Dailyhunt Logo
  • Light mode
    Follow system
    Dark mode
    • Play Story
    • App Story

ਚਾਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

On Air 1 week ago

ਚੰਡੀਗੜ੍ਹ,2 ਜੂਨ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਪੰਜਾਬ ਦੀਆਂ ਚਾਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਹਿਮ ਫ਼ੈਸਲਾ ਸੁਣਾਇਆ ਹੈ ।

ਕੀ ਫ਼ੈਸਲਾ ਸੁਣਾਇਆ ਹੈ ਹਾਈਕੋਰਟ ਨੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ (Municipal Council Elections) ਜੋ ਕਿ 13 ਜੂਨ ਨੂੰ ਹੋਣੀਆਂ ਹਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਵੱਡਾ ਤੇ ਅਹਿਮ ਫੈਸਲਾ ਸੁਣਾਉਂਦਿਆਂ ਹੁਕਮ ਜਾਰੀ ਕੀਤਾ ਗਿਆ ਹੈ ਕਿ ਜਿਹੜੀਆਂ ਚਾਰ ਨਗਰ ਕੌਂਸਲ ਦੀਆਂ ਚੋਣਾਂ ਆਉਣ ਵਾਲੇ ਦਿਨਾਂ ਵਿਚ ਹੋਣੀਆਂ ਹਨ ਉਹ ਈ.

ਵੀ. ਐਮ. (E. V. M.) ਰਾਹੀਂ ਕਰਵਾਈਆਂ ਜਾਣਗੀਆਂ ।

ਕਿਹੜੀਆਂ ਹਨ ਚਾਰ ਨਗਰ ਕੌਂਸਲ ਚੋਣਾਂ

ਹਾਈਕੋਰਟ ਨੇ ਪੰਜਾਬ ਦੀਆਂ 13 ਜੂਨ ਨੂੰ ਜੋ ਚਾਰ ਨਗਰ ਕੌਂਸਲ ਚੋਣਾਂ ਹੋਣੀਆਂ ਹਨ ਸਬੰਧੀ ਵੋਟਿੰਗ ਈ. ਵੀ. ਐਮ. ਕਰਵਾਉਣ ਦਾ ਹੁਕਮ ਦਿੱਤਾ ਹੈ ਵਿਚ ਸ਼ਾਮ ਚੌਰਾਸੀ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਸ਼ਾਮਲ ਹਨ । ਦੱਸਣਯੋਗ ਹੈ ਕਿ ਇਸ ਸਬੰਧੀ ਅੱਜ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਇਹ ਚੋਣਾਂ ਈ. ਵੀ. ਐਮ. ਰਾਹੀਂ ਕਰਵਾਈਆਂ ਜਾਣ ।

ਐਡਵੋਕੇਟ ਤੁਸ਼ਾਰ ਮਦਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਟੀਸ਼ਨ ਦੇ ਸੰਬੰਧ ਵਿੱਚ ਭਾਰਤ ਦੇ ਚੋਣ ਕਮਿਸ਼ਨ (Election Commission) ਨੇ ਅਦਾਲਤ ਨੂੰ ਦੱਸਿਆ ਕਿ ਈ. ਵੀ. ਐਮ. ਮਸ਼ੀਨਾਂ 22 ਮਈ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਉਪਲਬਧ ਕਰਵਾ ਦਿੱਤੀਆਂ ਗਈਆਂ ਸਨ ।

Dailyhunt
Disclaimer: This content has not been generated, created or edited by Dailyhunt. Publisher: On Air