Dailyhunt Logo
  • Light mode
    Follow system
    Dark mode
    • Play Story
    • App Story

ਅਰਮੀਨੀਆ `ਚ ਪੰਜਾਬੀ ਲੜਕੀ ਦੀ ਬੀਮਾਰੀ ਕਾਰਨ ਮੌਤ

On Air 3 months ago

ਤਰਨਤਾਰਨ, 9 ਜੁਲਾਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਵਿਧਾਨ ਸਭਾ ਹਲਕਾ ਪੱਟੀ ਦੀ ਵਸਨੀਕ ਪੰਜਾਬੀ ਲੜਕੀ ਦੀ ਵਿਦੇਸ਼ ਵਿਚ ਬਿਮਾਰੀ ਕਾਰਨ ਮੌਤ (Death) ਹੋਣ ਦਾ ਪਤਾ ਚੱਲਿਆ ਹੈ ।

ਕੌਣ ਹੈ ਇਹ ਪੰਜਾਬੀ ਲੜਕੀ

ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਜਿਲੇ ਦੇ ਪੱਟੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਲੌਹਕਾ (Village Lauhka) ਦੀ ਰਹਿਣ ਵਾਲੀ ਜਿਸ ਪੰਜਾਬੀ ਲੜਕੀ ਦੀ ਅਰਮੀਨੀਆ ਵਿਚ ਬੀਮਾਰੀ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਦੀ ਪਛਾਣ ਨਗੀਤਾ ਦੇ ਤੌਰ 'ਤੇ ਹੋਈ ਹੈ ।

ਦੱਸਣਯੋਗ ਹੈ ਕਿ ਨਗੀਤਾ ਕਰੀਬ ਇਕ ਸਾਲ ਪਹਿਲਾਂ ਘਰ ਦੇ ਮਾੜੇ ਆਰਥਿਕ ਹਾਲਾਤਾਂ ਨੂੰ ਸੁਧਾਰਨ ਅਤੇ ਰੋਜ਼ੀ-ਰੋਟੀ ਕਮਾਉਣ ਲਈ ਅਰਮੀਨੀਆ ਗਈ ਸੀ ।

ਕੀ ਜਾਣਕਾਰੀ ਦਿੱਤੀ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਗੀਤਾ (Nagita) ਨੇ ਬੀ. ਏ. ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਰੀਬ ਸਾਢੇ ਚਾਰ ਲੱਖ ਰੁਪਏ ਖਰਚ ਕਰ ਕੇ ਵਿਦੇਸ਼ ਦਾ ਰੁਖ ਕੀਤਾ ਸੀ । ਕੁਝ ਦਿਨ ਪਹਿਲਾਂ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ । ਪਰਿਵਾਰ ਵੱਲੋਂ ਇਲਾਜ ਲਈ ਲੋੜੀਂਦੀ ਰਕਮ ਵੀ ਭੇਜੀ ਗਈ ਪਰ ਇਲਾਜ ਦੌਰਾਨ (During treatment) ਹੀ ਉਸ ਦੀ ਮੌਤ ਹੋ ਗਈ । ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਿਚ 6 ਧੀਆਂ ਅਤੇ 1 ਪੁੱਤਰ ਹੈ । ਨਗੀਤਾ ਆਪਣੇ ਪਰਿਵਾਰ ਦੀ ਆਰਥਿਕ ਮਦਦ ਲਈ ਵਿਦੇਸ਼ ਮੌਤ ਨਾਲ ਪਰਿਵਾਰ ਗਹਿਰੇ ਸਦਮੇ ਵਿਚ ਹੈ ।

ਸਰਪੰਚ ਗੁਰਜੀਤ ਸਿੰਘ ਨੇ ਕੀਤੀ ਸਰਕਾਰਾਂ ਨੂੰ ਮਦਦ ਕਰਨ ਦੀ ਅਪੀਲ

ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਪੰਜਾਬ ਸਰਕਾਰ, ਭਾਰਤ ਸਰਕਾਰ ਅਤੇ ਐੱਨ. ਆਰ. ਆਈ. ਭਾਈਚਾਰੇ ਨੂੰ ਅਪੀਲ ਕੀਤੀ ਕਿ ਇਸ ਗਰੀਬ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਨਗੀਤਾ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਰਕਾਰੀ ਪੱਧਰ ‘ਤੇ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ।

Dailyhunt
Disclaimer: This content has not been generated, created or edited by Dailyhunt. Publisher: On Air