ਥਾਣਾ ਦੌਰਾਂਗਲਾ ਦੀ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੁਟੇਜ ਦੇ ਆਧਾਰ 'ਤੇ ਚੋਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਵਾਂ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਸੁਲਤਾਨਪੁਰ ਲੋਧੀ 'ਚ ਦਰਦਨਾਕ ਹਾਦਸਾ: ਸੀਵਰੇਜ ਦੇ ਉੱਚੇ ਢੱਕਣ ਨੇ ਲਈ ਬਜ਼ੁਰਗ ਮਹਿਲਾ ਦੀ ਜਾਨ, ਅੰਮ੍ਰਿਤਸਰ ਤੋਂ ਆਇਆ ਸੀ ਪਰਿਵਾਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।