Tarun Chugh legal notice to CM Mann : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਜਪਾ 'ਤੇ ਲਾਏ ਗਏ ਬੇਬੁਨਿਆਦ ਇਲਜ਼ਾਮਾਂ ਦੀ ਸਖ਼ਤ ਨਿਖੇਧੀ ਕਰਦਿਆਂ ਉਨ੍ਹਾਂ ਨੂੰ 'ਝੂਠ ਦਾ ਪੁਲੰਦਾ' ਕਰਾਰ ਦਿੱਤਾ ਹੈ। ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿੱਚ ਹਾਲ ਹੀ ਵਿੱਚ ਹੋਏ ਧਮਾਕਿਆਂ ਲਈ ਭਾਜਪਾ 'ਤੇ ਦੋਸ਼ ਲਗਾਉਣ ਵਾਲੇ ਬਿਆਨ ਦੇ ਸਬੰਧ ਵਿੱਚ ਮਾਣਹਾਨੀ ਦਾ ਨੋਟਿਸ ਭੇਜਿਆ ਹੈ।

