Dailyhunt Logo
  • Light mode
    Follow system
    Dark mode
    • Play Story
    • App Story

ਗੈਂਗਸਟਰਾਂ 'ਤੇ ਵਾਰ ਮੁਹਿੰਮ 219ਵੇਂ ਦਿਨ ਹੋਈ 608 ਥਾਈਂ ਛਾਪੇਮਾਰੀ

On Air 2 weeks ago

ਚੰਡੀਗੜ੍ਹ, 29 ਅਗਸਤ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ 'ਤੇ ਵਾਰ ਮੁਹਿੰਮ ਦੇ 219ਵੇਂ ਦਿਨ ਪੰਜਾਬ ਵਿਚ 608 ਥਾਵਾਂ 'ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।

ਚਾਰ ਹਥਿਆਰਾਂ ਸਮੇਤ ਕੀਤਾ ਗਿਆ ਕਿੰਨੇ ਵਿਅਕਤੀਆਂ ਨੂੰ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੇ 219ਵੇਂ ਦਿਨ ਜਿਥੇ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 608 ਟਿਕਾਣਿਆਂ ਤੇ ਛਾਪੇਮਾਰੀਆਂ ਕੀਤੀਆਂ ਗਈਆਂ ਹਨ ਦੇ ਚਲਦਿਆਂ ਪੁਲਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 397 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਵੀ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,327 ਹੋ ਗਈਆਂ ।

ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਗੈਂਗਸਟਰਾਂ ਸਬੰਧੀ ਸੂਚਨਾ ਲਈ ਨੰਬਰ ਜਾਰੀ

ਪੰਜਾਬ ਸਰਕਾਰ (Punjab Government) ਵਲੋਂ ਪੰਜਾਬ ਪੁਲਸ ਦੇ ਸਹਿਯੋਗ ਨਾਲ ਪੰਜਾਬ ਵਿਚੋਂ ਗੈਂਗਸਟਰਾਂ ਅਤੇ ਉਨ੍ਹਾਂ ਦਾ ਸਹਿਯੋਗ ਕਰਨ ਵਾਲਿਆਂ ਨੂੰ ਖਤਮ ਕਰਨ ਲਈ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ ਦੇ ਚਲਦਿਆਂ ਜਨਤਾ ਦੇ ਭਰਪੂਰ ਸਹਿਯੋਗ ਲਈ ਇਕ ਨੰਬਰ ਵੀ ਜਾਰੀ ਕੀਤਾ ਗਿਆ ਹੈ ਤਾਂ ਜੋ ਜਿਸ ਕਿਸੇ ਵੀ ਵਿਅਕਤੀ ਨੂੰ ਗੈਂਗਸਟਰਾਂ ਸਬੰਧੀ ਜਾਣਕਾਰੀ ਪ੍ਰਾਪਤ ਹੋਵੇ ਤਾਂ ਉਹ ਉਸ ਨੰਬਰ ‘ਤੇ ਜਾਣਕਾਰੀ ਦੇ ਸਕੇ । ਜੋ ਨੰਬਰ ਸਰਕਾਰ ਵਲੋਂ ਜਾਰੀ ਕੀਤਾ ਗਿਆ ਹੈ ਵਿਚ 93946-93946 ਹੈ ।

Dailyhunt
Disclaimer: This content has not been generated, created or edited by Dailyhunt. Publisher: On Air