Dailyhunt Logo
  • Light mode
    Follow system
    Dark mode
    • Play Story
    • App Story

ਜ਼ਮੀਨ ਵੇਚਣ ਦੇ ਮਾਮਲੇ ਵਿਚ ਐਸ. ਜੀ. ਪੀ. ਸੀ. ਨੇ ਕੀਤਾ ਦੋ ਅਧਿਕਾਰੀਆਂ ਨੂੰ ਸਸਪੈਂਡ

On Air 7 months ago

ਅੰਮ੍ਰਿਤਸਰ, 3 ਅਪ੍ਰੈਲ 2026 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵਲੋਂ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿਚ ਦੋ ਹੋਰ ਅਧਿਕਾਰੀਆਂ ਨੂੰ ਸਸਪੈਂਡ (Suspend) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਅੰਬ ਸਾਹਿਬ (Gurdwara Amb Sahib) (ਮੋਹਾਲੀ) ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਵੱਲੋਂ ਸਖ਼ਤ ਰੁਖ਼ ਅਖਤਿਆਰ ਕਰਦਿਆਂ ਦੋ ਅਧਿਕਾਰੀਆਂ ਨੂੰ ਫੌਰੀ ਕਾਰਵਾਈ ਕਰਦਿਆਂ ਮੁਅੱਤਲ ਕੀਤਾ ਗਿਆ ਹੈ ਵਿਚ ਜਤਿੰਦਰ ਸਿੰਘ ਤੇ ਗੁਰਮੇਜ ਸਿੰਘ ਸ਼ਾਮਲ ਹਨ ।

ਦੱਸਣਯੋਗ ਹੈ ਕਿ ਇਸ ਬਹੁ-ਚਰਚਿਤ ਮਾਮਲੇ ਦੀ ਜਾਂਚ ਕਰ ਰਹੀ 7 ਮੈਂਬਰੀ ਪੜਤਾਲੀਆ ਕਮੇਟੀ (Investigation Committee) ਦੀ ਰਿਪੋਰਟ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਹੈ ।

ਪੁਲਸ ਤੋਂ ਇਲਾਵਾ ਐਸ. ਜੀ. ਪੀ. ਸੀ. ਵੀ ਕਰ ਰਹੀ ਹੈ ਆਪਣੇ ਪੱਧਰ ਤੇ ਜਾਂਚ

ਉਪਰੋਕਤ ਮਾਮਲੇ ਵਿਚ ਬੇਸ਼ਕ ਪੰਜਾਬ ਪੁਲਸ ਕੋਲ ਐਫ. ਆਈ. ਆਰ. ਦਰਜ ਕਰਵਾਈ ਗਈ ਹੈ, ਜਿਸਦੇ ਚਲਦਿਆਂ ਇਕ ਪਾਸੇ ਬੇਸ਼ਕ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਦੂਸਰੇ ਪਾਸੇ ਐਸ. ਜੀ. ਪੀ. ਸੀ. (S. G. P. C.) ਵਲੋਂ ਵੀ ਜੋ 7 ਮੈਂਬਰਾਂ ਤੇ ਆਧਾਰਤ ਕਮੇਟੀ ਬਣਾ ਕੇ ਆਪਣੇ ਪੱਧਰ ਤੇ ਪੜ੍ਹਤਾਲ ਕੀਤੀ ਜਾ ਰਹੀ ਹੈ ਤੋਂ ਸਪੱਸ਼ਟ ਹੁੰਦਾ ਹੈ ਕਿ ਕਮੇਟੀ ਦੀ ਪੜ੍ਹਤਾਲ ਗੰਭੀਰਤਾ ਨਾਲ ਚੱਲ ਰਹੀ ਹੈ, ਜਿਸ ਨਾਲ ਉਹ ਕਾਲੀਆਂ ਭੇਡਾਂ ਬਾਹਰ ਆ ਸਕਣਗੀਆਂ ਜੋ ਛੁਪੀਆਂ ਬੈਠੀਆਂ ਹਨ । ਦੱਸਣਯੋਗ ਹੈ ਕਿ ਉਪਰੋਕਤ ਦੋਹਾਂ ਤੋਂ ਇਲਾਵਾ ਬੀਤੇ ਦਿਨੀਂ ਸੰਸਥਾ ਦੇ ਸੈਕਟਰੀ ਪ੍ਰਤਾਪ ਸਿੰਘ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਸੀ ।

Dailyhunt
Disclaimer: This content has not been generated, created or edited by Dailyhunt. Publisher: On Air