Dailyhunt Logo
  • Light mode
    Follow system
    Dark mode
    • Play Story
    • App Story

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਆਪ ਵਿਚ ਹੋਏ ਸ਼ਾਮਲ

On Air 6 days ago

ਟਾਲਾ, 7 ਜੁਲਾਈ 2026 : ਪੰਜਾਬ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ (Assembly constituency Sri Hargobindpur Sahib) ਦੇ ਸਾਬਕਾ ਵਿਧਾਇਕ ਵਲੋਂ ਅੱਜ ਆਮ ਆਦਮੀ ਪਾਰਟੀ (Aam Aadmi Party) ਵਿਚ ਸ਼ਾਮਲ ਹੋਇਆ ਗਿਆ ਹੈ ।

ਕੌਣ ਹਨ ਇਹ ਸਾਬਕਾ ਵਿਧਾਇਕ

ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਜੋ ਸਾਬਕਾ ਵਿਧਾਇਕ (Former MLA) ਨੇ ਅੱਜ ਆਮ ਆਦਮੀ ਪਾਰਟੀ ਵਿਚ ਆਪਣੀ ਸ਼ਮੂਲੀਅਤ ਕੀਤੀ ਹੈ ਉਹ ਬਲਵਿੰਦਰ ਸਿੰਘ ਲਾਡੀ (Balwinder Singh Ladi) ਹਨ ।

ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਲਾਡੀ ਜੋ ਕਿ ਪਹਿਲਾਂ ਕਾਂਗਰਸ ਪਾਰਟੀ ਵਿਚ ਸਨ ਫਿਰ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਨੇ ਅੱਜ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ ।

ਕਿਸ ਦੀ ਅਗਵਾਈ ਹੇਠ ਸ਼ਾਮਲ ਹੋਏ ਹਨ ਸਾਬਕਾ ਵਿਧਾਇਕ

ਪ੍ਰਾਪਤ ਸੂਚਨਾ ਮੁਤਾਬਕ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਵਲੋਂ ਅੱਜ ਚੰਡੀਗੜ੍ਹ ਵਿਖੇ ਜੋ ਆਮ ਆਦਮੀ ਪਾਰਟੀ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਇਆ ਗਿਆ ਹੈ ਉਹ ਪੰਜਾਬ ਇੰਚਾਰਜ਼ ਮਨੀਸ਼ ਸਿਸੋਦਿਆ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸ਼ਾਮਲ ਹੋਇਆ ਗਿਆ ਹੈ ।

ਦੱਸਣਯੋਗ ਹੈ ਕਿ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ ਉਵੇਂ ਹੀ ਰਾਜਨੀਤਕ ਪਾਰਟੀਆਂ (Political parties) 'ਚ ਸਿਆਸੀ ਹਲਚਲ ਜੋਰ ਫੜਦੀ ਜਾ ਰਹੀ ਹੈ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ 'ਚ ਸ਼ਾਮਲ ਹੋ ਰਹੇ ਹਨ ।

Dailyhunt
Disclaimer: This content has not been generated, created or edited by Dailyhunt. Publisher: On Air