Dailyhunt Logo
  • Light mode
    Follow system
    Dark mode
    • Play Story
    • App Story

ਤੰਗ-ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

On Air 6 days ago

ਲੰਧਰ, 2 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਸ਼ਾਹਕੋਟ ਦੇ ਡੰਡੋਵਾਲ ਰੋਡ ਸਥਿਤ ਮੁਹੱਲਾ ਧੂਰਕੋਟ ਵਿਚ ਇਕ ਨੌਜਵਾਨ ਵਲੋਂ ਤੰਗ-ਪ੍ਰੇ਼ਸ਼ਾਨ ਹੋ ਕੇ ਖੁਦਕੁਸ਼ੀ (Suicide) ਕਰ ਲਈ ਗਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਸ਼ਾਹਕੋਟ ਦੇ ਡੰਡੋਵਾਲ ਰੋਡ ਸਥਿਤ ਮੁਹੱਲਾ ਧੂਰਕੋਟ ਵਿੱਚ ਜੋ ਇੱਕ 19 ਸਾਲ ਦੇ ਨੌਜਵਾਨ ਨੇ ਕੰਮ 'ਤੇ ਜਾਣ ਦਾ ਦਬਾਅ ਅਤੇ ਧਮਕੀਆਂ ਕਾਰਨ ਮਾਨਸਿਕ ਪ੍ਰੇਸ਼ਾਨੀਆਂ ਦੇ ਚਲਦਿਆਂ ਸਲਫ਼ਾਸ ਦੀਆਂ ਗੋਲੀਆਂ (Sulfas tablets) ਖਾ ਕੇ ਖ਼ੁਦਕੁਸ਼ੀ ਕਰ ਲਈ ਹੈ ਦਾ ਨਾਮ ਹਰਵਿੰਦਰ ਸਿੰਘ ਉਰਫ ਲੱਡੂ ਹੈ ।

ਦੱਸਣਯੋਗ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਅਪਲੋਡ ਕਰਕੇ ਕੁਝ ਲੋਕਾਂ 'ਤੇ ਗੰਭੀਰ ਦੋਸ਼ ਵੀ ਲਗਾਏ ਹਨ । ਪੁਲਸ ਨੇ ਮਾਮਲਾ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਕੀ ਹੈ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਜਿਸਨੇ ਬੀਤੇ ਦਿਨ ਸਲਫ਼ਾਸ ਦੀਆਂ ਗੋਲੀਆਂ ਖਾ ਲਈਆਂ ਸਨ ਤੇ ਉਸ ਦੀ ਹਾਲਤ ਵਿਗੜਨ 'ਤੇ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਸੀ ਪਰ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ । ਇਲਾਜ ਦੌਰਾਨ ਉਸਦੀ ਮੌਤ ਹੋ ਗਈ ।

ਕੀ ਦੋਸ਼ ਲਗਾਏ ਹਨ ਤੇ ਕਿਸ ਤੇ ਲਗਾਏ ਹਨ ਨੌਜਵਾਨ ਨੇ

ਦੱਸਿਆ ਜਾ ਰਿਹਾ ਹੈ ਕਿ ਹਰਵਿੰਦਰ ਸਿੰਘ ਨੇ ਮੌਤ ਤੋਂ ਪਹਿਲਾਂ ਜੋ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕੀਤੀ ਸੀ ਵਿੱਚ ਉਸ ਨੇ ਪਿੰਡ ਸਲੇਚਾ ਦੇ ਕਲਾਕਾਰ ਜੋਗਾ ਉਰਫ਼ ਤਾਈ ਜਗੀਰੋ 'ਤੇ ਕਈ ਦੋਸ਼ ਲਗਾਏ ਸਨ । ਵੀਡੀਓ ਵਿੱਚ ਨੌਜਵਾਨ ਨੇ ਕਿਹਾ ਕਿ ਉਹ ਪਹਿਲਾਂ ਵਿਆਹ ਸਮਾਗਮਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਤਾਈ ਜਗੀਰੋ ਨਾਲ ਕੰਮ ਕਰਦਾ ਸੀ ਪਰ ਪਿਛਲੇ ਛੇ ਮਹੀਨਿਆਂ ਤੋਂ ਉਸ ਨੇ ਉਸ ਦੇ ਨਾਲ ਜਾਣਾ ਬੰਦ ਕਰ ਦਿੱਤਾ ਸੀ । ਨੌਜਵਾਨ ਨੇ ਦੋਸ਼ ਲਗਾਇਆ ਕਿ ਜੋਗਾ ਉਸ ਨੂੰ ਲਗਾਤਾਰ ਕੰਮ 'ਤੇ ਆਉਣ ਲਈ ਮਜਬੂਰ ਕਰ ਰਿਹਾ ਸੀ ਅਤੇ ਕਥਿਤ ਤੌਰ 'ਤੇ ਗਲਤ ਕੰਮਾਂ ਲਈ ਉਕਸਾ ਰਿਹਾ ਸੀ । ਨੌਜਵਾਨ ਅਨੁਸਾਰ ਇਨਕਾਰ ਕਰਨ 'ਤੇ ਉਸ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਨਕੋਦਰ ਹਸਪਤਾਲ ਭੇਜ ਦਿੱਤਾ ਹੈ । ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੀ ਸਿ਼ਕਾਇਤ ਦੇ ਆਧਾਰ 'ਤੇ ਜੋਗਾ ਖਿ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ । ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਫਿਲਹਾਲ ਫ਼ਰਾਰ ਹੈ । ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

Dailyhunt
Disclaimer: This content has not been generated, created or edited by Dailyhunt. Publisher: On Air