Dailyhunt Logo
  • Light mode
    Follow system
    Dark mode
    • Play Story
    • App Story

ਗੈਰ-ਕਾਨੂੰਨੀ ਹਥਿਆਰਾਂ ਸਮੇਤ ਤਿੰਨ ਵਿਅਕਤੀ ਕਾਊਂਟਰ ਇੰਟੈਲੀਜੈਂਸ ਨੇ ਕੀਤੇ ਗ੍ਰਿਫ਼ਤਾਰ

On Air 1 week ago

ਅੰਮ੍ਰਿਤਸਰ, 8 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਤਿੰਨ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ (Counter intelligence) ਵਲੋਂ ਜੋ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਦੇ ਕਬਜ਼ੇ ਵਿੱਚੋਂ 6 ਹੈਂਡ ਗ੍ਰਨੇਡ ਅਤੇ 12 ਪਿਸਤੌਲ ਬਰਾਮਦ ਕੀਤੇ ਗਏ ਹਨ ।

ਕੀ ਸਾਹਮਣੇ ਆਇਆ ਪੁਲਸ ਵਲੋਂ ਕੀਤੀ ਗਈ ਸੁਰੂਆਤੀ ਜਾਂਚ ਵਿਚ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ । ਜਾਂਚ ਮੁਤਾਬਕ ਇਸ ਪੂਰੇ ਨੈੱਟਵਰਕ ਨੂੰ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ. ਐੱਸ. ਆਈ. ਅਤੇ ਵਿਦੇਸ਼ਾਂ ਵਿੱਚ ਸਰਗਰਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਆਪਰੇਟਿਵਜ਼ ਦਾ ਸਮਰਥਨ ਹਾਸਲ ਸੀ । ਪੁਲਸ ਅਨੁਸਾਰ ਇਹ ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਮੰਗਵਾਈ ਗਈ ਸੀ । ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਪੁਲਸ ਨੇ ਇੱਕ ਵੱਡੀ ਸਾਜਿ਼ਸ਼ ਨੂੰ ਨਾਕਾਮ ਕਰ ਦਿੱਤਾ ।

ਵੱਖ-ਵੱਖ ਐਕਟ ਤਹਿਤ ਕਰ ਦਿੱਤੇ ਗਏ ਹਨ ਮਾਮਲੇ ਦਰਜ

ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਥਾਣੇ ਵਿੱਚ ਆਰਮਜ਼ ਐਕਟ, ਵਿਸਫੋਟਕ ਪਦਾਰਥ ਐਕਟ ਅਤੇ ਬੀ. ਐਨ. ਐਸ. ਦੀਆਂ ਸੰਬੰਧਤ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ (FIR registered) ਕੀਤੀ ਗਈ ਹੈ । ਫਿਲਹਾਲ ਪੁਲਸ ਇਸ ਨੈੱਟਵਰਕ ਦੀਆਂ ਅੱਗੇ ਅਤੇ ਪਿੱਛੇ ਦੀਆਂ ਕੜੀਆਂ ਜੋੜਨ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਕਰ ਰਹੀ ਹੈ ।

Dailyhunt
Disclaimer: This content has not been generated, created or edited by Dailyhunt. Publisher: On Air