Dailyhunt Logo
  • Light mode
    Follow system
    Dark mode
    • Play Story
    • App Story
Jaswant Singh Khalra ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ; ਮਾਮਲੇ 'ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਗਾਇਬ !

Jaswant Singh Khalra ਦੇ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ ; ਮਾਮਲੇ 'ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਗਾਇਬ !

PTC News 1 week ago

Jaswant Singh Khalra News : ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਨੂੰ ਲੈ ਕੇ ਨਵਾਂ ਮੋੜ ਸਾਹਮਣੇ ਆਇਆ ਹੈ। ਨਾਭਾ ਓਪਨ ਖੇਤੀਬਾੜੀ ਜੇਲ੍ਹ ਨੇ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਹੈ। ਜਸਪਾਲ ਸਿੰਘ ਮਈ 2023 ਤੋਂ ਅਦਾਲਤੀ ਹੁਕਮਾਂ ਤਹਿਤ ਜ਼ਮਾਨਤ 'ਤੇ ਰਿਹਾਅ ਹੈ, ਜਦਕਿ ਉਸ ਦੀ ਸਜ਼ਾ ਮੁਆਫ਼ੀ ਸਬੰਧੀ ਪ੍ਰਸਤਾਵ 'ਤੇ ਅਜੇ ਤੱਕ ਅੰਤਿਮ ਫ਼ੈਸਲਾ ਨਹੀਂ ਆਇਆ।

ਫ਼ਿਲਮ 'ਸਤਲੁਜ' ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਨੇ ਇੱਕ ਵਾਰ ਫਿਰ ਸੁਰਖੀਆਂ ਬਟੋਰੀਆਂ ਹਨ। ਇਸੇ ਵਿਚਾਲੇ ਖਾਲੜਾ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਸਾਹਮਣੇ ਆਇਆ ਹੈ।

ਜਾਣਕਾਰੀ ਮੁਤਾਬਕ, ਜਸਪਾਲ ਸਿੰਘ ਨੂੰ ਮਈ 2023 ਵਿੱਚ ਨਾਭਾ ਓਪਨ ਖੇਤੀਬਾੜੀ ਜੇਲ੍ਹ ਤੋਂ ਇੱਕ ਲੱਖ ਰੁਪਏ ਦੇ ਬਾਂਡ ਅਤੇ ਨਿੱਜੀ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ। ਇਹ ਰਿਹਾਈ ਹਾਈ ਕੋਰਟ ਦੇ ਉਸ ਫ਼ੈਸਲੇ ਦੇ ਆਧਾਰ 'ਤੇ ਹੋਈ, ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਸਜ਼ਾ ਮੁਆਫ਼ੀ ਸਬੰਧੀ ਸਰਕਾਰ ਦੇ ਪ੍ਰਸਤਾਵ 'ਤੇ ਰਾਜਪਾਲ ਤਿੰਨ ਮਹੀਨਿਆਂ ਤੱਕ ਕੋਈ ਫ਼ੈਸਲਾ ਨਹੀਂ ਲੈਂਦੇ, ਤਾਂ ਅੰਤਿਮ ਫ਼ੈਸਲੇ ਤੱਕ ਕੈਦੀ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸਤੰਬਰ 2022 ਵਿੱਚ ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਲਈ ਪ੍ਰਸਤਾਵ ਭੇਜਿਆ ਸੀ, ਪਰ ਇਸ 'ਤੇ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ। ਇਸੇ ਆਧਾਰ 'ਤੇ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨਵਦੀਪ ਕੌਰ ਗਿੱਲ ਨੇ ਜਸਪਾਲ ਸਿੰਘ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।

ਇਸ ਤੋਂ ਪਹਿਲਾਂ 2019 ਵਿੱਚ ਵੀ ਜਸਪਾਲ ਸਿੰਘ ਨੂੰ ਹਾਈ ਕੋਰਟ ਤੋਂ ਪੈਰੋਲ ਮਿਲੀ ਸੀ। ਹਾਲਾਂਕਿ ਟਾਂਡਾ ਥਾਣੇ ਦੇ ਇੱਕ ਹੋਰ ਮਾਮਲੇ ਵਿੱਚ ਸੁਣਾਈ ਗਈ ਸਜ਼ਾ ਕਾਰਨ ਉਸ ਨੂੰ ਜੇਲ੍ਹ ਵਿੱਚ ਹੀ ਰੱਖਿਆ ਗਿਆ ਸੀ। ਇਸ ਦੇ ਖ਼ਿਲਾਫ਼ ਉਸ ਨੇ ਹਾਈ ਕੋਰਟ ਵਿੱਚ ਹੈਬੀਅਸ ਕੋਰਪਸ ਪਟੀਸ਼ਨ ਵੀ ਦਾਇਰ ਕੀਤੀ ਸੀ, ਜੋ ਬਾਅਦ ਵਿੱਚ ਵਾਪਸ ਲੈ ਲਈ ਗਈ।

ਹੁਣ ਨਾਭਾ ਓਪਨ ਖੇਤੀਬਾੜੀ ਜੇਲ੍ਹ ਵੱਲੋਂ ਹੁਸ਼ਿਆਰਪੁਰ ਪੁਲਿਸ ਨੂੰ ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਗਿਆ ਹੈ। ਇਸ ਮਾਮਲੇ ਨੇ ਇੱਕ ਵਾਰ ਫਿਰ ਜਸਵੰਤ ਸਿੰਘ ਖਾਲੜਾ ਕਤਲ ਕੇਸ ਅਤੇ ਇਸ ਨਾਲ ਜੁੜੀਆਂ ਕਾਨੂੰਨੀ ਕਾਰਵਾਈਆਂ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ।

ਇੱਥੇ ਪੜ੍ਹੋ ਕੁਝ ਜ਼ਰੂਰੀ ਤੱਥ

  • ਮਈ 2023 ਵਿੱਚ ਨਾਭਾ ਓਪਨ ਜੇਲ੍ਹ ਤੋਂ 1 ਲੱਖ ਰੁਪਏ ਦੇ ਬਾਂਡ 'ਤੇ ਜ਼ਮਾਨਤ ਮਿਲੀ
  • ਸਤੰਬਰ 2022 ਵਿੱਚ ਪੰਜਾਬ ਸਰਕਾਰ ਨੇ ਸਜ਼ਾ ਮੁਆਫ਼ੀ ਦਾ ਪ੍ਰਸਤਾਵ ਭੇਜਿਆ ਸੀ।
  • ਰਾਜਪਾਲ ਵੱਲੋਂ ਅਜੇ ਤੱਕ ਕੋਈ ਅੰਤਿਮ ਫ਼ੈਸਲਾ ਨਹੀਂ।
  • ਹਾਈ ਕੋਰਟ ਦੇ ਹੁਕਮਾਂ ਦੇ ਆਧਾਰ 'ਤੇ ਸੀਜੇਐਮ ਪਟਿਆਲਾ ਨੇ ਜ਼ਮਾਨਤ ਦਿੱਤੀ।
  • 2019 ਵਿੱਚ ਵੀ ਹਾਈ ਕੋਰਟ ਤੋਂ ਪੈਰੋਲ ਮਿਲੀ ਸੀ।
  • ਟਾਂਡਾ FIR 81/1996 ਮਾਮਲੇ ਨੂੰ ਲੈ ਕੇ ਹੈਬੀਅਸ ਕੋਰਪਸ ਪਟੀਸ਼ਨ ਦਾਇਰ ਕੀਤੀ, ਜੋ ਬਾਅਦ ਵਿੱਚ ਵਾਪਸ ਲੈ ਲਈ ਗਈ।

: Punjab Weather 9 July : ਪੰਜਾਬ 'ਚ ਤੜਕਸਾਰ ਹੀ ਬਦਲਿਆ ਮੌਸਮ ਦਾ ਮਿਜ਼ਾਜ, ਇਸ ਦਿਨ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ

Dailyhunt
Disclaimer: This content has not been generated, created or edited by Dailyhunt. Publisher: PTC News Punjabi