Dailyhunt Logo
  • Light mode
    Follow system
    Dark mode
    • Play Story
    • App Story

ਥਾਰ ਦੀ ਟੱਕਰ ਵੱਜਣ ਕਾਰਨ ਹੋਈ ਸਕੂਟਰੀ ਸਵਾਰ ਦੋ ਮਹਿਲਾਵਾਂ ਦੀ ਮੌਤ

On Air 1 week ago

ਮੋਗਾ, 4 ਅਗਸਤ 2026 : ਪੰਜਾਬ ਦੇ ਸ਼ਹਿਰ ਮੋਗਾ (Moga) ਦੇ ਮੋਗਾ-ਅੰਮ੍ਰਿਤਸਰ ਰੋਡ 'ਤੇ ਇਕ ਥਾਰ ਕਾਰ (Thar car) ਵਲੋਂ ਦੋ ਸਕੂਟਰੀ ਸਵਾਰ ਮਹਿਲਾਵਾਂ ਨੂੰ ਟੱਕਰ ਮਾਰ ਕੇ ਮੌਤ ਦੇ ਘਾਟ (Death row) ਉਤਾਰ ਦਿੱਤਾ ਗਿਆ ਹੈ ।

ਕੌਣ ਹਨ ਦੋਵੇਂ ਮਹਿਲਾਵਾਂ

ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਬੁੱਗੀਪੁਰਾ ਬਾਈਪਾਸ ਨੇੜੇ ਜੋ ਅੰਮ੍ਰਿਤਸਰ ਰੋਡ 'ਤੇ ਕੈਪੀਟਲ ਹਸਪਤਾਲ ਦੇ ਸਾਹਮਣੇ ਇਕ ਥਾਰ ਕਾਰ ਸਵਾਰ ਚਾਲਕ ਵਲੋਂ ਸਕੂਟਰੀ ਤੇ ਸਵਾਰ ਹੋ ਕੇ ਜਾ ਰਹੀਆਂ ਦੋ ਔਰਤਾਂ ਨੂੰ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ ਵਿਚ ਮਹਿਲਾਵਾਂ ਦੀ ਪਛਾਣ 38 ਸਾਲਾ ਦੀਪਿਕਾ ਵਾਸੀ ਭੀਮ ਨਗਰ ਅਤੇ 39 ਸਾਲਾ ਸੁਮਿਤਜੀਤ ਵਾਸੀ ਪੱਟੀ ਵਾਲੀ ਗਲੀ ਮੋਗਾ ਦੇ ਤੌਰ 'ਤੇ ਹੋਈ ਹੈ ।

ਕਾਰ ਚਾਲਕ ਵਿਰੁੱਧ ਮਾਮਲਾ ਦਰਜ

ਉਪਰੋਕਤ ਵਾਪਰੇ ਸੜਕ ਹਾਦਸੇ (Road accidents) ਵਿਚ ਥਾਰ ਕਾਰ ਦੇ ਚਾਲਕ ਵਿਰੁੱਧ ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਦੱਸਣਯੋਗ ਹੈ ਕਿ ਤੇਜ਼ ਰਫ਼ਤਾਰ ਥਾਰ ਗੱਡੀ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਕਰੀਬ 100 ਮੀਟਰ ਤੱਕ ਘੜੀਸਦੀ ਚਲੀਆਂ ਗਈਆਂ । ਜਿਵੇਂ ਹੀ ਉਹ ਐਕਟਿਵਾ ‘ਤੇ ਸਵਾਰ ਹੋ ਕੇ ਹਸਪਤਾਲ ਅੰਦਰ ਦਾਖ਼ਲ ਹੋਣ ਲਈ ਮੁੜੀਆਂ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਥਾਰ (Fast-paced Thar) ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ । ਇੱਕ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ।

ਮਹਿਲਾਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ

ਦੋਵੇਂ ਨਿੱਜੀ ਹਸਪਤਾਲਾਂ ਵਿੱਚ ਨਰਸਿੰਗ ਦਾ ਕੰਮ ਕਰਦੀਆਂ ਸਨ ਅਤੇ ਨੌਕਰੀ ਸਬੰਧੀ ਕੈਪੀਟਲ ਹਸਪਤਾਲ ਆਈਆਂ ਹੋਈਆਂ ਸਨ । ਸੂਚਨਾ ਮਿਲਣ ‘ਤੇ ਥਾਣਾ ਮਹਿਣਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ । ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਥਾਰ ਚਾਲਕ ਖਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ । ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਮੋਗਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ।

Dailyhunt
Disclaimer: This content has not been generated, created or edited by Dailyhunt. Publisher: On Air