Dailyhunt Logo
  • Light mode
    Follow system
    Dark mode
    • Play Story
    • App Story
Amritsar : ਜਾਇਦਾਦ ਵਿਵਾਦ ਨੇ ਨਵ-ਵਿਆਹੇ ਜੋੜੇ ਦਾ ਉਜਾੜਿਆ ਘਰ, ਪੁੱਤ ਦੇ ਕਤਲ ਮਾਮਲੇ 'ਚ ਮਾਂ-ਪਿਓ ਗ੍ਰਿਫ਼ਤਾਰ, ਭਰਾ ਫ਼ਰਾਰ

Amritsar : ਜਾਇਦਾਦ ਵਿਵਾਦ ਨੇ ਨਵ-ਵਿਆਹੇ ਜੋੜੇ ਦਾ ਉਜਾੜਿਆ ਘਰ, ਪੁੱਤ ਦੇ ਕਤਲ ਮਾਮਲੇ 'ਚ ਮਾਂ-ਪਿਓ ਗ੍ਰਿਫ਼ਤਾਰ, ਭਰਾ ਫ਼ਰਾਰ

PTC News 1 week ago

Youth Murder for Property Dispute in Majitha : ਅੰਮ੍ਰਿਤਸਰ ਦਿਹਾਤੀ ਦੇ ਮਜੀਠਾ ਇਲਾਕੇ ਵਿੱਚ ਇੱਕ ਨਵ-ਵਿਆਹੇ ਜੋੜੇ ਦੀ ਜ਼ਿੰਦਗੀ ਉਸ ਸਮੇਂ ਜਾਇਦਾਦ ਵਿਵਾਦ ਦੀ ਭੇਟ ਚੜ੍ਹ ਗਈ, ਜਦੋਂ ਇੱਕ ਨਵ-ਵਿਆਹੇ ਨੌਜਵਾਨ ਦਾ ਕਤਲ ਹੋ ਗਿਆ। ਮ੍ਰਿਤਕ ਆਕਾਸ਼ਦੀਪ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਆਪਣੇ ਹੀ ਸੱਸ-ਸਹੁਰੇ ਅਤੇ ਦੋ ਦੇਵਰਾਂ 'ਤੇ ਕਤਲ ਦਾ ਦੋਸ਼ ਲਗਾਇਆ ਹੈ, ਜਿਸ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।

ਦੱਸ ਦਈਏ ਕਿ ਮ੍ਰਿਤਕ ਦੀ 9 ਮਹੀਨੇ ਪਹਿਲਾਂ ਹੀ ਲਵ ਮੈਰਿਜ ਹੋਈ ਸੀ। (Amritsar News)

'ਆਕਾਸ਼ਦੀਪ ਦਾ ਜਾਇਦਾਦ ਨੂੰ ਲੈ ਕੇ ਭਰਾਵਾਂ ਤੇ ਮਾਤਾ-ਪਿਤਾ ਨਾਲ ਸੀ ਝਗੜਾ'

ਕਿਰਨਦੀਪ ਕੌਰ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਹੀ ਉਸ ਦੇ ਪਤੀ ਆਕਾਸ਼ਦੀਪ ਸਿੰਘ ਦਾ ਆਪਣੇ ਭਰਾਵਾਂ ਅਤੇ ਮਾਪਿਆਂ ਨਾਲ ਜਾਇਦਾਦ ਨੂੰ ਲੈ ਕੇ ਲਗਾਤਾਰ ਝਗੜਾ ਚੱਲ ਰਿਹਾ ਸੀ। ਉਸ ਦੇ ਮੁਤਾਬਕ ਘਟਨਾ ਵਾਲੀ ਰਾਤ ਉਸ ਦੇ ਦੇਵਰ ਗੁਰਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਆਪਣੇ ਮਾਪਿਆਂ ਨਾਲ ਮਿਲ ਕੇ ਦਾਤਰਾਂ ਅਤੇ ਹੋਰ ਤੇਜ਼ਧਾਰ ਹਥਿਆਰ ਲੈ ਕੇ ਘਰ ਪਹੁੰਚੇ। ਜਿਵੇਂ ਹੀ ਆਕਾਸ਼ਦੀਪ ਨੇ ਦਰਵਾਜ਼ਾ ਖੋਲ੍ਹਿਆ, ਉਸ 'ਤੇ ਤਾਬੜਤੋੜ ਹਮਲਾ ਕਰ ਦਿੱਤਾ ਗਿਆ। ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ ਗਿਆ ਅਤੇ ਦਾਤਰਾਂ ਨਾਲ ਵਾਰ ਕੀਤੇ ਗਏ। (Brothers Killed Brother)

ਪੜ੍ਹਨ ਲਈ ਕਰੋ ਕਲਿੱਕ...

ਕਿਰਨਦੀਪ ਨੇ ਦੱਸਿਆ ਕਿ ਹਮਲੇ ਦੌਰਾਨ ਉਸ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਅਤੇ ਉਸ ਦਾ ਮੋਬਾਈਲ ਫੋਨ ਅਤੇ ਜ਼ਰੂਰੀ ਦਸਤਾਵੇਜ਼ ਵੀ ਖੋਹ ਲਏ ਗਏ। ਉਸ ਨੇ ਕਿਹਾ ਕਿ ਉਹ ਲਗਾਤਾਰ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕਰਦੀ ਰਹੀ, ਪਰ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਬਾਅਦ ਵਿੱਚ ਉਸ ਨੂੰ ਦੱਸਿਆ ਗਿਆ ਕਿ ਆਕਾਸ਼ਦੀਪ ਨੂੰ ਹਸਪਤਾਲ ਲਿਜਾਇਆ ਗਿਆ ਹੈ, ਪਰ ਅਗਲੇ ਦਿਨ ਉਸ ਨੂੰ ਪਤਾ ਲੱਗਾ ਕਿ ਘਰ ਵਿੱਚ ਹਰ ਪਾਸੇ ਖੂਨ ਦੇ ਨਿਸ਼ਾਨ ਸਨ ਅਤੇ ਉਨ੍ਹਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ਮੁਲਜ਼ਮਾਂ ਨੇ ਆਕਾਸ਼ਦੀਪ ਸਿੰਘ ਦੀ ਘਰਵਾਲੀ ਨੂੰ ਵੀ ਦਿੱਤੀ ਧਮਕੀ

ਪੀੜਤਾ ਨੇ ਇਹ ਵੀ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਕੁਝ ਦੱਸਿਆ ਤਾਂ ਉਸ ਨੂੰ ਵੀ ਜਾਨੋਂ ਮਾਰ ਦਿੱਤਾ ਜਾਵੇਗਾ। ਉਸ ਨੇ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਕਤਲ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਸ ਦੇ ਅਨੁਸਾਰ ਸਾਰਾ ਵਿਵਾਦ ਜਾਇਦਾਦ ਦੀ ਵੰਡ ਨੂੰ ਲੈ ਕੇ ਸੀ।

ਪੁਲਿਸ ਨੇ ਆਕਾਸ਼ਦੀਪ ਦੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ

ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਕਮਲਮੀਤ ਸਿੰਘ ਨੇ ਦੱਸਿਆ ਕਿ ਕਿਰਨਦੀਪ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮਜੀਠਾ ਥਾਣੇ ਵਿੱਚ ਮੁਕੱਦਮਾ ਨੰਬਰ 14/26 ਧਾਰਾ 103 ਬੀਐਨਐੱਸ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮਲਕੀਤ ਸਿੰਘ ਅਤੇ ਉਸ ਦੀ ਪਤਨੀ ਰਣਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਅਜੇ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਡੀਐਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਤਲ ਤੋਂ ਬਾਅਦ ਲਾਸ਼ ਨੂੰ ਨਹਿਰ ਵਿੱਚ ਸੁੱਟਣ ਦੀ ਗੱਲ ਵੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਲਾਸ਼ ਦੀ ਬਰਾਮਦਗੀ ਲਈ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਪੜ੍ਹਨ ਲਈ ਕਰੋ ਕਲਿੱਕ...

Dailyhunt
Disclaimer: This content has not been generated, created or edited by Dailyhunt. Publisher: PTC News Punjabi